ਬਾਈਡੇਨ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਏ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ

01/21/2021 11:10:20 AM

ਵਾਸ਼ਿੰਗਟਨ (ਭਾਸ਼ਾ): ਅਮਰੀਕਾ ਵਿਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਏ। ਕੈਪੀਟਲ (ਸੰਸਦ ਭਵਨ) ਵਿਚ ਆਯੋਜਿਤ ਸਹੁੰ ਚੁੱਕ ਸਮਾਗਮ ਮਗਰੋਂ ਸੰਧੂ ਨੇ ਕਿਹਾ,''ਅਸੀਂ ਕਈ ਖੇਤਰਾਂ ਵਿਚ ਆਪਣੀ ਵਿਆਪਕ ਗਲੋਬਲ ਰਣਨੀਤਕ ਹਿੱਸੇਦਾਰੀ ਨੂੰ ਮਜ਼ਬੂਤ ਕਰਨ ਲਈ ਰਾਸ਼ਟਰਪਤੀ ਬਾਈਡੇਨ ਦੇ ਪ੍ਰਸ਼ਾਸਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਹਾਂ।'' 

PunjabKesari

ਉਹਨਾਂ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਲੋਕਤੰਤਰ, ਬਹੁਲਵਾਦ ਅਤੇ ਕਾਨੂੰਨ ਦੇ ਸ਼ਾਸਨ ਜਿਹੀਆਂ ਸਾਂਝੀਆਂ ਕਦਰਾਂ ਕੀਮਤਾਂ ਆਉਣ ਵਾਲੇ ਦਿਨਾਂ ਵਿਚ ਇਕ ਜੀਵੰਤ ਹਿੱਸੇਦਾਰੀ ਲਈ ਮਜ਼ਬੂਤ ਆਧਾਰ ਪ੍ਰਦਾਨ ਕਰਨਗੀਆਂ। ਸੰਧੂ ਨੇ ਕਿਹਾ ਕਿ ਇਸ ਰਿਸ਼ਤੇ ਪ੍ਰਤੀ ਰਾਸ਼ਟਰਪਤੀ ਬਾਈਡੇਨ ਦੀ ਵਚਨਬੱਧਤਾ ਵਿਚ ਉਪ ਰਾਸ਼ਟਰਪਤੀ ਅਤੇ ਸੈਨੇਟਰ ਦੇ ਤੌਰ 'ਤੇ ਉਹਨਾਂ  ਦਾ ਤਜਰਬਾ ਗਾਈਡ ਮਤਲਬ ਮਾਰਗ ਨਿਰਦੇਸ਼ਕ ਸਾਬਤ ਹੋਵੇਗਾ। 

ਪੜ੍ਹੋ ਇਹ ਅਹਿਮ ਖਬਰ- ਸਕੌਟ ਮੌਰੀਸਨ ਸਣੇ ਕਈ ਦੇਸ਼ਾਂ ਦੇ ਆਗੂਆਂ ਨੇ ਜੋਅ ਬਾਈਡੇਨ ਨੂੰ ਰਾਸ਼ਟਰਪਤੀ ਬਣਨ 'ਤੇ ਦਿੱਤੀ ਵਧਾਈ

ਕੋਵਿਡ-19 ਨਾਲ ਜੁੜੀਆਂ ਪਾਬੰਦੀਆਂ ਦੇ ਮੱਦੇਨਜ਼ਰ ਸਹੁੰ ਚੁੱਕ ਸਮਾਰੋਹ ਵਿਚ ਸੀਮਤ ਗਿਣਤੀ ਵਿਚ ਵਿਦੇਸ਼ੀ ਪਤਵੰਤਿਆਂ ਨੂੰ ਸੱਦਾ ਦਿੱਤਾ ਗਿਆਸੀ। ਸੰਧੂ ਨੇ ਕਿਹਾ ਕਿ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੇ ਸਹੁੰ ਚੁੱਕ ਸਮਾਹੋਰ ਵਿਚ ਭਾਰਤ ਦੀ ਨੁਮਾਇੰਦਗੀ ਕਰਨਾ ਮਾਣ ਦੀ ਗੱਲ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨੂੰ ਅਹੁਦਾ ਸੰਭਾਲਣ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਅਮਰੀਕਾ ਵਿਚ ਭਾਰਤੀ ਦੂਤਾਵਾਸ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ 'ਤੇ ਸੰਧੂ ਦੇ ਸਮਾਰੋਹ ਵਿਚ ਸ਼ਾਮਲ ਹੋਣ ਸੰਬੰਧੀ ਤਸਵੀਰਾਂ ਸਾਂਝੀਆਂ ਕੀਤੀਆਂ।

ਨੋਟ- ਉਕਤ ਖ਼ਬਰ ਬਾਰੇ ਦੱਸੋ ਆਪਣੀ ਰਾਏ।


Vandana

Content Editor

Related News