ਤਾਲਿਬਾਨ ਨੇਤਾ ਚੀਨੀ ਵਿਦੇਸ਼ ਮੰਤਰੀ ਨੂੰ ਮਿਲੇ, ਬੀਜਿੰਗ ਨੂੰ ਦੱਸਿਆ ''ਭਰੋਸੇਮੰਦ ਦੋਸਤ''

07/29/2021 5:57:56 PM

ਕਾਬੁਲ (ਭਾਸ਼ਾ)- ਅਫਗਾਨਿਸਤਾਨ ਦੇ 90 ਫ਼ੀਸਦੀ ਇਲਾਕਿਆਂ ’ਤੇ ਕਬਜ਼ਾ ਕਰਨ ਦਾਅਵਾ ਕਰਨ ਵਾਲੇ ਤਾਲਿਬਾਨ ਦਾ ਇਕ ਵਫਦ ਬੁੱਧਵਾਰ ਨੂੰ ਮੁੱਲਾ ਅਬਦੁੱਲ ਗਨੀ ਬਰਾਦਰ ਦੀ ਅਗਵਾਈ ਵਿਚ ਚੀਨ ਪਹੁੰਚਿਆ ਹੈ। ਅਮਰੀਕੀ ਫੌਜੀਆਂ ਦੀ ਵਾਪਸੀ ਦੇ ਐਲਾਨ ਤੋਂ ਬਾਅਦ ਅਜਿਹਾ ਪਹਿਲੀ ਵਾਰ ਹੈ ਜਦੋਂ ਤਾਲਿਬਾਨ ਨੇਤਾ ਚੀਨ ਪਹੁੰਚੇ ਹਨ। ਇਸ ਯਾਤਰਾ ਦੌਰਾਨ ਤਾਲਿਬਾਨੀ ਨੇਤਾਵਾਂ ਦੀ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨਾਲ ਗੱਲਬਾਤ ਹੋਈ। ਡਿਪਲੋਮੈਟਿਕ ਹਲਕਿਆਂ ਵਿਚ ਅਫਗਾਨਿਸਤਾਨ ਨੂੰ ਲੈ ਕੇ ਇਹ ਮੁਲਾਕਾਤ ਬਹੁਤ ਅਹਿਮ ਮੰਨੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪਿਛਲੇ 5 ਸਾਲਾਂ ਤੋਂ ਰੋਜ਼ਾਨਾ 140 ਵਿਦਿਆਰਥੀ ਵਿਦੇਸ਼ 'ਚ ਪੜ੍ਹਨ ਲਈ ਛੱਡ ਰਹੇ ਨੇ ਪੰਜਾਬ

ਗੱਲਬਾਤ ਦੌਰਾਨ ਤਾਲਿਬਾਨ ਨੇ ਬੀਜਿੰਗ ਨੂੰ ਇਕ “ਭਰੋਸੇਮੰਦ ਦੋਸਤ” ਦੱਸਿਆ ਅਤੇ ਭਰੋਸਾ ਦਿੱਤਾ ਕਿ ਸਮੂਹ “ਅਫਗਾਨਿਸਤਾਨ ਦੇ ਖੇਤਰ ਦੀ ਵਰਤੋਂ ਕਿਸੇ ਨੂੰ ਵੀ ” ਨਹੀਂ ਕਰਨ ਦੇਵੇਗਾ। ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਝਾਓ ਲੀਜਿਅਨ ਨੇ ਇਕ ਮੀਡੀਆ ਬ੍ਰੀਫਿੰਗ ਵਿਚ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਬਰਾਦਰ ਦੀ ਅਗਵਾਈ ਵਿਚ ਇਕ ਵਫਦ ਬੀਜਿੰਗ ਦੇ ਨੇੜੇ ਬੰਦਰਗਾਹ ਵਾਲੇ ਸ਼ਹਿਰ ਤਿਆਨਜਿਨ ਵਿਚ ਵਾਂਗ ਨੂੰ ਮਿਲਿਆ। ਮੰਤਰਾਲੇ ਨੇ ਵਾਨ ਦੀ ਬਰਾਦਰ ਅਤੇ ਉਸ ਦੇ ਵਫ਼ਦ ਨਾਲ ਮੁਲਾਕਾਤ ਦੀਆਂ ਫੋਟੋਆਂ ਸੋਸ਼ਲ ਮੀਡੀਆ 'ਤੇ ਵੀ ਸਾਂਝੀਆਂ ਕੀਤੀਆਂ ਹਨ।

ਇਹ ਵੀ ਪੜ੍ਹੋ: Pok Elections: ਹਾਰ ਮਗਰੋਂ ਭੜਕੇ ਫਾਰੂਕ ਹੈਦਰ, ਕਸ਼ਮੀਰੀਆਂ ’ਤੇ ਕੀਤੀ ਇਤਰਾਜ਼ਯੋਗ ਟਿੱਪਣੀ

ਇਹ ਮੁਲਾਕਾਤ ਅਜਿਹੇ ਸਮੇਂ ’ਤੇ ਹੋ ਰਹੀ ਹੈ ਜਦੋਂ ਕੁਝ ਦਿਨ ਪਹਿਲਾਂ ਹੀ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਅਤੇ ਪਾਕਿਸਤਾਨੀ ਖੁਫ਼ੀਆ ਏਜੰਸੀ ਆਈ. ਐੱਸ. ਆਈ. ਦੇ ਚੀਫ ਫੈਜ ਹਾਮਿਦ ਨੇ ਵੀ ਚੀਨ ਜਾ ਕੇ ਵਾਂਗ ਯੀ ਨਾਲ ਮੁਲਾਕਾਤ ਕੀਤੀ ਸੀ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News