ਸ਼੍ਰੀਲੰਕਾ ''ਚ ਸਕੂਲੀ ਵਿਦਿਆਰਥਣ ਦੀ ਕੁੱਟਮਾਰ ਕਰਕੇ ਜ਼ਖਮੀ ਕਰਨ ਦੇ ਦੋਸ਼ ''ਚ ਅਧਿਆਪਕ ਗ੍ਰਿਫ਼ਤਾਰ
Saturday, Nov 12, 2022 - 06:17 PM (IST)

ਕੋਲੰਬੋ (ਵਾਰਤਾ)- ਸ਼੍ਰੀਲੰਕਾ ਦੇ ਅੰਬਾਲਾਨਥੋਟਾ ਸ਼ਹਿਰ ਦੇ ਇਕ ਸਕੂਲ ਦੇ ਇਕ ਅਧਿਆਪਕ ਨੂੰ ਪੰਜਵੀਂ ਜਮਾਤ ਦੀ ਵਿਦਿਆਰਥਣ ਨਾਲ ਕਥਿਤ ਤੌਰ 'ਤੇ ਕੁੱਟਮਾਰ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਦਿ ਆਈਲੈਂਡ ਅਖ਼ਬਾਰ ਨੇ ਸ਼ਨੀਵਾਰ ਨੂੰ ਆਪਣੀ ਰਿਪੋਰਟ 'ਚ ਇਹ ਜਾਣਕਾਰੀ ਦਿੱਤੀ।
ਰਿਪੋਰਟ ਦੇ ਅਨੁਸਾਰ, ਅਧਿਆਪਕ ਨੇ ਵਿਦਿਆਰਥਣ ਦੀ ਇਸ ਲਈ ਕੁੱਟਮਾਰ ਕੀਤੀ, ਕਿਉਂਕਿ ਉਹ ਸਿੰਹਲ ਪਾਠ ਪੁਸਤਕ ਚੰਗੀ ਤਰ੍ਹਾਂ ਨਹੀਂ ਪੜ੍ਹ ਪਾ ਰਹੀ ਸੀ। ਅਧਿਆਪਕ ਦੀ ਕੁੱਟਮਾਰ ਤੋਂ ਬਾਅਦ ਵਿਦਿਆਰਥਣ ਜ਼ਖ਼ਮੀ ਹੋ ਗਈ ਅਤੇ ਉਸ ਨੂੰ ਤਾਂਗਲੇ ਬੇਸ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਇਸ ਸਬੰਧੀ ਜਦੋਂ ਸਕੂਲ ਦੇ ਪ੍ਰਿੰਸੀਪਲ ਨੂੰ ਸ਼ਿਕਾਇਤ ਕੀਤੀ ਗਈ ਤਾਂ ਉਨ੍ਹਾਂ ਇਸ ਘਟਨਾ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ। ਜਿਸ ਤੋਂ ਬਾਅਦ ਵਿਦਿਆਰਥਣ ਦੇ ਮਾਪਿਆਂ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ।