UN ਮੁਖੀ ਦੀ ਅਪੀਲ, ਤਾਲਿਬਾਨ ਹਰ ਕੁੜੀ ਅਤੇ ਔਰਤ ਦੇ ਬੁਨਿਆਦੀ ਅਧਿਕਾਰਾਂ ਦੀ ਕਰੇ ਰੱਖਿਆ

Sunday, Jan 30, 2022 - 11:57 AM (IST)

ਜੇਨੇਵਾ (ਵਾਰਤਾ): ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਤਾਰੇਸ ਨੇ ਐਤਵਾਰ ਨੂੰ ਤਾਲਿਬਾਨ ਸਰਕਾਰ ਨੂੰ ਅਫਗਾਨਿਸਤਾਨ ਵਿਚ ਹਰ ਕੁੜੀ ਅਤੇ ਔਰਤ ਦੇ ਬੁਨਿਆਦੀ ਮਨੁੱਖੀ ਅਧਿਕਾਰਾਂ ਦੀ ਮਾਨਤਾ ਨੂੰ ਬਰਕਰਾਰ ਰੱਖਣ ਦੀ ਅਪੀਲ ਕੀਤੀ। ਗੁਤਾਰੇਸ ਨੇ ਟਵਿੱਟਰ 'ਤੇ ਕਿਹਾ ਕਿ ਅਫਗਾਨਿਸਤਾਨ ਵਿੱਚ ਔਰਤਾਂ ਅਤੇ ਕੁੜੀਆਂ ਨੂੰ ਇੱਕ ਵਾਰ ਫਿਰ ਸਿੱਖਿਆ, ਰੁਜ਼ਗਾਰ ਅਤੇ ਬਰਾਬਰ ਨਿਆਂ ਦੇ ਉਨ੍ਹਾਂ ਦੇ ਅਧਿਕਾਰਾਂ ਤੋਂ ਵਾਂਝੇ ਕੀਤਾ ਜਾ ਰਿਹਾ ਹੈ। 

PunjabKesari

ਪੜ੍ਹੋ ਇਹ ਅਹਿਮ ਖ਼ਬਰ -ਕੈਨੇਡਾ 'ਚ ਕੋਵਿਡ-19 ਪਾਬੰਦੀਆਂ ਅਤੇ ਲਾਜ਼ਮੀ ਟੀਕਾਕਰਨ ਵਿਰੁੱਧ ਪ੍ਰਦਰਸ਼ਨ, ਕੀਤੀ PM ਟਰੂਡੋ ਦੇ ਅਸਤੀਫੇ ਦੀ ਮੰਗ

ਉਹਨਾਂ ਨੇ ਅੱਗੇ ਕਿਹਾ ਕਿ ਗਲੋਬਲ ਭਾਈਚਾਰੇ ਦਾ ਹਿੱਸਾ ਬਣਨ ਅਤੇ ਇਕ ਵਾਸਤਵਿਕ ਵਚਨਬੱਧਤਾ ਦਾ ਪ੍ਰਦਰਸ਼ਨ ਕਰਨ ਲਈ ਤਾਲਿਬਾਨ ਨੂੰ ਹਰ ਕੁੜੀ ਅਤੇ ਔਰਤ ਨਾਲ ਸਬੰਧਤ ਬੁਨਿਆਦੀ ਮਨੁੱਖੀ ਅਧਿਕਾਰਾਂ ਨੂੰ ਪਛਾਣਨਾ ਅਤੇ ਉਹਨਾਂ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ। ਗੌਰਤਲਬ ਹੈ ਕਿ ਪਿਛਲੇ ਸਾਲ ਅਗਸਤ ਦੇ ਮੱਧ ਵਿਚ ਤਾਲਿਬਾਨ ਦੇ ਕਬਜ਼ੇ ਦੇ ਬਾਅਦ ਤੋਂ ਅਫਗਾਨਿਸਤਾਨ ਸੋਕੇ ਅਤੇ ਆਰਥਿਕ ਤੰਗੀ ਨਾਲ ਜੂਝ ਰਿਹਾ ਹੈ।ਸੰਯੁਕਤ ਰਾਸ਼ਟਰ ਦੇ ਅਨੁਮਾਨਾਂ ਮੁਤਾਬਕ ਇਸ ਸਾਲ 97 ਫੀਸਦੀ ਆਬਾਦੀ ਦੇ ਗਰੀਬੀ ਰੇਖਾ ਤੋਂ ਹੇਠਾਂ ਆਉਣ ਦੀ ਸੰਭਾਵਨਾ ਹੈ। 

ਪੜ੍ਹੋ ਇਹ ਅਹਿਮ ਖ਼ਬਰ- ਯਮਨ 'ਚ ਮਾਰੇ ਗਏ ਹੂਤੀ ਬਾਗੀਆਂ ਦੁਆਰਾ ਭਰਤੀ ਕੀਤੇ ਗਏ 2,000 ਬੱਚੇ  

ਸੰਯੁਕਤ ਰਾਸ਼ਟਰ ਮੁਖੀ ਨੇ ਕਿਹਾ ਕਿ ਅਫਗਾਨਿਸਤਾਨ ਦੇ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨਰਕ ਬਣ ਗਈ ਹੈ। ਅਸੀਂ ਨੈਤਿਕ ਜ਼ਿੰਮੇਵਾਰੀ ਦੇ ਲਿਹਾਜ਼ ਨਾਲ ਖਾਸ ਕਰਕੇ ਖੇਤਰੀ ਅਤੇ ਗਲੋਬਲ ਸੁਰੱਖਿਆ ਅਤੇ ਖੁਸ਼ਹਾਲੀ ਦੇ ਮੱਦੇਨਜ਼ਰ ਉਨ੍ਹਾਂ ਨੂੰ ਛੱਡ ਨਹੀਂ ਸਕਦੇ। ਉਨ੍ਹਾਂ ਨੂੰ ਉਮੀਦ ਦੀ ਲੋੜ ਹੈ। ਉਨ੍ਹਾਂ ਨੂੰ ਮਦਦ ਦੀ ਲੋੜ ਹੈ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News