ਤਾਲਿਬਾਨ ਨੇ ਅਫਗਾਨਿਸਤਾਨ ''ਚ ਪੋਲੀਓ ਟੀਕਾਕਰਨ ਮੁਹਿੰਮ ਰੋਕੀ : UN
Monday, Sep 16, 2024 - 05:26 PM (IST)
ਦੁਬਈ : ਤਾਲਿਬਾਨ ਨੇ ਅਫਗਾਨਿਸਤਾਨ 'ਚ ਪੋਲੀਓ ਟੀਕਾਕਰਨ ਮੁਹਿੰਮ 'ਤੇ ਰੋਕ ਲਾ ਦਿੱਤੀ ਹੈ। ਸੰਯੁਕਤ ਰਾਸ਼ਟਰ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਅਫਗਾਨਿਸਤਾਨ ਅਤੇ ਪਾਕਿਸਤਾਨ ਹੀ ਅਜਿਹੇ ਦੋ ਦੇਸ਼ ਹਨ ਜਿੱਥੇ ਪੋਲੀਓ ਦਾ ਪੂਰੀ ਤਰ੍ਹਾਂ ਖਾਤਮਾ ਨਹੀਂ ਹੋਇਆ ਹੈ। ਟੀਕਾਕਰਨ ਮੁਹਿੰਮ ਨੂੰ ਰੋਕਣ ਦੇ ਫੈਸਲੇ ਦੀ ਸੂਚਨਾ ਸੰਯੁਕਤ ਰਾਸ਼ਟਰ ਦੀਆਂ ਏਜੰਸੀਆਂ ਨੂੰ ਸਤੰਬਰ ਵਿੱਚ ਟੀਕਾਕਰਨ ਮੁਹਿੰਮ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਦਿੱਤੀ ਗਈ ਸੀ, ਬਿਨਾਂ ਕੋਈ ਕਾਰਨ ਦੱਸੇ। ਇਸ ਸਬੰਧੀ ਤਾਲਿਬਾਨ ਸਰਕਾਰ ਵੱਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
ਵਿਸ਼ਵ ਸਿਹਤ ਸੰਗਠਨ (ਡਬਲਯੂਐੱਚਓ) ਦੇ ਇਕ ਚੋਟੀ ਦੇ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਘਰ-ਘਰ ਟੀਕਾਕਰਨ ਦੀ ਬਜਾਏ ਮਸਜਿਦਾਂ ਵਰਗੀਆਂ ਥਾਵਾਂ 'ਤੇ ਟੀਕਾਕਰਨ ਕਰਵਾਉਣ ਲਈ ਵਿਚਾਰ-ਵਟਾਂਦਰੇ ਬਾਰੇ ਜਾਣਕਾਰੀ ਮਿਲੀ ਹੈ। WHO ਨੇ ਇਸ ਸਾਲ ਅਫਗਾਨਿਸਤਾਨ ਵਿੱਚ ਪੋਲੀਓ ਦੇ 18 ਮਾਮਲਿਆਂ ਦੀ ਪੁਸ਼ਟੀ ਕੀਤੀ ਹੈ।