ਸਰਹੱਦੀ ਵਿਵਾਦ ਨੂੰ ਲੈ ਕੇ ਹੁਣ ਆਹਮੋ-ਸਾਹਮਣੇ ਹੋਏ ਪਾਕਿਸਤਾਨ ਤੇ ਤਾਲਿਬਾਨ
Saturday, Dec 25, 2021 - 02:41 PM (IST)
ਪਾਕਿਸਤਾਨ- ਅਫਗਾਨਿਸਤਾਨ 'ਚ ਤਾਲਿਬਾਨ ਦੇ ਪਿੱਛੇ ਹੱਟਣ ਤੋਂ ਬਾਅਦ ਹੀ ਪਾਕਿਸਤਾਨ ਵਲੋਂ ਆਪਣੀ ਸਰਕਾਰ ਨੂੰ ਮਾਨਤਾ ਦਿਵਾਉਣ ਲਈ ਸਭ ਤੋਂ ਜ਼ਿਆਦਾ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ ਪਰ ਹੁਣ ਦੋਵੇਂ ਸਰਹੱਦੀ ਵਿਵਾਦ ਨੂੰ ਲੈ ਕੇ ਆਹਮੋ-ਸਾਹਮਣੇ ਹੋ ਗਏ ਹਨ। ਬੁੱਧਵਾਰ ਨੂੰ ਜਦੋਂ ਤਾਲਿਬਾਨ ਨੇ ਪਾਕਿਸਤਾਨੀ ਫੌਜ ਨੂੰ ਸਰਹੱਦ 'ਤੇ ਵਾੜਾ ਬਣਾਉਣ ਤੋਂ ਰੋਕਿਆ ਤਾਂ ਪਾਕਿਸਤਾਨੀ ਫੌਜੀਆਂ ਨੇ ਗੋਲੀਬਾਰੀ ਕਰ ਦਿੱਤੀ। ਹੁਣ ਪਾਕਿਸਤਾਨ ਅੰਦਰ ਹੀ ਤਾਲਿਬਾਨ ਨੂੰ ਲੈ ਕੇ ਵਿਦੇਸ਼ ਨੀਤੀ 'ਤੇ ਸਵਾਲ ਉੱਠ ਰਹੇ ਹਨ।
ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਦੇ ਸਾਂਸਦ ਰਜ਼ਾ ਰੱਬਾਨੀ ਨੇ ਸ਼ੁੱਕਰਵਾਰ ਨੂੰ ਇਮਰਾਨ ਖ਼ਾਨ ਸਰਕਾਰ ਦੀ ਅਫਗਾਨ ਤਾਲਿਬਾਨ ਨੂੰ ਸਮਰਥਨ ਦੇਣ ਦੀ ਜਲਦਬਾਜ਼ੀ 'ਤੇ ਸਵਾਲ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਦੋਵਾਂ ਦੇਸ਼ਾਂ ਦੀ ਸਰਹੱਦ ਨੂੰ ਮਾਨਤਾ ਨਹੀਂ ਦਿੰਦੀ ਤਾਂ ਫਿਰ ਸਰਕਾਰ ਜਲਦਬਾਜ਼ੀ 'ਚ ਕਿਉਂ ਹੈ? ਸੰਸਦ ਦੇ ਸੈਸ਼ਨ ਨੂੰ ਸੰਬੋਧਿਤ ਕਰਦੇ ਹੋਏ ਰੱਬਾਨੀ ਨੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਪਾਕਿਸਤਾਨ-ਅਫਗਾਨਿਸਤਾਨ ਦਰਮਿਆਨ ਹਾਲ ਹੀ 'ਚ ਹੋਏ ਸਰਹੱਦੀ ਵਿਵਾਦ ਬਾਰੇ ਸਦਨ ਨੂੰ ਸਥਿਤੀ ਸਪੱਸ਼ਟ ਕਰਨ ਲਈ ਕਿਹਾ।
ਪੜ੍ਹੋ ਇਹ ਅਹਿਮ ਖਬਰ- ਅਮਰੀਕਾ 'ਚ ਪੁਲਸ ਦੀ ਗੋਲੀ ਲੱਗਣ ਨਾਲ 14 ਸਾਲਾ ਕੁੜੀ ਦੀ ਮੌਤ
ਸਰਹੱਦੀ ਵਿਵਾਦ ਨੂੰ ਲੈ ਕੇ ਪਾਕਿਸਤਾਨ ਦੀ ਸੰਸਦ 'ਚ ਉੱਠੇ ਸਵਾਲ
ਐਤਵਾਰ ਨੂੰ ਸਰਹੱਦ 'ਤੇ ਕੰਡਿਆਲੀ ਤਾਰ ਦੀ ਵਾੜ ਨੂੰ ਲੈ ਕੇ ਅਫਗਾਨਿਸਤਾਨ ਅਤੇ ਪਾਕਿਸਤਾਨ ਦੀਆਂ ਫੌਜਾਂ ਵਿਚਾਲੇ ਝਗੜਾ ਹੋ ਗਿਆ। ਤਾਲਿਬਾਨ ਸਰਕਾਰ ਦੀ ਫੌਜ ਨੇ ਪਾਕਿਸਤਾਨੀ ਫੌਜ ਨੂੰ ਦੋਹਾਂ ਦੇਸ਼ਾਂ ਵਿਚਾਲੇ ਕੰਡਿਆਲੀ ਤਾਰ ਲਗਾਉਣ ਤੋਂ ਰੋਕ ਦਿੱਤਾ ਸੀ। ਪਾਕਿਸਤਾਨੀ ਅਧਿਕਾਰੀਆਂ ਨੇ ਅਜੇ ਤੱਕ ਇਸ ਘਟਨਾ 'ਤੇ ਕੋਈ ਟਿੱਪਣੀ ਨਹੀਂ ਕੀਤੀ ਹੈ। ਇਸ ਮਾਮਲੇ ਨੂੰ ਲੈ ਕੇ ਰੱਬਾਨੀ ਨੇ ਸੰਸਦ 'ਚ ਪੁੱਛਿਆ, 'ਉਹ ਲੋਕ ਸੀਮਾ ਰੇਖਾ ਮੰਨਣ ਲਈ ਤਿਆਰ ਨਹੀਂ ਹਨ, ਫਿਰ ਅਸੀਂ ਕਾਹਲੀ ਕਿਉਂ ਕਰ ਰਹੇ ਹਾਂ?'ਪੀ. ਪੀ. ਪੀ. ਦੇ ਸੰਸਦ ਮੈਂਬਰ ਨੇ ਸਦਨ 'ਚ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ. ਟੀ. ਪੀ.) ਬਾਰੇ ਵੀ ਚਿੰਤਾ ਪ੍ਰਗਟਾਈ ਹੈ। ਹਾਲ ਹੀ 'ਚ ਟੀ. ਟੀ. ਪੀ. ਬਾਰੇ ਖਬਰਾਂ ਆਈਆਂ ਸਨ ਕਿ ਅਫਗਾਨਿਸਤਾਨ 'ਚ ਅੱਤਵਾਦੀ ਸੰਗਠਨ ਸੰਗਠਿਤ ਹੋ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਕਪੂਰਥਲਾ ਦੇ ਗੁਰਦੁਆਰਾ ਸਾਹਿਬ ’ਚ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼
ਦੋਵਾਂ ਦੇਸ਼ਾਂ ਵਿਚਾਲੇ ਸਾਰਾ ਵਿਵਾਦ ਕੀ ਹੈ?
ਪਾਕਿਸਤਾਨ ਸਰਕਾਰ ਅਤੇ ਤਾਲਿਬਾਨ ਦਰਮਿਆਨ ਸਬੰਧ ਮਜ਼ਬੂਤ ਮੰਨੇ ਜਾਂਦੇ ਹਨ। ਪਾਕਿਸਤਾਨ 'ਤੇ ਪਹਿਲਾਂ ਵੀ ਤਾਲਿਬਾਨ ਨੂੰ ਸਾਧਨ ਮੁਹੱਈਆ ਕਰਾਉਣ ਦਾ ਦੋਸ਼ ਲਾਇਆ ਗਿਆ ਹੈ। ਤਾਲਿਬਾਨ ਸਰਕਾਰ ਦੇ ਗਠਨ ਦੇ ਬਾਅਦ ਤੋਂ ਹੀ ਪਾਕਿਸਤਾਨ ਇਸ ਨੂੰ ਅੰਤਰਰਾਸ਼ਟਰੀ ਮਾਨਤਾ ਦਿਵਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਿਹਾ ਹੈ। ਹਾਲਾਂਕਿ ਹੁਣ ਸਰਹੱਦ ਨੂੰ ਲੈ ਕੇ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ 'ਚ ਦਰਾਰ ਆ ਗਈ ਹੈ।
ਅੰਗਰੇਜ਼ਾਂ ਦੇ ਸਮੇਂ ਦੌਰਾਨ ਦੋਵਾਂ ਦੇਸ਼ਾਂ ਵਿਚਕਾਰ ਇੱਕ ਸੀਮਾ ਰੇਖਾ ਡੁਰੰਡ ਰੇਖਾ ਦੇ ਨਾਂ ਨਾਲ ਨਿਰਧਾਰਤ ਕੀਤੀ ਗਈ ਸੀ। ਹਾਲਾਂਕਿ ਅਫਗਾਨਿਸਤਾਨ ਇਸ ਸੀਮਾ ਨੂੰ ਮਾਨਤਾ ਨਹੀਂ ਦਿੰਦਾ ਹੈ। ਅੰਗਰੇਜ਼ਾਂ ਦੇ ਸਮੇਂ ਦੌਰਾਨ ਵੀ ਇਸ ਸੀਮਾ ਨਿਰਧਾਰਨ ਦਾ ਬਹੁਤ ਵਿਰੋਧ ਹੋਇਆ ਸੀ। ਤਾਲਿਬਾਨ ਸਰਕਾਰ ਦੇ ਵਿਰੋਧ ਦੇ ਬਾਵਜੂਦ, ਪਾਕਿਸਤਾਨ ਨੇ 2,600 ਕਿਲੋਮੀਟਰ ਦੇ ਜ਼ਿਆਦਾਤਰ ਹਿੱਸੇ 'ਤੇ ਵਾੜ ਲਗਾ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ - ਦਰਬਾਰ ਸਾਹਿਬ ਬੇਅਦਬੀ ਮਾਮਲਾ : ਮ੍ਰਿਤਕ ਦੇ ਉਂਗਲਾਂ ਦੇ ਨਿਸ਼ਾਨ ਅਤੇ DNA ਜਾਂਚ ਲਈ ਰੱਖੇ ਗਏ ਵਿਸ਼ੇਸ਼ ਅੰਗ
ਤਾਲਿਬਾਨ ਫੌਜ ਨੇ ਪਾਕਿਸਤਾਨ ਵੱਲੋਂ ਲਗਾਈ ਗਈ ਵਾੜ ਨੂੰ ਦਿੱਤਾ ਹੈ ਉਖਾੜ
ਤਾਲਿਬਾਨ ਬਲਾਂ ਨੇ ਪੂਰਬੀ ਨੰਗਰਹਾਰ ਦੇ ਗੁਸ਼ਤਾ ਜ਼ਿਲ੍ਹੇ 'ਚ ਪਾਕਿਸਤਾਨੀ ਫੌਜ ਵੱਲੋਂ ਲਗਾਈ ਗਈ ਵਾੜ ਨੂੰ ਉਖਾੜ ਦਿੱਤਾ ਹੈ। ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਤਾਲਿਬਾਨ ਦੇ ਸੀਨੀਅਰ ਅਧਿਕਾਰੀ ਪਾਕਿਸਤਾਨੀ ਫੌਜ ਦੇ ਅਧਿਕਾਰੀਆਂ ਨੂੰ ਚਿਤਾਵਨੀ ਦੇ ਰਹੇ ਹਨ ਕਿ ਉਹ ਸਰਹੱਦ 'ਤੇ ਫਿਰ ਤੋਂ ਘੇਰਾਬੰਦੀ ਨਾ ਕਰਨ।
ਇਸ ਤੋਂ ਬਾਅਦ ਤਾਲਿਬਾਨੀ ਸਿਪਾਹੀ ਕੰਡਿਆਲੀ ਤਾਰ ਦੇ ਬੰਡਲ ਲੈ ਕੇ ਆਪਣੇ ਕੈਂਪਾਂ ਨੂੰ ਪਰਤ ਗਏ। ਅਫਗਾਨਿਸਤਾਨ ਦੇ ਰੱਖਿਆ ਮੰਤਰਾਲੇ ਨੇ ਪਾਕਿਸਤਾਨ ਵੱਲੋਂ ਕੰਡਿਆਲੀ ਤਾਰ ਲਾਉਣ ਦੀ ਘਟਨਾ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ।