ਕਾਬੁਲ ਹਵਾਈ ਅੱਡੇ ਤੋਂ ਉਡਾਣਾਂ ਬਹਾਲ ਕਰਨਾ ਚਾਹੁੰਦਾ ਹੈ ਤਾਲਿਬਾਨ
Tuesday, Aug 31, 2021 - 12:54 PM (IST)
ਕਾਬੁਲ (ਵਾਰਤਾ) : ਤਾਲਿਬਾਨ ਨੇ ਕਿਹਾ ਹੈ ਕਿ ਉਹ ਅਫ਼ਗਾਨਿਸਤਾਨ ਦੇ ਕਾਬੁਲ ਹਵਾਈ ਅੱਡੇ ਤੋਂ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਨੂੰ ਫਿਰ ਤੋਂ ਸ਼ੁਰੂ ਕਰਨਾ ਚਾਹੁੰਦਾ ਹੈ। ਤਾਲਿਬਾਲ ਦੇ ਰਾਜਨੀਤਕ ਦਫ਼ਤਰ ਦੇ ਬੁਲਾਰੇ ਮੁਹੰਮਦ ਨਈਮ ਨੇ ਕਿਹਾ, ‘ਕਾਬੁਲ ਹਵਾਈ ਅੱਡੇ ਤੋਂ ਉਡਾਣਾਂ ਨੂੰ ਫਿਰ ਤੋਂ ਸ਼ੁਰੂ ਕਰਨਾ ਸਾਡੀਆਂ ਤਰਜੀਹਾਂ ਵਿਚੋਂ ਇਕ ਹੈ। ਸਾਡਾ ਟੀਚਾ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਨੂੰ ਬਹਾਲ ਕਰਨਾ ਹੈ। ਅੰਤਰ-ਸੂਬਾਈ ਘਰੇਲੂ ਉਡਾਣਾਂ ਨੂੰ ਵਪਾਰਕ ਦ੍ਰਿਸ਼ਟੀਕੋਣ ਤੋਂ ਮੁੜ ਸ਼ੁਰੂ ਕੀਤੇ ਜਾਣ ਦੀ ਜ਼ਰੂਰਤ ਹੈ। ਅਸੀਂ ਇਨ੍ਹਾਂ ਉਡਾਣਾਂ ਨੂੰ ਜਲਦ ਤੋਂ ਜਲਦ ਫਿਰ ਤੋਂ ਸ਼ੁਰੂ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ।’
ਅਮਰੀਕਾ ਨੇ ਅਫ਼ਗਾਨਿਸਤਾਲ ਤੋਂ ਅਮਰੀਕੀ ਫ਼ੌਜੀਆਂ ਦੀ ਵਾਪਸੀ ਅਤੇ 20 ਸਾਲ ਦੇ ਮਿਸ਼ਨ ਦੇ ਅੰਤ ਦਾ ਐਲਾਨ ਕੀਤਾ ਹੈ ਅਤੇ ਇਸ ਦੇ ਨਾਲ ਹੀ ਕਾਬੁਲ ਵਿਚ ਹਵਾਈ ਅੱਡਾ ਤਾਲਿਬਾਨ ਦੇ ਪੂਰਨ ਕੰਟਰੋਲ ਵਿਚ ਆ ਗਿਆ ਹੈ।