ਤਾਲਿਬਾਨ ਦਾ ਵਫਦ ਤੁਰਕੀ ਨਾਲ ਪਹਿਲੀ ਉੱਚ ਪੱਧਰੀ ਗੱਲਬਾਤ ਲਈ ਪਹੁੰਚਿਆ ਅੰਕਾਰਾ

10/14/2021 5:02:47 PM

ਅੰਕਾਰਾ (ਏਪੀ): ਅਫਗਾਨਿਸਤਾਨ ਦੇ ਨਵੇਂ ਤਾਲਿਬਾਨ ਸ਼ਾਸਕਾਂ ਦਾ ਇੱਕ ਉੱਚ ਪੱਧਰੀ ਵਫ਼ਦ ਤੁਰਕੀ ਦੇ ਅਧਿਕਾਰੀਆਂ ਨਾਲ ਗੱਲਬਾਤ ਲਈ ਇੱਥੇ ਪਹੁੰਚ ਚੁੱਕਾ ਹੈ। ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਫਗਾਨਿਸਤਾਨ 'ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਤੁਰਕੀ ਦੀ ਰਾਜਧਾਨੀ ਅੰਕਾਰਾ ਵਿੱਚ ਤਾਲਿਬਾਨ ਅਤੇ ਤੁਰਕੀ ਦੇ ਸੀਨੀਅਰ ਸਰਕਾਰੀ ਅਧਿਕਾਰੀਆਂ ਵਿਚਕਾਰ ਇਹ ਪਹਿਲੀ ਮੁਲਾਕਾਤ ਹੋਵੇਗੀ। ਤਾਲਿਬਾਨ ਦੇ ਬੁਲਾਰੇ ਨੇ ਦੱਸਿਆ ਕਿ ਇਸ ਵਫਦ ਦੀ ਅਗਵਾਈ ਕਾਰਜਕਾਰੀ ਵਿਦੇਸ਼ ਮੰਤਰੀ ਅਮੀਰ ਖਾਨ ਮੁਤਾਕੀ ਕਰ ਰਹੇ ਸਨ। 

ਪੜ੍ਹੋ ਇਹ ਅਹਿਮ ਖਬਰ - ਤਾਲਿਬਾਨ ਵੱਲੋਂ ਨਵੇਂ ਕਮਿਸ਼ਨ ਦਾ ਗਠਨ, ਸਰਕਾਰ ਦਾ ਨਾਮ ਬਦਨਾਮ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ 

ਇਸ ਹਫ਼ਤੇ ਦੇ ਸ਼ੁਰੂ ਵਿੱਚ, ਤਾਲਿਬਾਨ ਦੇ ਨੇਤਾਵਾਂ ਨੇ ਕਤਰ ਦੀ ਰਾਜਧਾਨੀ ਦੋਹਾ ਵਿੱਚ ਅਮਰੀਕਾ, 10 ਯੂਰਪੀਅਨ ਦੇਸ਼ਾਂ ਅਤੇ ਯੂਰਪੀਅਨ ਯੂਨੀਅਨ ਦੇ ਪ੍ਰਤੀਨਿਧੀਆਂ ਨਾਲ ਲੜੀਵਾਰ ਕਈ ਮੀਟਿੰਗਾਂ ਕੀਤੀਆਂ। ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤਈਯਪ ਅਰਦੌਣ ਨੇ ਜੀ- 20 ਦੀ ਡਿਜੀਟਲ ਢੰਗ ਨਾਲ ਹੋਈ ਮੀਟਿੰਗ ਵਿਚ ਕਿਹਾ ਸੀ ਕਿ ਅੰਤਰਰਾਸ਼ਟਰੀ ਭਾਈਚਾਰੇ ਨੂੰ ਤਾਲਿਬਾਨ ਨਾਲ ਗੱਲਬਾਤ ਦੇ ਲਈ ਦਰਵਾਜ਼ੇ ਖੁੱਲ੍ਹੇ ਰੱਖਣੇ ਚਾਹੀਦੇ ਹਨ ਤਾਂ ਜੋ ਉਹ ਧੀਰਜ ਨਾਲ ਅਤੇ ਹੌਲੀ-ਹੌਲੀ ਵਧੇਰੇ ਸਮਾਵੇਸ਼ੀ ਸਰਕਾਰ ਸਥਾਪਿਤ ਕਰਨ ਵੱਲ ਅੱਗੇ ਵਧ ਸਕਣ। ਤਾਲਿਬਾਨ ਦਾ ਕਹਿਣਾ ਹੈ ਕਿ ਉਹ ਅੰਤਰਰਾਸ਼ਟਰੀ ਮਾਨਤਾ ਪਾਉਣਾ ਚਾਹੁੰਦਾ ਹੈ। ਤਾਲਿਬਾਨ ਨੇ ਚਿਤਾਵਨੀ ਦਿੱਤੀ ਹੈ ਕਿ ਉਨ੍ਹਾਂ ਦੀ ਸਰਕਾਰ ਦੇ ਕਮਜ਼ੋਰ ਹੋਣ ਦਾ ਅਸਰ ਸੁਰੱਖਿਆ 'ਤੇ ਪਵੇਗਾ।

ਪੜ੍ਹੋ ਇਹ ਅਹਿਮ ਖ਼ਬਰ- Space Mission : 90 ਸਾਲਾ ਵਿਅਕਤੀ ਨੇ ਪੁਲਾੜ ਦੀ ਯਾਤਰਾ ਕਰ ਰਚਿਆ ਇਤਿਹਾਸ

Vandana

This news is Content Editor Vandana