ਤਾਲਿਬਾਨ ਸਰਕਾਰ ਦਾ ਨਵਾਂ ਫਰਮਾਨ: ਹੁਣ ਤੀਸਰੀ ਜਮਾਤ ਤੋਂ ਬਾਅਦ ਕੁੜੀਆਂ ਦੀ ਪੜ੍ਹਾਈ 'ਤੇ Ban

Sunday, Aug 06, 2023 - 05:00 AM (IST)

ਤਾਲਿਬਾਨ ਸਰਕਾਰ ਦਾ ਨਵਾਂ ਫਰਮਾਨ: ਹੁਣ ਤੀਸਰੀ ਜਮਾਤ ਤੋਂ ਬਾਅਦ ਕੁੜੀਆਂ ਦੀ ਪੜ੍ਹਾਈ 'ਤੇ Ban

ਇੰਟਰਨੈਸ਼ਨਲ ਡੈਸਕ : ਤਾਲਿਬਾਨ ਆਪਣੇ ਬੇਰਹਿਮ ਫ਼ੈਸਲਿਆਂ ਲਈ ਪੂਰੀ ਦੁਨੀਆ ਵਿੱਚ ਬਦਨਾਮ ਹੈ। ਤਾਜ਼ਾ ਘਟਨਾਕ੍ਰਮ 'ਚ ਤਾਲਿਬਾਨ ਨੇ ਕੁੜੀਆਂ ਦੀ ਸਿੱਖਿਆ 'ਤੇ ਰੋਕ ਲਗਾ ਦਿੱਤੀ ਹੈ। ਨਵੇਂ ਫਰਮਾਨ ਵਿੱਚ ਕਿਹਾ ਗਿਆ ਹੈ ਕਿ ਲੜਕੀਆਂ ਨੂੰ ਤੀਸਰੀ ਜਮਾਤ ਤੋਂ ਬਾਅਦ ਸਕੂਲ ਜਾਣ ਦੀ ਇਜਾਜ਼ਤ ਨਹੀਂ ਹੈ। ਬੇਸ਼ੱਕ ਹੀ ਉਨ੍ਹਾਂ ਦੀ ਉਮਰ 10 ਸਾਲ ਤੋਂ ਵੱਧ ਕਿਉਂ ਨਾ ਹੋਵੇ। ਤਾਲਿਬਾਨ ਨੇ ਸਕੂਲਾਂ ਅਤੇ ਵਿਦਿਅਕ ਅਦਾਰਿਆਂ ਨੂੰ ਵਿਸ਼ੇਸ਼ ਤੌਰ 'ਤੇ ਹਦਾਇਤ ਕੀਤੀ ਹੈ ਕਿ 10 ਸਾਲ ਤੋਂ ਵੱਧ ਉਮਰ ਦੀਆਂ ਲੜਕੀਆਂ ਨੂੰ ਪ੍ਰਾਇਮਰੀ ਸਕੂਲ ਨਹੀਂ ਜਾਣਾ ਚਾਹੀਦਾ। ਇਸ ਤੋਂ ਪਹਿਲਾਂ ਕੁੜੀਆਂ ਨੂੰ 6ਵੀਂ ਜਮਾਤ ਤੱਕ ਸਕੂਲਾਂ 'ਚ ਪੜ੍ਹਨ ਦੀ ਇਜਾਜ਼ਤ ਸੀ।

ਇਹ ਵੀ ਪੜ੍ਹੋ : ਸਹੁਰਿਆਂ ਤੋਂ ਤੰਗ ਆ ਵਿਆਹੁਤਾ ਨੇ ਲੈ ਲਿਆ ਫਾਹਾ, ਘਰ ਦੀ ਕੰਧ 'ਤੇ ਸੁਸਾਈਡ ਨੋਟ ਲਿਖ ਕੇ ਕਰ ਲਈ ਖੁਦਕੁਸ਼ੀ

ਔਰਤਾਂ 'ਤੇ ਪਹਿਲਾਂ ਤੋਂ ਹੀ ਪਾਬੰਦੀਆਂ

ਤਾਲਿਬਾਨ ਦੇ ਅਫਗਾਨਿਸਤਾਨ 'ਤੇ ਕਬਜ਼ਾ ਕਰਨ ਦੇ 2 ਸਾਲ ਬਾਅਦ ਕੁੜੀਆਂ ਨੂੰ 6ਵੀਂ ਜਮਾਤ ਤੋਂ ਉੱਪਰ ਦੇ ਸਕੂਲਾਂ ਵਿੱਚ ਜਾਣ ਤੋਂ ਰੋਕ ਦਿੱਤਾ ਗਿਆ ਸੀ। ਸਕੂਲਾਂ ਤੋਂ ਇਲਾਵਾ ਤਾਲਿਬਾਨ ਪਹਿਲਾਂ ਔਰਤਾਂ ਦੇ ਬਿਊਟੀ ਪਾਰਲਰ ਅਤੇ ਨੌਕਰੀਆਂ 'ਤੇ ਪਾਬੰਦੀ ਲਗਾ ਚੁੱਕਾ ਹੈ। ਇਸ ਤੋਂ ਇਲਾਵਾ ਅੰਤਰਰਾਸ਼ਟਰੀ ਐੱਨਜੀਓ ਅਤੇ ਹੋਰ ਸੰਸਥਾਵਾਂ ਵਿੱਚ ਕੰਮ ਕਰਨ 'ਤੇ ਵੀ ਪਾਬੰਦੀ ਹੈ। ਤਾਲਿਬਾਨ ਨੇ ਔਰਤਾਂ ਨੂੰ ਡਰਾਈਵਿੰਗ ਲਾਇਸੈਂਸ ਦੇਣਾ ਵੀ ਬੰਦ ਕਰ ਦਿੱਤਾ ਹੈ। ਬੁਰਕੇ ਅਤੇ ਪੁਰਸ਼ ਸਾਥੀ ਤੋਂ ਬਿਨਾਂ ਦੇਸ਼ ਵਿੱਚ ਟੈਕਸੀ ਦੀ ਸਵਾਰੀ ਕਰਨ 'ਤੇ ਲਗਾਈ ਹੋਈ ਹੈ।

PunjabKesari

ਇਹ ਵੀ ਪੜ੍ਹੋ : ਚੀਨ 'ਚ ਹੜ੍ਹ ਨੇ ਮਚਾਈ ਤਬਾਹੀ, ਦਰਜਨਾਂ ਲੋਕ ਹੋਏ ਮੌਤ ਦਾ ਸ਼ਿਕਾਰ, ਸੈਂਕੜੇ ਲਾਪਤਾ

ਸਕੂਲਾਂ ਨੂੰ ਹਦਾਇਤ

ਖ਼ਬਰਾਂ ਮੁਤਾਬਕ ਤਾਲਿਬਾਨ ਨੇ ਹੁਣ ਸਕੂਲਾਂ ਅਤੇ ਵਿਦਿਅਕ ਸੰਸਥਾਵਾਂ ਨੂੰ ਹਦਾਇਤ ਕੀਤੀ ਹੈ ਕਿ ਕੁੜੀਆਂ ਨੂੰ ਪ੍ਰਾਇਮਰੀ ਸਕੂਲ 'ਚ ਜਾਣ ਦੀ ਇਜਾਜ਼ਤ ਨਾ ਦਿੱਤੀ ਜਾਵੇ, ਬੇਸ਼ੱਕ ਉਹ 10 ਸਾਲ ਤੋਂ ਵੱਧ ਉਮਰ ਦੀਆਂ ਹੀ ਹੋਣ। ਸਿੱਖਿਆ ਮੰਤਰਾਲੇ ਦੇ ਅਧਿਕਾਰੀਆਂ ਨੇ ਸਕੂਲਾਂ ਅਤੇ ਛੋਟੀ ਮਿਆਦ ਦੀਆਂ ਸਿਖਲਾਈ ਕਲਾਸਾਂ ਦੇ ਪ੍ਰਿੰਸੀਪਲਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ 10 ਸਾਲ ਤੋਂ ਵੱਧ ਉਮਰ ਦੀਆਂ ਲੜਕੀਆਂ ਨੂੰ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਨ ਦੀ ਇਜਾਜ਼ਤ ਨਾ ਦਿੱਤੀ ਜਾਵੇ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News