'Deport all dot heads'! ਸੀਏਟਲ 'ਚ ਦੀਵਾਲੀ ਦੇ ਜਸ਼ਨ ਦੌਰਾਨ ਹਿੰਦੂਆਂ ਨੂੰ ਬਣਾਇਆ ਗਿਆ ਨਿਸ਼ਾਨਾ

Sunday, Nov 08, 2026 - 10:34 AM (IST)

'Deport all dot heads'! ਸੀਏਟਲ 'ਚ ਦੀਵਾਲੀ ਦੇ ਜਸ਼ਨ ਦੌਰਾਨ ਹਿੰਦੂਆਂ ਨੂੰ ਬਣਾਇਆ ਗਿਆ ਨਿਸ਼ਾਨਾ

ਇੰਟਰਨੈਸ਼ਨਲ ਡੈਸਕ- ਅਮਰੀਕਾ ਵਿੱਚ ਦੀਵਾਲੀ ਦੇ ਜਸ਼ਨਾਂ ਦੌਰਾਨ ਹਿੰਦੂ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸੱਜੇ-ਪੱਖੀ ਅਮਰੀਕੀ ਕਾਰਕੁਨ ਜੈਕ ਲੈਂਗ ਨੇ ਵਾਸ਼ਿੰਗਟਨ ਦੇ ਸੀਏਟਲ ਵਿੱਚ ਦੀਵਾਲੀ ਦੇ ਜਸ਼ਨ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ। ਉਸਦੇ ਨਾਲ ਆਏ ਪ੍ਰਦਰਸ਼ਨਕਾਰੀਆਂ ਨੇ ਹਿੰਦੂਆਂ ਵਿਰੁੱਧ ਅਪਮਾਨਜਨਕ ਨਾਅਰੇ  "Deport All Dot Heads" ਵਾਲੇ ਪੋਸਟਰ ਫੜੇ ਹੋਏ ਸਨ। ਹਾਲਾਂਕਿ, ਸਮਾਗਮ ਵਿੱਚ ਕੁਝ ਲੋਕਾਂ ਨੇ ਉਨ੍ਹਾਂ ਨੂੰ ਅੱਗੇ ਵਧਣ ਰੋਕ ਦਿੱਤਾ।

ਇਸ ਘਟਨਾ ਤੋਂ ਬਾਅਦ, ਜੈਕ ਲੈਂਗ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਹਿੰਦੂ ਭਾਈਚਾਰੇ ਬਾਰੇ ਅਪਮਾਨਜਨਕ ਟਿੱਪਣੀਆਂ ਕੀਤੀਆਂ। ਉਸਨੇ ਦੋਸ਼ ਲਗਾਇਆ ਕਿ ਹਿੰਦੂਆਂ ਨੇ ਟੈਕਸਾਸ ਵਿੱਚ ਡੈਮੋਕ੍ਰੇਟਿਕ ਪਾਰਟੀ ਨੂੰ ਰਾਜਨੀਤਿਕ ਤੌਰ 'ਤੇ ਲਾਭ ਪਹੁੰਚਾਇਆ ਹੈ। ਜੈਕ ਲੈਂਗ ਅਤੇ ਉਸਦੇ ਨਾਲ ਆਏ ਪ੍ਰਦਰਸ਼ਨਕਾਰੀਆਂ ਨੇ ਹਿੰਦੂਆਂ ਅਤੇ ਭਾਰਤੀ ਮੂਲ ਦੇ ਲੋਕਾਂ ਵਿਰੁੱਧ ਅਪਮਾਨਜਨਕ ਨਾਅਰੇ ਵਾਲੇ ਪੋਸਟਰ ਫੜੇ ਹੋਏ ਸਨ। ਸਮਾਗਮ ਵਿੱਚ ਕੁਝ ਲੋਕਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਿਆ, ਜਿਸ ਕਾਰਨ ਦੋਵਾਂ ਧਿਰਾਂ ਵਿਚਕਾਰ ਤਣਾਅ ਪੈਦਾ ਹੋ ਗਿਆ।

PunjabKesari

 ਪੜ੍ਹੋ ਇਹ ਅਹਿਮ ਖ਼ਬਰ-  ਅਮਰੀਕਾ ਅਤੇ ਕੈਨੇਡਾ 'ਚ ਧੂਮਧਾਮ ਨਾਲ ਮਨਾਈ ਗਈ 'ਦੀਵਾਲੀ', ਕੀਤਾ ਇਹ ਖ਼ਾਸ ਐਲਾਨ

ਸੋਸ਼ਲ ਮੀਡੀਆ 'ਤੇ, ਲੈਂਗ ਨੇ ਦਾਅਵਾ ਕੀਤਾ ਕਿ ਸੀਏਟਲ ਵਿੱਚ ਦੀਵਾਲੀ ਦੇ ਜਸ਼ਨ ਦੌਰਾਨ ਉਸਨੂੰ ਐਂਟੀਫਾ ਅਤੇ ਹਿੰਦੂ ਭਾਈਚਾਰੇ ਦੇ ਮੈਂਬਰਾਂ ਨੇ ਘੇਰਿਆ ਅਤੇ ਹਮਲਾ ਕੀਤਾ। ਆਪਣੀ ਪੋਸਟ ਵਿੱਚ, ਉਸਨੇ ਹਿੰਦੂਆਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਅਤੇ ਟੈਕਸਾਸ ਵਿੱਚ ਡੈਮੋਕ੍ਰੇਟਿਕ ਪਾਰਟੀ ਦੀ ਚੋਣ ਸਫਲਤਾ ਲਈ ਭਾਰਤੀ ਮੂਲ ਦੇ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ।

ਜਾਣੋ ਜੈਕ ਲੈਂਗ ਬਾਰੇ

ਜੇਕ ਲੈਂਗ 'ਵਾਈਟ ਰਿਪਲੇਸਮੈਂਟ' ਨਾਮਕ ਸੰਗਠਨ ਦਾ ਮੁਖੀ ਹੈ। ਉਹ 6 ਜਨਵਰੀ 2021 ਨੂੰ ਅਮਰੀਕੀ ਕੈਪੀਟਲ 'ਤੇ ਹੋਏ ਹਮਲੇ ਵਿੱਚ ਸ਼ਾਮਲ ਸੀ, ਜਿਸ ਕਾਰਨ ਉਸ ਨੇ ਜੇਲ੍ਹ ਵਿੱਚ ਚਾਰ ਸਾਲ ਦੀ ਸਜ਼ਾ ਕੱਟੀ ਸੀ। 20 ਜਨਵਰੀ, 2025 ਵਿੱਚ ਆਪਣੀ ਦੂਜੀ ਰਾਸ਼ਟਰਪਤੀ ਪਾਰੀ ਦੇ ਪਹਿਲੇ ਹੀ ਦਿਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉਸ ਨੂੰ ਮਾਫ਼ੀ ਦਿੱਤੀ ਸੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News