ਅਮਰੀਕਾ ’ਚ ਰੋਜ਼ਾਨਾ 10 ਲੱਖ ਲੋਕਾਂ ਨੂੰ ਕੋਰੋਨਾ ਵੈਕਸੀਨ ਦੇਣ ਦਾ ਟੀਚਾ : ਬਾਈਡੇਨ
Tuesday, Jan 26, 2021 - 07:13 PM (IST)
ਵਾਸ਼ਿੰਗਟਨ-ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਨੇ ਦੇਸ਼ ’ਚ ਕੋਰੋਨਾ ਟੀਕਾਕਰਣ ਮੁਹਿੰਮ ’ਚ ਤੇਜ਼ੀ ਲਿਆਉਣ ਦੇ ਸੰਕੇਤ ਦਿੰਦੇ ਹੋਏ ਕਿਹਾ ਕਿ ਅਗਲੇ ਤਿੰਨ ਹਫਤਿਆਂ ਦੇ ਅੰਦਰ ਰੋਜ਼ਾਨਾ 10 ਲੱਖ ਲੋਕਾਂ ਨੂੰ ਵੈਕਸੀਨ ਲਾਉਣ ਦਾ ਟੀਚਾ ਹਾਸਲ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ -ਅਮਰੀਕਾ ਦੇ ਨਵੇਂ ਪ੍ਰਸ਼ਾਸਨ ਨਾਲ ਕੰਮ ਕਰਨ ਨੂੰ ਤਿਆਰ ਹੈ ਪਾਕਿ : ਕੁਰੈਸ਼ੀ
ਬਾਈਡੇਨ ਨੇ ਸੋਮਵਾਰ ਨੂੰ ਇਕ ਪ੍ਰੈੱਸ ਕਾਨਫਰੰਸ ਸੰਮੇਲਨ ’ਚ ਕਿਹਾ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਅਗਲੇ ਤਿੰਨ ਹਫਤਿਆਂ ਦੇ ਅੰਦਰ ਅਸੀਂ ਰੋਜ਼ਾਨਾ 10 ਲੱਖ ਲੋਕਾਂ ਨੂੰ ਕੋਰੋਨਾ ਵੈਕਸੀਨ ਲਾਉਣ ਦਾ ਟੀਚਾ ਹਾਸਲ ਕਰ ਲਵਾਂਗੇ ਜਿਸ ਨੂੰ ਹੋਰ ਵੀ ਅਗੇ ਵਧਾਇਆ ਜਾਵੇਗਾ।
ਇਹ ਵੀ ਪੜ੍ਹੋ -ਚਿੱਲੀ 'ਚ ਭੂਚਾਲ ਤੋਂ ਬਾਅਦ ਸੁਨਾਮੀ ਦੀ ਚਿਤਾਵਨੀ ਜਾਰੀ
ਅਮਰੀਕੀ ਰਾਸ਼ਟਰਪਤੀ ਨੇ ਸਪੱਸ਼ਟ ਕਰਦੇ ਹੋਏ ਕਿਹਾ ਕਿ ਉਹ ਅਮਰੀਕਾ ’ਚ ਰੋਜ਼ਾਨਾ ਦਿੱਤੀ ਜਾਣ ਵਾਲੀ ਕੋਰੋਨਾ ਵੈਕਸੀਨ ਦੀ ਗਿਣਤੀ ਦੀ ਗੱਲ ਕਰ ਰਹੇ ਹਨ ਕਿਉਂਕਿ ਦੇਸ਼ ’ਚ ਫਾਈਜ਼ਰ ਅਤੇ ਮਾਡਰਨਾ ਦੀ ਕੋਰੋਨਾ ਵੈਕਸੀਨ ਨੂੰ ਮਨਜ਼ੂਰੀ ਮਿਲੀ ਹੈ। ਉਨ੍ਹਾਂ ਨੇ ਕਿਹਾ ਕਿ ਇਕ ਦਿਨ ’ਚ 10 ਲੱਖ ਲੋਕਾਂ ਨੂੰ ਕੋਰੋਨਾ ਵੈਕਸੀਨ ਲਾਉਣ ਦੇ ਟੀਚੇ ਨੂੰ ਵਧਾ ਕੇ 15 ਲੱਖ ਵੀ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ -ਅਮਰੀਕਾ : ਬਾਈਡੇਨ ਪ੍ਰਸ਼ਾਸਨ ਕਰੇਗਾ ਤਾਲਿਬਾਨ ਨਾਲ ਹੋਏ ਸ਼ਾਂਤੀ ਸਮਝੌਤੇ ਦੀ ਸਮੀਖਿਆ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।