ਤਨਮਨਜੀਤ ਸਿੰਘ ਨੇ ਯੂਕੇ ਸੰਸਦ ''ਚ ਚੁੱਕਿਆ ਭਾਰਤ ''ਚ ਹੋ ਰਹੀਆਂ ਮੌਤਾਂ ਦਾ ਮੁੱਦਾ (ਵੀਡੀਓ)

Thursday, Apr 29, 2021 - 01:29 PM (IST)

ਤਨਮਨਜੀਤ ਸਿੰਘ ਨੇ ਯੂਕੇ ਸੰਸਦ ''ਚ ਚੁੱਕਿਆ ਭਾਰਤ ''ਚ ਹੋ ਰਹੀਆਂ ਮੌਤਾਂ ਦਾ ਮੁੱਦਾ (ਵੀਡੀਓ)

ਲੰਡਨ (ਬਿਊਰੋ): ਭਾਰਤ ਵਿਚ ਕੋਰੋਨਾ ਦੀ ਦੂਜੀ ਲਹਿਰ ਨੇ ਤਬਾਹੀ ਮਚਾਈ ਹੋਈ ਹੈ। ਹੁਣ ਅੰਤਰਰਾਸ਼ਟਰੀ ਪੱਧਰ 'ਤੇ ਕਈ ਦੇਸ਼ ਮਦਦ ਲਈ ਅੱਗੇ ਆਏ ਹਨ। ਇਸ ਦੌਰਾਨ ਇੰਗਲੈਂਡ ਵਿਚ ਜਲੌਹ ਹਲਕੇ ਤੋਂ ਭਾਰਤੀ ਮੂਲ ਦੇ ਸਿੱਖ ਐੱਮ.ਪੀ. ਤਨਮਨਜੀਤ ਸਿੰਘ ਢੇਸੀ ਨੇ ਭਾਰਤ ਵਿਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਤੇ ਇਸ ਨਾਲ ਵੱਡੀ ਗਿਣਤੀ ਵਿਚ ਹੋ ਰਹੀਆਂ ਮੌਤਾਂ ਦਾ ਮੁੱਦਾ ਯੂਕੇ ਸੰਸਦ ਵਿਚ ਚੁੱਕਿਆ। ਉਹਨਾਂ ਨੇ ਕਿਹਾ ਕਿ ਪੂਰੇ ਵਿਸ਼ਵ ਵਿਚ ਮੌਜੂਦਾ ਸਮੇਂ ਭਾਰਤ ਇਕ ਅਜਿਹਾ ਦੇਸ਼ ਹੈ ਜਿੱਥੇ ਕੋਰੋਨਾ ਦੇ ਮਾਮਲੇ ਸਭ ਤੋਂ ਵੱਧ ਸਾਹਮਣੇ ਆ ਰਹੇ ਹਨ ਅਤੇ ਇਹ ਬਹੁਤ ਹੀ ਵੱਡੀ ਚਿੰਤਾ ਦਾ ਵਿਸ਼ਾ ਹੈ।

 

ਢੇਸੀ ਨੇ ਕਿਹਾ ਕਿ ਇੰਗਲੈਂਡ ਵਿਚ ਵੱਸਦੇ ਭਾਰਤੀ ਉੱਥੋਂ ਦੇ ਹਾਲਾਤ ਬਾਰੇ ਜਾਣ ਕੇ ਭਾਰਤ ਰਹਿੰਦੇ ਆਪਣੇ ਪਰਿਵਾਰਾਂ ਪ੍ਰਤੀ ਚਿੰਤਤ ਹਨ। ਉਹਨਾਂ ਨੇ ਕਿਹਾ ਕਿ ਵੱਡੀ ਚਿੰਤਾ ਇਹ ਹੈ ਕਿ ਆਕਸੀਜਨ ਦੀ ਘਾਟ ਕਰ ਕੇ ਲੋਕ ਸੜਕਾਂ 'ਤੇ ਹੀ ਮਰ ਰਹੇ ਹਨ। ਅਜਿਹੀਆਂ ਖ਼ਬਰਾ ਦੇਖ ਕੇ ਇੰਗਲੈਂਡ ਸਮੇਤ ਹੋਰ ਦੇਸ਼ਾਂ ਵਿਚ ਰਹਿੰਦੇ ਭਾਰਤੀ ਬਹੁਤ ਜ਼ਿਆਦਾ ਪਰੇਸ਼ਾਨ ਹਨ। ਐਮ.ਪੀ. ਢੇਸੀ ਨੇ ਕਿਹਾ ਕਿ ਭਾਰਤ ਵਿਚ ਰੋਜ਼ਾਨਾ ਕੇਸਾਂ ਦੀ ਗਿਣਤੀ ਰਿਕਾਰਡ ਪੱਧਰ 'ਤੇ ਵੱਧ ਰਹੀ ਹੈ ਜੋ ਕਿ ਪੂਰੇ ਵਿਸ਼ਵ ਦੇ ਕਿਸੇ ਹੋਰ ਦੇਸ਼ ਵਿਚ ਨਹੀਂ ਹੈ। ਉਹਨਾਂ ਨੇ ਕਿਹਾ ਕਿ ਸਾਨੂੰ  ਔਖੇ ਸਮੇਂ ਭਾਰਤੀ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨ ਲਈ ਉਪਰਾਲੇ ਕਰਨੇ ਚਾਹੀਦੇ ਹਨ।

ਪੜ੍ਹੋ ਇਹ ਅਹਿਮ ਖਬਰ- ਅਧਿਐਨ 'ਚ ਖੁਲਾਸਾ, ਭਾਰਤੀ ਸ਼ਹਿਰਾਂ 'ਚ ਵੱਧ ਰਿਹੈ ਹਵਾ ਪ੍ਰਦੂਸ਼ਕਾਂ ਦਾ ਪੱਧਰ

ਸੰਸਦ ਵਿਚ ਮੌਜੂਦ ਸਪੀਕਰ ਨੇ ਐੱਮ.ਪੀ.ਢੇਸੀ ਵੱਲੋਂ ਪੇਸ਼ ਕੀਤੇ ਗਏ ਭਾਸ਼ਣ ਅਤੇ ਦਿੱਤੇ ਗਏ ਸੁਝਾਅ ਦੀ ਸ਼ਲਾਘਾ ਕੀਤੀ।ਉਹਨਾਂ ਨੇ ਕਿਹਾ ਕਿ ਉਹਨਾਂ ਵੱਲੋਂ ਚੁੱਕਿਆ ਗਿਆ ਮੁੱਦਾ ਬਿਲਕੁੱਲ ਸਹੀ ਹੈ ਅਤੇ ਇੰਗਲੈਂਡ ਵੱਲੋਂ ਭਾਰਤ ਦੀ ਮਦਦ ਲਈ ਵੱਧ ਤੋਂ ਵੱਧ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News