ਆਸਟ੍ਰੇਲੀਆ 'ਚ ਪਿਕਅੱਪ ਟਰੱਕ ਦੇ ਦਰੱਖਤ ਨਾਲ ਟਕਰਾਉਣ ਕਾਰਨ 16 ਸਾਲਾ ਮੁੰਡੇ ਦੀ ਮੌਤ

Saturday, Oct 07, 2023 - 10:17 AM (IST)

ਆਸਟ੍ਰੇਲੀਆ 'ਚ ਪਿਕਅੱਪ ਟਰੱਕ ਦੇ ਦਰੱਖਤ ਨਾਲ ਟਕਰਾਉਣ ਕਾਰਨ 16 ਸਾਲਾ ਮੁੰਡੇ ਦੀ ਮੌਤ

ਸਿਡਨੀ (ਵਾਰਤਾ)- ਆਸਟ੍ਰੇਲੀਆ ਦੇ ਸਿਡਨੀ ਵਿਚ ਸ਼ਨੀਵਾਰ ਨੂੰ ਇਕ ਪਿਕਅੱਪ ਟਰੱਕ ਦੇ ਦਰੱਖਤ ਨਾਲ ਟਕਰਾ ਜਾਣ ਕਾਰਨ ਇਕ ਮੁੰਡੇ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖ਼ਮੀ ਹੋ ਗਈ। ਨਿਊ ਸਾਊਥ ਵੇਲਜ਼ ਪੁਲਸ ਫੋਰਸ ਨੇ ਇਕ ਬਿਆਨ ਵਿਚ ਦੱਸਿਆ ਕਿ ਵਾਹਨ ਵਿਚ 6 ਮੁੰਡੇ ਸਵਾਰ ਸਨ। ਟਰੱਕ ਸਥਾਨਕ ਸਮੇਂ ਮੁਤਾਬਕ ਦੁਪਹਿਰ 12:20 ਵਜੇ ਸਿਡਨੀ ਦੇ ਉੱਤਰ ਵਿਚ ਇਕ ਉਪਨਗਰ ਬੇਵਿਊ ਵਿਚ ਕੈਬੇਜ ਟ੍ਰੀ ਰੋਡ ਤੋਂ ਨਿਕਲਿਆ ਅਤੇ ਇਕ ਦਰੱਖਤ ਨਾਲ ਟਕਰਾ ਗਿਆ। 

ਇਹ ਵੀ ਪੜ੍ਹੋ: ਡੌਂਕੀ ਲਗਾ ਅਮਰੀਕਾ ਜਾ ਰਹੇ ਪ੍ਰਵਾਸੀਆਂ ਨਾਲ ਵਾਪਰਿਆ ਹਾਦਸਾ, 3 ਬੱਚਿਆਂ ਸਣੇ 16 ਲੋਕਾਂ ਦੀ ਮੌਤ

ਮੌਕੇ 'ਤੇ ਪੁੱਜੀ ਪੁਲਸ ਨੂੰ ਸਾਰੇ ਮੁੰਡੇ ਜ਼ਖ਼ਮੀ ਹਾਲਤ ਵਿਚ ਮਿਲੇ। ਸਾਰੇ ਜ਼ਖ਼ਮੀਆਂ ਨੂੰ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ। ਪੁਲਸ ਨੂੰ ਥੋੜ੍ਹੀ ਦੇਰ ਪਹਿਲਾਂ ਦੱਸਿਆ ਗਿਆ ਕਿ ਜ਼ਖ਼ਮੀਆਂ ਵਿਚੋਂ ਇਕ 16 ਸਾਲਾ ਮੁੰਡੇ ਦੀ ਮੌਤ ਹੋ ਗਈ ਹੈ। ਵਾਹਨ ਦੇ 17 ਸਾਲਾ ਡਰਾਈਵਰ ਨੂੰ ਹਵਾਈ ਜਹਾਜ਼ ਰਾਹੀਂ ਹਸਪਤਾਲ ਲਿਜਾਇਆ ਗਿਆ, ਜਿੱਥੇ ਹੁਣ ਉਸ ਦੀ ਹਾਲਤ ਗੰਭੀਰ ਪਰ ਸਥਿਰ ਹੈ।

ਇਹ ਵੀ ਪੜ੍ਹੋ: 2000 ਦੇ ਨੋਟ ਬਦਲਣ ਦਾ ਅੱਜ ਆਖ਼ਰੀ ਦਿਨ, ਨਹੀਂ ਬਦਲੇ ਤਾਂ ਕੀ ਹੋਵੇਗਾ, ਜਾਣੋ RBI ਦੀ ਨਵੀਂ ਅਪਡੇਟ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

 


author

cherry

Content Editor

Related News