ਆਸਟ੍ਰੇਲੀਆ 'ਚ ਵਾਹਨ ਹਾਦਸੇ 'ਚ ਨੌਜਵਾਨ ਦੀ ਮੌਤ, ਇਕ ਦੀ ਹਾਲਤ ਗੰਭੀਰ

Sunday, Mar 24, 2024 - 03:57 PM (IST)

ਆਸਟ੍ਰੇਲੀਆ 'ਚ ਵਾਹਨ ਹਾਦਸੇ 'ਚ ਨੌਜਵਾਨ ਦੀ ਮੌਤ, ਇਕ ਦੀ ਹਾਲਤ ਗੰਭੀਰ

ਸਿਡਨੀ (ਯੂ. ਐੱਨ. ਆਈ.) ਆਸਟ੍ਰੇਲੀਆ ਵਿਚ ਐਤਵਾਰ ਨੂੰ ਸੈਂਟਰਲ ਵੈਸਟ ਆਫ ਨਿਊ ਸਾਊਥ ਵੇਲਜ਼ (ਐਨ.ਐਸ.ਡਬਲਯੂ.) ਵਿਚ ਇਕ ਵਾਹਨ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਇਕ ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। NSW ਪੁਲਸ ਬਲ ਨੇ ਇੱਕ ਬਿਆਨ ਵਿੱਚ ਦੱਸਿਆ ਕਿ ਅੱਧੀ ਰਾਤ ਤੋਂ ਬਾਅਦ ਹੀ ਐਮਰਜੈਂਸੀ ਸੇਵਾਵਾਂ ਨੂੰ ਬਿਰਚਰ ਨੇੜੇ 'ਦਿ ਗਿਪਸ ਵੇਅ' 'ਤੇ ਹਾਦਸੇ ਲਈ ਬੁਲਾਇਆ ਗਿਆ ਸੀ। 

ਪੜ੍ਹੋ ਇਹ ਅਹਿਮ ਖ਼ਬਰ-ਬ੍ਰਿਟੇਨ ਸਰਕਾਰ ਦਾ ਨਵਾਂ ਨਿਯਮ, 50 ਹਜ਼ਾਰ ਭਾਰਤੀ ਹੋਣਗੇ ਪ੍ਰਭਾਵਿਤ

ਬਿਆਨ ਅਨੁਸਾਰ ਪੁਲਸ ਨੂੰ ਘਟਨਾ ਸਥਾਨ 'ਤੇ ਇੱਕ ਵਾਹਨ ਮਿਲਿਆ, ਜੋ ਸੜਕ ਤੋਂ ਫਿਸਲ ਕੇ ਹੇਠਾਂ ਡਿੱਗ ਗਿਆ ਸੀ। ਸਥਾਨਕ ਲੋਕਾਂ ਨੇ ਗੱਡੀ 'ਚ ਸਵਾਰ ਨੌਜਵਾਨ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ। ਇਸ ਹਾਦਸੇ 'ਚ ਇਕ ਹੋਰ ਨੌਜਵਾਨ ਨੂੰ ਵੀ ਗੰਭੀਰ ਸੱਟਾਂ ਲੱਗੀਆਂ, ਜਿਸ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

Vandana

Content Editor

Related News