ਤਾਲਿਬਾਨ ਨੇ 14 ਲੱਖ ਕੁੜੀਆਂ ਨੂੰ ਸਕੂਲ ਜਾਣ ਤੋਂ ਕੀਤਾ ਵਾਂਝਾ
Thursday, Aug 15, 2024 - 03:57 PM (IST)
ਕਾਬੁਲ (ਏਜੰਸੀ): ਤਾਲਿਬਾਨ ਨੇ ਪਾਬੰਦੀਆਂ ਜ਼ਰੀਏ ਜਾਣਬੁੱਝ ਕੇ ਅਫਗਾਨਿਸਤਾਨ ਵਿਚ 14 ਲੱਖ ਕੁੜੀਆਂ ਨੂੰ ਸਕੂਲ ਜਾਣ ਤੋਂ ਵਾਂਝਾ ਕਰ ਦਿੱਤਾ ਹੈ। ਸੰਯੁਕਤ ਰਾਸ਼ਟਰ ਦੀ ਇਕ ਏਜੰਸੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਫਗਾਨਿਸਤਾਨ ਦੁਨੀਆ ਦਾ ਇਕਲੌਤਾ ਦੇਸ਼ ਹੈ ਜਿੱਥੇ ਔਰਤਾਂ ਨੂੰ ਸੈਕੰਡਰੀ ਅਤੇ ਉੱਚ ਸੈਕੰਡਰੀ ਸਿੱਖਿਆ ਹਾਸਲ ਕਰਨ 'ਤੇ ਪਾਬੰਦੀ ਹੈ। ਸਾਲ 2021 ਵਿੱਚ ਸੱਤਾ 'ਤੇ ਕਾਬਜ਼ ਹੋਣ ਮਗਰੋਂ ਤਾਲਿਬਾਨ ਨੇ ਕੁੜੀਆਂ ਨੂੰ ਛੇਵੀਂ ਜਮਾਤ ਤੋਂ ਬਾਅਦ ਦੀ ਪੜ੍ਹਾਈ ਕਰਨ 'ਤੇ ਪਾਬੰਦੀ ਲਗਾ ਦਿੱਤੀ ਹੈ ਕਿਉਂਕਿ ਉਸ ਦਾ ਕਹਿਣਾ ਹੈ ਕਿ ਇਹ ਸ਼ਰੀਆ, ਜਾਂ ਇਸਲਾਮੀ ਕਾਨੂੰਨ ਦੀ ਵਿਆਖਿਆ ਅਨੁਸਾਰ ਨਹੀਂ ਹੈ।
ਪੜ੍ਹੋ ਇਹ ਅਹਿਮ ਖ਼ਬਰ-ਰੂਸ 'ਚ ਭਾਰਤ ਨੇ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਇਜਰੀ
ਯੂਨੈਸਕੋ ਨੇ ਕਿਹਾ ਕਿ ਤਾਲਿਬਾਨ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਜਾਣਬੁੱਝ ਕੇ ਘੱਟੋ-ਘੱਟ 14 ਲੱਖ ਕੁੜੀਆਂ ਨੂੰ ਸੈਕੰਡਰੀ ਸਿੱਖਿਆ ਤੋਂ ਵਾਂਝਾ ਰੱਖਿਆ ਹੈ। ਯੂਨੈਸਕੋ ਅਨੁਸਾਰ ਅਪ੍ਰੈਲ 2023 ਵਿੱਚ ਆਖਰੀ ਗਿਣਤੀ ਤੋਂ ਬਾਅਦ ਇਸ ਵਿੱਚ 3,00,000 ਦਾ ਵਾਧਾ ਹੋਇਆ ਹੈ। ਯੂਨੈਸਕੋ ਨੇ ਕਿਹਾ, ''ਜੇਕਰ ਅਸੀਂ ਉਨ੍ਹਾਂ ਕੁੜੀਆਂ ਨੂੰ ਸ਼ਾਮਲ ਕਰੀਏ ਜੋ ਪਾਬੰਦੀ ਦੇ ਲਾਗੂ ਹੋਣ ਤੋਂ ਪਹਿਲਾਂ ਸਕੂਲ ਨਹੀਂ ਜਾ ਰਹੀਆਂ ਸਨ, ਤਾਂ ਦੇਸ਼ ਦੀਆਂ ਲਗਭਗ 25 ਲੱਖ ਕੁੜੀਆਂ ਹੁਣ ਸਿੱਖਿਆ ਦੇ ਅਧਿਕਾਰ ਤੋਂ ਵਾਂਝੀਆਂ ਹਨ। ਇਸ ਅਨੁਸਾਰ ਅਫਗਾਨਿਸਤਾਨ ਵਿੱਚ 80 ਫੀਸਦੀ ਕੁੜੀਆਂ ਸਿੱਖਿਆ ਤੋਂ ਦੂਰ ਹਨ। ਤਾਲਿਬਾਨ ਵੱਲੋਂ ਇਸ 'ਤੇ ਤੁਰੰਤ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।