ਉੱਤਰੀ ਕੋਰੀਆ ਤੇ ਦੱਖਣੀ ਕੋਰੀਆ ਵਿਚਾਲੇ ਜੂਨ ''ਚ ਮੁੜ ਹੋ ਸਕਦੀ ਹੈ ਵਾਰਤਾ

Wednesday, May 23, 2018 - 03:20 AM (IST)

ਉੱਤਰੀ ਕੋਰੀਆ ਤੇ ਦੱਖਣੀ ਕੋਰੀਆ ਵਿਚਾਲੇ ਜੂਨ ''ਚ ਮੁੜ ਹੋ ਸਕਦੀ ਹੈ ਵਾਰਤਾ

ਵਾਸ਼ਿੰਗਟਨ— ਅਮਰੀਕਾ ਤੇ ਦੱਖਣੀ ਕੋਰੀਆ ਵਿਚਾਲੇ ਹੋਣ ਵਾਲੇ ਸੰਯੁਕਤ ਯੁੱਧ ਅਭਿਆਸ ਖਤਮ ਹੋਣ 'ਤੇ 25 ਜੂਨ ਤੋਂ ਬਾਅਦ ਉੱਤਰੀ ਕੋਰੀਆ ਤੇ ਦੱਖਣੀ ਕੋਰੀਆ ਵਿਚਾਲੇ ਉੱਚ ਪੱਧਰੀ ਵਾਰਤਾ ਹੋ ਸਕਦੀ ਹੈ। ਵਾਸ਼ਿੰਗਟਨ 'ਚ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ ਜੇ ਇਨ ਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਾਲੇ ਹੋਈ ਬੈਠਕ ਤੋਂ ਬਾਅਦ ਮੂਨ ਜੇ ਇਨ ਦੇ ਬੁਲਾਰੇ ਯੂਨ ਯਾਂਗ ਚਾਨ ਨੇ ਪੱਤਰਕਾਰਾਂ ਨੂੰ ਸੰਬੋਧਿਤ ਕਰਦੇ ਹੋਏ ਇਸ ਦੀ ਜਾਣਕਾਰੀ ਦਿੱਤੀ।
ਜ਼ਿਕਰਯੋਗ ਹੈ ਕਿ ਉੱਤਰੀ ਕੋਰੀਆ ਨੇ ਕੋਰੀਆ ਤੇ ਅਮਰੀਕਾ ਵਿਚਾਲੇ ਹੋਣ ਵਾਲੇ ਸੰਯੁਕਤ ਫੌਜੀ ਅਭਿਆਸ ਕਾਰਨ ਪਿਛਲੇ ਹਫਤੇ ਦੱਖਣੀ ਕੋਰੀਆ ਨਾਲ ਹੋਣ ਵਾਲੀ ਸੀਨੀਅਰ ਅਧਿਕਾਰੀਆਂ ਦੀ ਬੈਠਕ ਨੂੰ ਆਖਰੀ ਸਮੇਂ 'ਚ ਰੱਦ ਕਰ ਦਿੱਤਾ ਗਿਆ ਸੀ ਤੇ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਾਲੇ ਹੋਣ ਵਾਲੇ ਸਿਖਰ ਸੰਮੇਲਨ ਨੂੰ ਵੀ ਰੱਦ ਕਰਨ ਦੀ ਧਮਕੀ ਦਿੱਤੀ ਸੀ।


Related News