ਵੱਡੀ ਖ਼ਬਰ: ਅਫਗਾਨਿਸਤਾਨ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਧਮਾਕਾ, ਗਵਰਨਰ ਸਮੇਤ ਤਿੰਨ ਲੋਕਾਂ ਦੀ ਮੌਤ

Thursday, Mar 09, 2023 - 02:14 PM (IST)

ਵੱਡੀ ਖ਼ਬਰ: ਅਫਗਾਨਿਸਤਾਨ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਧਮਾਕਾ, ਗਵਰਨਰ ਸਮੇਤ ਤਿੰਨ ਲੋਕਾਂ ਦੀ ਮੌਤ

ਕਾਬੁਲ (ਬਿਊਰੋ) ਅਫਗਾਨਿਸਤਾਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਬਲਖ ਸੂਬੇ 'ਚ ਹੋਏ ਇਕ ਧਮਾਕੇ 'ਚ ਤਾਲਿਬਾਨ ਦੇ ਗਵਰਨਰ ਮੁਹੰਮਦ ਦਾਊਦ ਮੁਜ਼ੱਮਿਲ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਵੀਰਵਾਰ ਨੂੰ ਇੱਥੇ ਇੱਕ ਬੰਬ ਧਮਾਕੇ ਵਿੱਚ ਤਾਲਿਬਾਨ ਦਾ ਇੱਕ ਨੇਤਾ ਮਾਰਿਆ ਗਿਆ।  ਏਐਫਪੀ ਨਿਊਜ਼ ਏਜੰਸੀ ਨੇ ਪੁਲਸ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ।

PunjabKesari

ਪੜ੍ਹੋ ਇਹ ਅਹਿਮ ਖ਼ਬਰ-ਰੂਸੀ ਮਿਜ਼ਾਈਲਾਂ ਨੇ ਯੂਕ੍ਰੇਨ ਦੇ ਕਈ ਸ਼ਹਿਰਾਂ ਨੂੰ ਬਣਾਇਆ ਨਿਸ਼ਾਨਾ, 5 ਲੋਕਾਂ ਦੀ ਮੌਤ (ਤਸਵੀਰਾਂ)

ਬਲਖ ਪੁਲਸ ਦੇ ਬੁਲਾਰੇ ਆਸਿਫ਼ ਵਜ਼ੀਰੀ ਨੇ ਏਐਫਪੀ ਨੂੰ ਦੱਸਿਆ ਕਿ "ਅੱਜ ਸਵੇਰੇ ਬਲਖ ਦੇ ਗਵਰਨਰ ਮੁਹੰਮਦ ਦਾਊਦ ਮੁਜ਼ੱਮਿਲ ਸਮੇਤ ਦੋ ਲੋਕ ਇੱਕ ਧਮਾਕੇ ਵਿੱਚ ਮਾਰੇ ਗਏ ਹਨ।" ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਇਹ ਧਮਾਕਾ ਤਾਲਿਬਾਨ ਦੇ ਗਵਰਨਰ ਦੇ ਦਫ਼ਤਰ ਨੇੜੇ ਹੋਇਆ, ਜੋ ਮਜ਼ਾਰ-ਏ-ਸ਼ਰੀਫ਼ ਸ਼ਹਿਰ ਵਿੱਚ ਸਥਿਤ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਹਮਲਾ ਤਾਲਿਬਾਨ ਵਿਰੋਧੀ ਸਮੂਹ ਨੇ ਕੀਤਾ ਹੈ। ਅਜੇ ਤੱਕ ਕਿਸੇ ਵੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News