ਹੁਣ ਤਾਲਿਬਾਨ ਦਾ ਕੀ ਕਰੀਏ, ਸਮਝਣ ’ਚ ਅਸਮਰੱਥ ਚੀਨ, ਪਾਕਿਸਤਾਨ ’ਤੇ ਰੂਸ : ਬਾਈਡੇਨ

Thursday, Sep 09, 2021 - 01:01 AM (IST)

ਹੁਣ ਤਾਲਿਬਾਨ ਦਾ ਕੀ ਕਰੀਏ, ਸਮਝਣ ’ਚ ਅਸਮਰੱਥ ਚੀਨ, ਪਾਕਿਸਤਾਨ ’ਤੇ ਰੂਸ : ਬਾਈਡੇਨ

ਵਾਸ਼ਿੰਗਟਨ  (ਭਾਸ਼ਾ)-ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਨੇ ਮੰਗਲਵਾਰ ਨੂੰ ਕਿਹਾ ਕਿ ਚੀਨ, ਪਾਕਿਸਤਾਨ, ਰੂਸ ਅਤੇ ਈਰਾਨ ਨੂੰ ਸਮਝ ਨਹੀਂ ਆ ਰਹੀ ਹੈ ਕਿ ਤਾਲਿਬਾਨ ਨਾਲ ਉਨ੍ਹਾਂ ਨੂੰ ਕੀ ਕਰਨਾ ਹੈ। ਤਾਲਿਬਾਨ ਦੇ ਆਪਣੀ ਅੰਤਰਿਮ ਸਰਕਾਰ ਦੇ ਵੇਰਵੇ ਦੇ ਐਲਾਨ ਦੇ ਕੁਝ ਸਮੇਂ ਬਾਅਦ ਬਾਈੇਡੇ ਨੇ ਵ੍ਹਾਈਟ ਹਾਊਸ ਵਿਚ ਪੱਤਰਕਾਰਾਂ ਨੂੰ ਕਿਹਾ ਕਿ ਚੀਨ ਨੂੰ ਤਾਲਿਬਾਨ ਨਾਲ ਅਸਲੀ ਸਮੱਸਿਆ ਹੈ। ਮੈਨੂੰ ਯਕੀਨ ਹੈ ਕਿ ਉਹ ਤਾਲਿਬਾਨ ਨਾਲ ਕੁਝ ਹੱਲ ਕੱਢਣ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ : ਜੋਅ ਬਾਈਡੇਨ ਨੇ ਨਿਊਜਰਸੀ ਤੇ ਨਿਊਯਾਰਕ 'ਚ ਲਿਆ ਤੂਫਾਨ ਇਡਾ ਦੇ ਨੁਕਸਾਨ ਦਾ ਜਾਇਜ਼ਾ

ਅਜਿਹਾ ਹੀ ਪਾਕਿਸਤਾਨ, ਰੂਸ ਅਤੇ ਈਰਾਨ ਵੀ ਕਰ ਰਹੇ ਹਨ। ਇਸ ਦਰਮਿਆਨ, ਸੰਯੁਕਤ ਰਾਸ਼ਟਰ ਵਿਚ ਅਮਰੀਕਾ ਦੀ ਰਾਜਦੂਤ ਰਹਿ ਚੁੱਕੀ ਨਿੱਕੀ ਹੇਲੀ ਨੇ ਇਕ ਆਨਲਾਈਨ ਮੁਹਿੰਮ ਸ਼ੁਰੂ ਕੀਤੀ ਜਿਸ ਵਿਚ ਅਮਰੀਕਾ ਦੀ ਸਰਕਾਰ ਨੂੰ ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੂੰ ਮਾਨਤਾ ਨਾ ਦੇਣ ਦੀ ਬੇਨਤੀ ਕੀਤੀ ਗਈ ਹੈ। ਹੇਲੀ ਨੇ ਕਿਹਾ ਕਿ ਇਹ ਕਹਿਣਾ ਜ਼ਰੂਰੀ ਹੈ ਕਿ ਅਮਰੀਕਾ ਨੂੰ ਤਾਲਿਬਾਨ ਨੂੰ ਅਫਗਾਨਿਸਤਾਨ ਦੀ ਜਾਇਜ਼ ਸਰਕਾਰ ਦੇ ਰੂਪ ਵਿਚ ਮਾਨਤਾ ਨਹੀਂ ਦੇਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਹਾਂਗਕਾਂਗ ਦੀ ਪੁਲਸ ਨੇ ਥਿਆਨਮਿਨ ਚੌਕ ਦੀ ਬਰਸੀ ਮਨਾਉਣ ਵਾਲੇ ਨੇਤਾਵਾਂ ਨੂੰ ਕੀਤਾ ਗ੍ਰਿਫ਼ਤਾਰ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News