ਮੰਦਰ ਦੀ ਇਮਾਰਤ ''ਤੇ ਨਫਰਤੀ ਸ਼ਬਦਾਵਲੀ ਲਿਖੇ ਜਾਣ ਦਾ ਮਾਮਲਾ, ਪ੍ਰਬੰਧਕਾਂ ਵੱਲੋਂ ਰੋਸ ਦਾ ਪ੍ਰਗਟਾਵਾ

Friday, Apr 25, 2025 - 01:57 PM (IST)

ਮੰਦਰ ਦੀ ਇਮਾਰਤ ''ਤੇ ਨਫਰਤੀ ਸ਼ਬਦਾਵਲੀ ਲਿਖੇ ਜਾਣ ਦਾ ਮਾਮਲਾ, ਪ੍ਰਬੰਧਕਾਂ ਵੱਲੋਂ ਰੋਸ ਦਾ ਪ੍ਰਗਟਾਵਾ

ਵੈਨਕੂਵਰ (ਮਲਕੀਤ ਸਿੰਘ)- ਪਿਛਲੇ ਦਿਨੀ ਪੰਜਾਬੀਆਂ ਦੀ ਸੰਘਣੀ ਆਬਾਦੀ ਵਾਲੇ ਸਰੀ ਸ਼ਹਿਰ ਦੀ 140 ਸਟਰੀਟ 'ਤੇ ਸਥਿਤ ਪ੍ਰਸਿੱਧ ਲਕਸ਼ਮੀ ਨਰਾਇਣ ਮੰਦਰ ਦੀ ਇਮਾਰਤ 'ਤੇ ਕੁਝ ਅਗਿਆਤ ਵਿਅਕਤੀਆਂ ਵੱਲੋਂ ਨਫਰਤੀ ਸ਼ਬਦਾਵਲੀ ਲਿਖੇ ਜਾਣ ਦੀ ਘਟਨਾ ਵਾਪਰੀ ਸੀ। ਇਸ ਘਟਨਾ ਮਗਰੋਂ ਦੋਸ਼ੀਆਂ ਦੀ ਸ਼ਨਾਖਤ ਕਰਕੇ ਉਨਾਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਕੇ ਮੰਦਰ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਤਿੱਖੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ|

ਇਸ ਸਬੰਧੀ ਅੱਜ ਬੁਲਾਏ ਗਏ ਇੱਕ ਪੱਤਰਕਾਰ ਸੰਮੇਲਨ ਦੌਰਾਨ ਮੰਦਰ ਪ੍ਰਬੰਧਕਾਂ ਵੱਲੋਂ ਹੋਰ ਵੇਰਵੇ ਸਾਂਝੇ ਕਰਦਿਆਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਦੇ ਵਾਰ-ਵਾਰ ਵਾਪਰਨ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ| ਅਤੇ ਰੋਸ ਜਤਾਉਂਦਿਆਂ ਦੋਸ਼ੀਆਂ ਵਿਰੁੱਧ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਦੁਹਰਾਈ ਗਈ| ਇਸ ਮੌਕੇ 'ਤੇ ਸਰੀ ਦੀ ਮੇਅਰ ਬ੍ਰੈਡਾਂ ਲੋਕ ਨੇ ਭਰੋਸਾ ਦਵਾਇਆ ਕਿ ਪੁਲਸ ਪ੍ਰਸ਼ਾਸਨ ਨਾਲ ਮਿਲ ਕੇ ਸਰੀ ਵਿੱਚ ਕਾਨੂੰਨ ਵਿਵਸਥਾ ਲਾਗੂ ਰੱਖਣਾ ਅਤੇ ਭਵਿੱਖ 'ਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ| 

ਪੜ੍ਹੋ ਇਹ ਅਹਿਮ ਖ਼ਬਰ-ਪਹਿਲਗਾਮ 'ਚ ਹੋਏ ਹਮਲੇ 'ਤੇ ਪਾਕਿਸਤਾਨ ਦੇ ਡਿਪਟੀ PM ਦਾ ਸ਼ਰਮਨਾਕ ਬਿਆਨ

ਇਸ ਮੌਕੇ ਤੇ ਡਿਪਟੀ ਪ੍ਰੀਮੀਅਰ ਅਤੇ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਅਜਿਹੀਆਂ ਘਟਨਾਵਾਂ ਦੀ ਬਰੀਕੀ ਨਾਲ ਪੜਤਾਲ ਕਰਵਾਉਣ ਦਾ ਵਿਸ਼ਵਾਸ ਪ੍ਰਗਟਾਇਆ। ਇਸ ਮੌਕੇ 'ਤੇ ਮੌਜੂਦ ਸਰੀ ਪੁਲਸ ਦੇ ਮੁਖੀ ਨੌਰਮ ਲਪਿੰਸਕੀ ਨੇ ਦੱਸਿਆ ਕਿ ਉਹ ਅਜਿਹੀਆਂ ਘਟਨਾਵਾਂ ਕਾਰਨ ਆਮ ਲੋਕਾਂ 'ਚ ਬਣੀ ਚਿੰਤਾ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਇਸ ਸਬੰਧੀ ਪੁਲਸ ਵੱਲੋਂ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਿਸ ਦੇ ਕਿ ਅਗਲੇ ਦਿਨਾਂ ਵਿੱਚ ਸਾਰਥਕ ਸਿੱਟੇ ਨਿਕਲਣ ਦੀ ਆਸ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News