ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਬ੍ਰਿਟੇਨ ਦੇ ਪਹਿਲੇ ਦਸਤਾਰਧਾਰੀ ਸਿੱਖ ਐੱਮ. ਪੀ. ਢੇਸੀ

Friday, Jun 09, 2017 - 01:58 PM (IST)

ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਬ੍ਰਿਟੇਨ ਦੇ ਪਹਿਲੇ ਦਸਤਾਰਧਾਰੀ ਸਿੱਖ ਐੱਮ. ਪੀ. ਢੇਸੀ

ਲੰਡਨ— ਬ੍ਰਿਟੇਨ ਦੀਆਂ ਸੰਸਦ ਦੀਆਂ ਚੋਣਾਂ ਵਿਚ ਜਿੱਤ ਹਾਸਲ ਕਰਨ ਵਾਲੇ ਪਹਿਲੇ ਦਸਤਾਰਧਾਰੀ ਸਿੱਖ ਬਣਨ ਵਾਲੇ ਤਨਮਨਜੀਤ ਸਿੰਘ ਢੇਸੀ ਨੇ ਇਤਿਹਾਸ ਰਚ ਦਿੱਤਾ ਹੈ। ਉਹ ਅਜਿਹਾ ਕਰਨ ਵਾਲੇ ਪਹਿਲੇ ਦਸਤਾਰਧਾਰੀ ਸਿੱਖ ਐੱਮ. ਪੀ. ਬਣ ਗਏ ਹਨ। ਢੇਸੀ ਨੇ ਸਲੋਹ ਹਲਕੇ ਤੋਂ ਲੇਬਰ ਪਾਰਟੀ ਵੱਲੋਂ ਜਿੱਤ ਹਾਸਲ ਕੀਤਾ ਹੈ। ਉਨ੍ਹਾਂ ਨੇ ਆਪਣੇ ਵਿਰੋਧੀ ਉਮੀਦਵਾਰ ਕੰਜ਼ਰਵੇਟਿਵ ਦੇ ਮਾਰਕ ਵਿਵਿਸ ਨੂੰ 17000 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ ਹੈ। ਜਿੱਤ ਹਾਸਲ ਕਰਨ ਤੋਂ ਬਾਅਦ ਢੇਸੀ ਸਲੋਹ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ।


author

Kulvinder Mahi

News Editor

Related News