ਅਫਗਾਨਿਸਤਾਨ ’ਚ ਤਾਲਿਬਾਨ ਦੀ ਜਿੱਤ ਦੁਨੀਆ 'ਚ ਹੋਰਨਾਂ ਸਮੂਹਾਂ ਦੇ ਹੌਂਸਲੇ ਕਰੇਗੀ ਬੁਲੰਦ : ਗੁਟਾਰੇਸ
Sunday, Sep 12, 2021 - 12:53 AM (IST)
ਜਨੇਵਾ (ਯੂ.ਐੱਨ.ਆਈ.)-ਸੰਯੁਕਤ ਰਾਸ਼ਟਰ ਜਨਰਲ ਸਕੱਤਰ ਐਂਟੋਨੀਓ ਗੁਟਾਰੇਸ ਨੇ ਗਲੋਬਲ ਅੱਤਵਾਦ ’ਤੇ ਚਿੰਤਾ ਪ੍ਰਗਟਾਉਂਦੇ ਹੋਏ ਚਿਤਾਵਨੀ ਦਿੱਤੀ ਹੈ ਕਿ ਅਫਗਾਨਿਸਤਾਨ 'ਚ ਤਾਲਿਬਾਨ ਦੀ ਜਿੱਤ ਦੁਨੀਆ ਦੇ ਵੱਖ-ਵੱਖ ਹਿੱਸਿਆਂ 'ਚ ਹੋਰਨਾਂ ਸਮੂਹਾਂ ਦੇ ਹੌਂਸਲੇ ਬੁਲੰਦ ਕਰ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਚਾਹੁੰਦਾ ਹੈ ਕਿ ਅਫਗਾਨਿਸਤਾਨ ਕੌਮਾਂਤਰੀ ਸਬੰਧਾਂ 'ਚ ਹਾਂ-ਪੱਖੀ ਭੂਮਿਕਾ ਨਿਭਾਏ ਜਿਸ ਦੇ ਲਈ ਤਾਲਿਬਾਨ ਨਾਲ ਗੱਲਬਾਤ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਦੁਨੀਆ ਦੇ ਵੱਖ-ਵੱਖ ਹਿੱਸਿਆਂ 'ਚ ਅਸੀਂ ਜੋ ਦੇਖ ਰਹੇ ਹਾਂ ਉਸ ਨਾਲ ਮੈਂ ਬਹੁਤ ਚਿੰਤਤ ਹਾਂ। ਅੱਤਵਾਦ ਦੀ ਚੁਣੌਤੀ ਨਾਲ ਨਜਿੱਠਣ ਲਈ ਸਾਡੇ ਕੋਲ ਅੱਜ ਕੋਈ ਪ੍ਰਭਾਵੀ ਸੁਰੱਖਿਆ ਪ੍ਰਣਾਲੀ ਨਹੀਂ ਹੈ ਇਸ ਲਈ ਅੱਤਵਾਦੀਆਂ ਦੀ ਪਕੜ ਬਹੁਤ ਮਜ਼ਬੂਤ ਹੋ ਰਹੀ ਹੈ।
ਇਹ ਵੀ ਪੜ੍ਹੋ : ਤਾਲਿਬਾਨ ਦਾ ਯੂ-ਟਰਨ : ਸਹੁੰ ਚੁੱਕ ਸਮਾਗਮ ਰੱਦ, ਕਿਹਾ-ਇਹ ਪੈਸਿਆਂ ਦੀ ਬਰਬਾਦੀ
ਉਨ੍ਹਾਂ ਨੇ ਅਮਰੀਕਾ 'ਚ 9/11 ਦੇ ਅੱਤਵਾਦੀ ਹਮਲਿਆਂ ਦੀ 20ਵੀਂ ਵਰ੍ਹੇਗੰਢ ’ਤੇ ਕਿਹਾ ਕਿ ਅਮਰੀਕਾ 'ਚ ਅੱਤਵਾਦੀਆਂ ਨੇ ਯਾਤਰੀ ਜਹਾਜ਼ਾਂ ਨੂੰ ਮਿਜ਼ਾਈਲ ਵਾਂਗ ਇਸਤੇਮਾਲ ਕਰਦੇ ਹੋਏ ਅਮਰੀਕਾ ’ਤੇ ਹਮਲਾ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਮੇਰੀਆਂ ਸੰਵੇਦਨਾਵਾਂ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਨ। ਇਸ ਦੌਰਾਨ ਸੰਯੁਕਤ ਰਾਸ਼ਟਰ ਨੇ ਅੱਤਵਾਦ ਮੁਕਤ ਭਵਿੱਖ ਲਈ ਕੌਮਾਂਤਰੀ ਭਾਈਚਾਰੇ ਦੇ ਸੰਕਲਪ ਨੂੰ ਯਾਦ ਕੀਤਾ। ਉਥੇ ਗੁਟਾਰੇਸ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਪ੍ਰੀਸ਼ਦ ਦੇ ਮੈਂਬਰ ਅੱਤਵਾਦ ਦਾ ਸਾਰੇ ਰੂਪਾਂ ਨੂੰ ਰੋਕਣ ਦੀ ਆਪਣੀ ਵਚਨਬੱਧਤਾ ਵਿਚ ਦੋ ਦਹਾਕੇ ਪਹਿਲਾਂ ਵਾਂਗ ਹੀ ਇਕਮੁੱਠ ਹਨ।
ਇਹ ਵੀ ਪੜ੍ਹੋ : ਅਫਗਾਨਿਸਤਾਨ ਦੇ ਸਾਬਕਾ ਉਪ ਰਾਸ਼ਟਰਪਤੀ ਦੇ ਭਰਾ ਦਾ ਤਾਲਿਬਾਨ ਨੇ ਗੋਲੀ ਮਾਰ ਕੇ ਕੀਤਾ ਕਤਲ
ਪ੍ਰਦਰਸ਼ਨਕਾਰੀਆਂ, ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬੰਦ ਕਰੇ ਤਾਲਿਬਾਨ
ਸੰਯੁਕਤ ਰਾਸ਼ਟਰ ਨੇ ਅਫਗਾਨਿਸਤਾਨ ਵਿਚ ਸ਼ਾਂਤਮਈ ਪ੍ਰਦਰਸ਼ਨ ਕਰਨ ਵਾਲੇ ਪ੍ਰਦਰਸ਼ਨਕਾਰੀਆਂ ਨੂੰ ਤਾਲਿਬਾਨ ਵੱਲ ਨਿਸ਼ਾਨਾ ਬਣਾਏ ਜਾਣ ’ਤੇ ਉਸਦੀ ਆਲੋਚਨਾ ਕੀਤੀ ਅਤੇ ਉਸਨੂੰ ਚਿਤਾਵਨੀ ਦਿੱਤੀ ਕਿ ਤਾਲਿਬਾਨ ਸ਼ਾਂਤਮਈ ਪ੍ਰਦਰਸ਼ਨ ਕਰਨ ਵਾਲਿਆਂ ਅਤੇ ਪ੍ਰਦਰਸ਼ਨਾਂ ਨੂੰ ਕਵਰ ਕਰਨ ਵਾਲੇ ਪੱਤਰਕਾਰਾਂ ਪ੍ਰਤੀ ਤਾਕਤ ਦੀ ਵਰਤੋਂ ਅਤੇ ਉਨ੍ਹਾਂ ਨੂੰ ਹਿਰਾਸਤ ਵਿਚ ਲੈਣਾ ਤਤਕਾਲ ਬੰਦ ਕਰੇ। ਉਨ੍ਹਾਂ ਨੇ ਕਿਹਾ ਕਿ ਅਫਗਾਨਿਸਤਾਨ ਵਿਚ 93 ਫੀਸਦੀ ਪਰਿਵਾਰਾਂ ਨੂੰ ਲੋੜੀਂਦੀ ਮਾਤਰਾ ਵਿਚ ਖਾਣਾ ਨਹੀਂ ਮਿਲ ਰਿਹਾ ਹੈ।
ਇਹ ਵੀ ਪੜ੍ਹੋ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬੁਸ਼ ਨੇ ਅੱਤਵਾਦੀ ਹਮਲਿਆਂ 'ਚ ਜਾਨ ਗੁਵਾਉਣ ਵਾਲਿਆਂ ਨੂੰ ਦਿੱਤੀ ਸ਼ਰਧਾਂਜਲੀ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।