ਤਾਲਿਬਾਨ ਦੀ ਚਿਤਾਵਨੀ, ਪਾਕਿ ਨੇ ਜੇ ਅਫਗਾਨੀਆਂ ਨੂੰ ਕੱਢਣਾ ਨਾ ਕੀਤਾ ਬੰਦ ਤਾਂ ਭੁਗਤਣਗੇ ਗੰਭੀਰ ਨਤੀਜੇ
Friday, Nov 03, 2023 - 10:50 AM (IST)
ਕਾਬੁਲ (ਬਿਊਰੋ) - 10 ਲੱਖ 7 ਹਜ਼ਾਰ ਵਿਦੇਸ਼ੀ ਨਾਗਰਿਕਾਂ, ਖ਼ਾਸ ਤੌਰ ’ਤੇ ਅਫਗਾਨੀਆਂ ਨੂੰ ਦੇਸ਼ ’ਚੋਂ ਬਾਹਰ ਕੱਢਣ ਦੇ ਪਾਕਿਸਤਾਨ ਸਰਕਾਰ ਦੇ ਫੈਸਲੇ ਦੀ ਤਾਲਿਬਾਨ ਨੇ ਨਿੰਦਾ ਕੀਤੀ ਅਤੇ ਇਸ ਨੂੰ ‘ਅਣਮਨੁੱਖੀ’ ਕਰਾਰ ਦਿੱਤਾ। ਉਸ ਨੇ ਚਿਤਾਵਨੀ ਦਿੱਤੀ ਕਿ ਜੇਕਰ ਪਾਕਿਸਤਾਨ ਸਰਕਾਰ ਨੇ ਇਸ ਮੁੱਦੇ ਵੱਲ ਧਿਆਨ ਨਾ ਦਿੱਤਾ ਤਾਂ ਉਹ ਉਸ ਖ਼ਿਲਾਫ਼ ਕਾਰਵਾਈ ਕਰਨ ਲਈ ਮਜਬੂਰ ਹੋਵੇਗਾ।
ਇਹ ਖ਼ਬਰ ਵੀ ਪੜ੍ਹੋ -ਯੁੱਧ ਦੀ ਭਿਆਨਕ ਤਸਵੀਰ : ਗਾਜ਼ਾ 'ਚ ਮਾਰੇ ਗਏ 3,600 ਬੱਚੇ; ਚਾਰੇ ਪਾਸੇ ਮੌਤ ਦਾ ਮੰਜ਼ਰ
ਤਾਲਿਬਾਨ ਪ੍ਰਸ਼ਾਸਨ ਦੇ ਵਿਦੇਸ਼ ਮਾਮਲਿਆਂ ਦੇ ਉਪ ਮੰਤਰੀ ਸ਼ਿਰ ਮੁਹੰਮਦ ਅੱਬਾਸ ਸਟੈਨਿਕਜ਼ਈ ਨੇ ਪਾਕਿਸਤਾਨ ਦੇ ਸਬੰਧ ਵਿੱਚ ਜਾਰੀ ਇਕ ਬਿਆਨ ਵਿੱਚ ਚਿਤਾਵਨੀ ਦਿੱਤੀ ਅਤੇ ਕਿਹਾ ਕਿ ਪਾਕਿਸਤਾਨੀ ਸਰਕਾਰ ਨੂੰ ਪ੍ਰਵਾਸੀਆਂ ਨੂੰ ਦੇਸ਼ ’ਚੋਂ ਕੱਢਣਾ ਬੰਦ ਕਰਨਾ ਚਾਹੀਦਾ ਹੈ।
ਇਹ ਖ਼ਬਰ ਵੀ ਪੜ੍ਹੋ - ਕੈਨੇਡਾ 'ਚ ਹਿੰਦੂ-ਸਿੱਖ ਮਸਲੇ 'ਤੇ ਸਿਆਸਤ ਤੇਜ਼! ਕੈਨੇਡੀਅਨ ਸੰਸਦ ਅੰਦਰ ਹੋਵੇਗੀ ਹਿੰਦੂਫੋਬੀਆ 'ਤੇ ਬਹਿਸ
ਦੂਜੇ ਪਾਸੇ ਪਾਕਿਸਤਾਨ ਦੀਆਂ ਵੱਖ-ਵੱਖ ਪਾਰਟੀਆਂ ਦੇ ਨੇਤਾਵਾਂ ਨੇ ਪਾਕਿਸਤਾਨ ਦੀ ਸੁਪਰੀਮ ਕੋਰਟ ਦਾ ਰੁਖ ਕੀਤਾ ਅਤੇ ਅਪੀਲ ਕੀਤੀ ਹੈ ਕਿ ਉਹ ਦੇਸ਼ ’ਚ ਗੈਰ-ਕਾਨੂੰਨੀ ਤੌਰ ’ਤੇ ਰਹਿ ਰਹੇ ਵਿਦੇਸ਼ੀਆਂ ਨੂੰ ਡਿਪੋਰਟ ਕਰਨ ਦੇ ਅੰਤਰਿਮ ਸਰਕਾਰ ਦੇ ਫੈਸਲੇ ਵਿੱਚ ਦਖਲ ਦੇਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8