ਭਾਰਤ-ਬੰਗਲਾਦੇਸ਼ ਦਰਮਿਆਨ ਸਰਹੱਦੀ ਵਾਰਤਾ ਅਗਲੇ ਮਹੀਨੇ ਢਾਕਾ ’ਚ ਹੋਵੇਗੀ

Friday, Mar 01, 2024 - 04:15 PM (IST)

ਭਾਰਤ-ਬੰਗਲਾਦੇਸ਼ ਦਰਮਿਆਨ ਸਰਹੱਦੀ ਵਾਰਤਾ ਅਗਲੇ ਮਹੀਨੇ ਢਾਕਾ ’ਚ ਹੋਵੇਗੀ

ਨਵੀਂ ਦਿੱਲੀ (ਭਾਸ਼ਾ) - ਭਾਰਤ ਤੇ ਬੰਗਲਾਦੇਸ਼ ਦਰਮਿਆਨ ਡਾਇਰੈਕਟਰ ਪੱਧਰੀ ਸਰਹੱਦ ਵਾਰਤਾ ਅਗਲੇ ਮਹੀਨੇ ਢਾਕਾ ਵਿਚ ਆਯੋਜਿਤ ਹੋਵੇਗੀ ਜਿਸ ਵਿਚ ਸਰਹੱਦ ਪਾਰ ਅਪਰਾਧਾਂ ਨੂੰ ਰੋਕਣ ਅਤੇ ਉਨ੍ਹਾਂ ਦੇ ਸੁਰੱਖਿਆ ਬਲਾਂ ਅਤੇ ਏਜੰਸੀਆਂ ਦਰਮਿਆਨ ਬਿਹਤਰ ਤਾਲਮੇਲ ਸਥਾਪਤ ਕਰਨ ਦੇ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ :    ਗੂਗਲ ਦੀ ਪੇਮੈਂਟ ਐਪ GPay ਹੋਵੇਗੀ ਬੰਦ, ਜੂਨ ਮਹੀਨੇ ਤੋਂ ਸਿਰਫ਼ ਇਨ੍ਹਾਂ ਦੇਸ਼ਾਂ 'ਚ ਹੀ ਮਿਲਣਗੀਆਂ ਸੇਵਾਵਾਂ

ਅਧਿਕਾਰਤ ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਦੇ ਡਾਇਰੈਕਟਰ ਜਨਰਲ ਨਿਤਿਨ ਅਗਰਵਾਲ ਦੀ ਅਗਵਾਈ ਹੇਠ ਇਕ ਵਫ਼ਦ 5 ਤੋਂ 9 ਮਾਰਚ ਤੱਕ ਹੋਣ ਵਾਲੀ ਮੀਟਿੰਗ ਲਈ ਬੰਗਲਾਦੇਸ਼ ਦਾ ਦੌਰਾ ਕਰੇਗਾ। ਬੀ. ਐੱਸ. ਐੱਫ. ਅਤੇ ਬਾਰਡਰ ਗਾਰਡ ਬੰਗਲਾਦੇਸ਼ (ਬੀ. ਜੀ. ਬੀ.) ਵਿਚਾਲੇ ਇਹ 54ਵੀਂ ਮੀਟਿੰਗ ਹੋਵੇਗੀ ਜੋ ਢਾਕਾ ਦੇ ਪਿਲਖਾਨਾ ਵਿਚ ਸਥਿਤ ਬੀ. ਜੀ. ਬੀ. ਹੈੱਡਕੁਆਰਟਰ ਵਿਚ ਆਯੋਜਿਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ :    ਅਨੰਤ ਅੰਬਾਨੀ ਨੂੰ ਇਸ ਬੀਮਾਰੀ ਨੇ ਬਣਾਇਆ ਓਵਰ ਵੇਟ, ਨੀਤਾ ਅੰਬਾਨੀ ਨੇ ਸਿਹਤ ਨੂੰ ਲੈ ਕੇ ਦਿੱਤੀ ਜਾਣਕਾਰੀ

ਇਹ ਵੀ ਪੜ੍ਹੋ :   ਕੋਲੈਸਟ੍ਰੋਲ ਤੇ ਸ਼ੂਗਰ ਸਮੇਤ 100 ਦਵਾਈਆਂ ਹੋਣਗੀਆਂ ਸਸਤੀਆਂ, ਨਵੀਂ ਪੈਕਿੰਗ 'ਤੇ ਹੋਣਗੀਆਂ ਸੋਧੀਆਂ ਦਰਾਂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Harinder Kaur

Content Editor

Related News