ਬਾਈਡੇਨ ਪ੍ਰਸ਼ਾਸਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਹਾਂ : ਸੰਧੂ

01/27/2021 6:03:15 PM

ਵਾਸ਼ਿੰਗਟਨ (ਭਾਸ਼ਾ): ਅਮਰੀਕਾ ਵਿਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਹਿੱਸੇਦਾਰੀ ਸਾਂਝੀਆਂ ਕਦਰਾਂ ਕੀਮਤਾਂ 'ਤੇ ਬਣੀ ਹੈ ਅਤੇ ਉਹ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਦੇ ਪ੍ਰਸ਼ਾਸਨ ਨਾਲ ਕੰਮ ਕਰਨ ਨੂੰ ਲੈ ਕੇ ਉਤਸ਼ਾਹਿਤ ਹਨ। ਸੰਧੂ ਨੇ ਗਣਤੰਤਰ ਦਿਵਸ 'ਤੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਹਨਾਂ ਸਾਰਿਆਂ ਵਿਚ, ਭਾਰਤੀ-ਅਮਰੀਕੀ ਭਾਈਚਾਰਾ ਅਮਰੀਕਾ ਨਾਲ ਸਾਡੇ ਸੰਬੰਧਾਂ ਦਾ ਇਕ ਮਹੱਤਵਪੂਰਨ ਥੰਮ ਹੈ।

 

ਰਾਜਦੂਤ ਨੇ ਕਿਹਾ ਕਿ ਉਹਨਾਂ ਨੂੰ ਵਿਸ਼ਵਾਸ ਹੈ ਕਿ ਭਾਈਚਾਰਾ ਦੋਹਾਂ ਦੇਸ਼ਾਂ ਨੂੰ ਨੇੜੇ ਲਿਆਉਣ ਵਿਚ ਇਕ ਮਹੱਤਵਪੂਰਨ ਭੂਮਿਕਾ ਨਿਭਾਉਣੀ ਜਾਰੀ ਰੱਖੇਗਾ। ਸੰਧੂ ਨੇ ਕਿਹਾ,''ਅਸੀਂ ਰਾਸ਼ਟਰਪਤੀ ਜੋਸੇਫ ਬਾਈਡੇਨ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਅਗਵਾਈ ਹੇਠ ਨਵੇਂ ਪ੍ਰਸ਼ਾਸਨ ਨਾਲ ਕੰਮ ਕਰਨ ਨੂੰ ਲੈਕੇ ਉਤਸ਼ਾਹਿਤ ਹਾਂ।'' ਉਹਨਾਂ ਨੇ ਕਿਹਾ ਕਿ ਭਾਰਤ-ਅਮਰੀਕਾ ਵਿਚਾਲੇ ਹਿੱਸੇਦਾਰੀ ਲੋਕੰਤਤਰ, ਬਹੁਲਵਾਦ ਅਤੇ ਕਾਨੂੰਨ ਦੇ ਸ਼ਾਸਨ ਜਿਹੀਆਂ ਸਾਂਝੀਆਂ ਕਦਰਾਂ ਕੀਮਤਾਂ ਦੀ ਨੀਂਹ 'ਤੇ ਬਣੀ ਹੈ। ਸਪੇਸ ਤੋਂ ਲੈ ਕੇ ਨੈਨੋਤਕਨਾਲੌਜੀ, ਹਿੰਦ-ਪ੍ਰਸ਼ਾਂਤ ਤੋਂ ਲੈ ਕੇ ਜਲਵਾਯੂ ਤਬਦੀਲੀ, ਸਿਹਤ ਦੇਖਭਾਲ ਤੋਂ ਲੈ ਕੇ ਸਿੱਖਿਆ ਅਤੇ ਆਈ.ਟੀ. ਤੱਕ ਇਸ ਗੱਲ ਨੂੰ ਮਾਨਤਾ ਮਿਲੀ ਹੈ ਕਿ ਸਾਡੀ ਹਿੱਸੇਦਾਰੀ ਨਾਲ ਸਿਰਫ ਸਾਡੇ ਦੋ ਰਾਸ਼ਟਰਾਂ ਨੂੰ ਹੀ ਨਹੀਂ ਸਗੋਂ ਪੂਰੀ ਦੁਨੀਆ ਨੂੰ ਫਾਇਦਾ ਹੋ ਸਕਦਾ ਹੈ। 

ਪੜ੍ਹੋ ਇਹ ਅਹਿਮ ਖਬਰ- ਅਮਰੀਕਾ : ਖੇਤੀ ਕਾਨੂੰਨਾਂ ਦੇ ਵਿਰੋਧ 'ਚ ਭਾਰਤੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ

ਕੋਰੋਨਾ ਵਾਇਰਸ ਖ਼ਿਲਾਫ਼ ਲੜਾਈ 'ਤੇ ਸੰਧੂ ਨੇ ਕਿਹਾ ਕਿ ਅਮਰੀਕਾ ਅਤੇ ਭਾਰਤ ਦੋਹਾਂ ਨੇ ਟੀਕੇ ਵਿਕਸਿਤ ਕਰ ਲਏ ਹਨ ਅਤੇ ਹੁਣ ਵਿਆਪਕ ਪੱਧਰ 'ਤੇ ਟੀਕਾਕਰਨ ਪ੍ਰੋਗਰਾਮ ਚੱਲ ਰਿਹਾ ਹੈ। ਉਹਨਾਂ ਨੇ  ਕਿਹਾ ਕਿ ਭਾਰਤ ਵਿਚ ਅਸੀਂ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਚਲਾ ਰਹੇ ਹਾਂ। ਭਾਰਤ ਸਰਕਾਰ ਨੇ ਇਸ ਗੱਲ ਦਾ ਵੀ ਖਾਸਤੌਰ 'ਤੇ ਧਿਆਨ ਰੱਖਿਆ ਹੈ ਕਿ ਭਾਰਤ ਵਿਚ ਬਣੇ ਟੀਕੇ ਹੋਰ ਦੇਸ਼ਾਂ, ਸਾਡੇ ਗੁਆਂਢੀ ਦੇਸ਼ਾਂ, ਦੋਸਤਾਂ ਅਤੇ ਹਿੱਸੇਦਾਰਾਂ ਨੂੰ ਵੀ ਮਿਲਣ। ਭਾਰਤ ਦੇ 72ਵੇਂ ਗਣਤੰਤਰ ਦਿਵਸ ਦਾ ਸਮਾਰੋਹ ਕੋਵਿਡ-19 ਕਾਰਨ ਆਨਲਾਈਨ ਆਯੋਜਿਤ ਕੀਤਾ ਗਿਆ ਸੀ, ਜਿਸ ਵਿਚ ਦੇਸ਼ਭਰ ਦੇ ਸੈਂਕੜੇ ਭਾਰਤੀ-ਅਮਰੀਕੀਆਂ ਨੇ ਸ਼ਿਰਕਤ ਕੀਤੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਗਣਤੰਤਰ ਦਿਵਸ ਤੋਂ ਪਹਿਲਾਂ ਦੀ ਸ਼ਾਮ ਦੇ ਸੰਬੋਧਨ ਨੂੰ ਵੀ ਇੱਥੇ ਚਲਾਇਆ ਗਿਆ। ਇਸ ਦੌਰਾਨ ਕੁਝ ਸੱਭਿਆਚਾਰਕ ਪ੍ਰੋਗਰਾਮ ਵੀ ਆਯੋਜਿਤ ਕੀਤੇ ਗਏ, ਜਿਸ ਵਿਚ ਰਿਚਮੈਂਡ ਦੇ 'ਗੰਧਰਵ ਸਕੂਲ ਆਫ ਮਿਊਜ਼ਿਕ' ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ।

ਨੋਟ- ਉਕਤ ਖ਼ਬਰ ਬਾਰੇ ਦੱਸੋ ਆਪਣੀ ਰਾਏ।


Vandana

Content Editor

Related News