ਤਾਲਿਬਾਨ ਦਾ ਯੂ-ਟਰਨ : ਸਹੁੰ ਚੁੱਕ ਸਮਾਗਮ ਰੱਦ, ਕਿਹਾ-ਇਹ ਪੈਸਿਆਂ ਦੀ ਬਰਬਾਦੀ
Sunday, Sep 12, 2021 - 12:15 AM (IST)
 
            
            ਕਾਬੁਲ (ਇੰਟ.)-ਅਫਗਾਨਿਸਤਾਨ 'ਚ 20 ਸਾਲ ਬਾਅਦ ਆਪਣੀ ਹਕੂਮਤ ਜਮਾਉਣ ਵਾਲੀ ਤਾਲਿਬਾਨ ਸਰਕਾਰ ਨੇ ਸਹੁੰ ਚੁੱਕ ਸਮਾਗਾਮ ਸਬੰਧੀ ਵੱਡਾ ਯੂ-ਟਰਨ ਲਿਆ ਹੈ। ਤਾਲਿਬਾਨ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਅਫਗਾਨਿਸਤਾਨ ਸਰਕਾਰ ਦਾ ਸਹੁੰ ਚੁੱਕ ਸਮਾਗਮ ਰੱਦ ਕਰ ਦਿੱਤਾ ਗਿਆ ਹੈ। ਰਿਪੋਰਟ ਦੀ ਮੰਨੀਏ ਤਾਂ ਤਾਲਿਬਾਨ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਪੈਸਿਆਂ ਦੀ ਬਰਬਾਦੀ ਹੋਵੇਗੀ। ਇਸ ਤੋਂ ਪਹਿਲਾਂ ਉਮੀਦ ਪ੍ਰਗਟਾਈ ਗਈ ਸੀ ਕਿ 11 ਸਤੰਬਰ ਨੂੰ ਤਾਲਿਬਾਨ ਸਰਕਾਰ ਸਹੁੰ ਚੁੱਕ ਸਮਾਗਮ ਕਰੇਗੀ। ਉਥੇ 2 ਵਾਰ ਟਾਲਣ ਤੋਂ ਬਾਅਦ ਤਾਲਿਬਾਨ ਨੇ ਬੀਤੇ ਮੰਗਲਵਾਰ ਨੂੰ ਅੰਤਰਿਮ ਸਰਕਾਰ ਦੇ ਗਠਨ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ : ਅਫਗਾਨਿਸਤਾਨ ਦੇ ਸਾਬਕਾ ਉਪ ਰਾਸ਼ਟਰਪਤੀ ਦੇ ਭਰਾ ਦਾ ਤਾਲਿਬਾਨ ਨੇ ਗੋਲੀ ਮਾਰ ਕੇ ਕੀਤਾ ਕਤਲ
ਤਾਲਿਬਾਨ ਨੇ ਸਰਕਾਰ ਗਠਨ ਤੋਂ ਪਹਿਲਾਂ ਚੀਨ, ਤੁਰਕੀ, ਪਾਕਿਸਤਾਨ, ਈਰਾਨ, ਕਤਰ ਅਤੇ ਭਾਰਤ ਵਰਗੇ ਗੁਆਂਢੀ ਦੇਸ਼ਾਂ ਦੇ ਨਾਲ ਹੀ ਅਮਰੀਕਾ ਨੂੰ ਵੀ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਸੀ। ਤਾਲਿਬਾਨ ਨੇ ਇਹ ਕਦਮ ਅਜਿਹੇ ਸਮੇਂ ਚੁੱਕਿਆ ਹੈ ਜਦੋਂ ਜ਼ਿਆਦਾ ਦੇਸ਼ਾਂ ਨੇ ਕਹਿ ਦਿੱਤਾ ਹੈ ਕਿ ਉਹ ਤਾਲਿਬਾਨ ਨੂੰ ਮਾਨਤਾ ਦੇਣ 'ਚ ਜਲਦਬਾਜ਼ੀ ਨਹੀਂ ਕਰਨਗੇ।
ਇਹ ਵੀ ਪੜ੍ਹੋ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬੁਸ਼ ਨੇ ਅੱਤਵਾਦੀ ਹਮਲਿਆਂ 'ਚ ਜਾਨ ਗੁਵਾਉਣ ਵਾਲਿਆਂ ਨੂੰ ਦਿੱਤੀ ਸ਼ਰਧਾਂਜਲੀ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            