ਕੈਨੇਡਾ ''ਚ ਟਾਈਗਰ ਜੀਤ ਸਿੰਘ ਪਬਲਿਕ ਸਕੂਲ ਦੇ ਅਧਿਆਪਕ ''ਤੇ ਲੱਗੇ ਜਿਸਮਾਨੀ ਸ਼ੋਸ਼ਣ ਦੇ ਦੋਸ਼
Tuesday, Nov 14, 2017 - 11:41 PM (IST)

ਮਿਲਟਨ— ਮਿਲਟਨ ਦੇ ਟਾਈਗਰ ਜੀਤ ਸਿੰਘ ਪਬਲਿਕ ਸਕੂਲ ਦੇ ਇਕ ਅਧਿਆਪਕ 'ਤੇ ਵਿਦਿਆਰਥਣਾਂ ਦਾ ਜਿਸਮਾਨੀ ਸ਼ੋਸ਼ਣ ਕਰਨ ਦੇ ਦੋਸ਼ ਲੱਗੇ ਹਨ ਤੇ ਹਾਲਟਨ ਪੁਲਸ ਵੱਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪੁਲਸ ਨੇ ਕਿਹਾ ਕਿ ਬੀਤੇ ਵੀਰਵਾਰ ਨੂੰ ਅਧਿਆਪਕ ਵੱਲੋਂ ਕਥਿਤ ਤੌਰ 'ਤੇ ਜਿਸਮਾਨੀ ਸ਼ੋਸ਼ਣ ਕੀਤਾ ਜਾਣ ਦੀ ਸ਼ਿਕਾਇਤ ਮਿਲਣ ਪਿੱਛੋਂ ਪੜਤਾਲ ਸ਼ੁਰੂ ਕੀਤੀ ਗਈ। ਪੜਤਾਲ ਦੇ ਆਧਾਰ 'ਤੇ ਪੁਲਸ ਨੇ ਓਕਵਿਲੇ ਦੇ ਵਸਨੀਕ ਹਾਜ਼ਮ ਕਾਬਰਾ ਨੂੰ ਗ੍ਰਿਫਤਾਰ ਕਰ ਲਿਆ, ਜਿਸ ਵਿਰੁੱਧ ਜਿਸਮਾਨੀ ਸ਼ੋਸ਼ਣ ਤੇ ਜਿਸਾਨੀ ਦਖਲਅੰਦਾਜ਼ੀ ਦੇ ਦੋਸ਼ ਲਾਏ ਗਏ ਹਨ।
ਹਾਲਟਨ ਡਿਸਟ੍ਰਿਕਟ ਸਕੂਲ ਬੋਰਡ ਦੇ ਬੁਲਾਰੇ ਮਾਰਨੀ ਡੈਂਟਨ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਹਾਜ਼ਮ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਬੋਰਡ ਨੇ ਮਾਪਿਆਂ ਨੂੰ ਹਾਲਾਤ ਬਾਰੇ ਸੂਚਿਤ ਕਰ ਦਿੱਤਾ ਤੇ ਪੁਲਸ ਵੱਲੋਂ ਜਾਰੀ ਦਸਤਾਵੇਜ਼ ਵੀ ਮੁਹੱਈਆ ਕਰਵਾਇਆ।