ਹੰਬੋਲਟ ਬ੍ਰੋਂਕੋਜ਼ ਹਾਦਸੇ ਦੇ ਜ਼ਿੰਮੇਵਾਰ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ ਤੇ ਅਸਥਾਈ ਰੋਕ

Saturday, Apr 25, 2026 - 09:46 PM (IST)

ਹੰਬੋਲਟ ਬ੍ਰੋਂਕੋਜ਼ ਹਾਦਸੇ ਦੇ ਜ਼ਿੰਮੇਵਾਰ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ ਤੇ ਅਸਥਾਈ ਰੋਕ

ਵੈਨਕੂਵਰ (ਮਲਕੀਤ ਸਿੰਘ) – ਕੈਨੇਡਾ ਵਿੱਚ ਹੰਬੋਲਟ ਬ੍ਰੋਂਕੋਜ਼ ਬੱਸ ਹਾਦਸੇ ਲਈ ਜ਼ਿੰਮੇਵਾਰ ਪਾਏ ਗਏ ਟਰੱਕ ਡਰਾਈਵਰ ਜਸਕੀਤ ਸਿੰਘ ਸਿੱਧੂ ਦੀ ਡਿਪੋਰਟੇਸ਼ਨ ਨੂੰ ਅਸਥਾਈ ਤੌਰ ‘ਤੇ ਰੋਕ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਅਧਿਕਾਰੀਆਂ ਵੱਲੋਂ ਇਹ ਫੈਸਲਾ ਮਾਮਲੇ ਦੀ ਹੋਰ ਸਮੀਖਿਆ ਕਰਨ ਲਈ ਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਇਹ ਹਾਦਸਾ ਕੈਨੇਡਾ ਦੇ ਸਭ ਤੋਂ ਦਰਦਨਾਕ ਸੜਕ ਹਾਦਸਿਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ, ਜਿਸ ਵਿੱਚ ਕਈ ਨੌਜਵਾਨ ਖਿਡਾਰੀਆਂ ਦੀ ਮੌਤ ਹੋਈ ਸੀ ਅਤੇ ਕਈ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਸਨ। ਇਸ  ਭਿਆਨਕ ਹਾਦਸੇ ਕਾਰਨ ਉਸ ਵੇਲੇ ਕੈਨੇਡਾ ਭਰ ਵਿੱਚ ਦੁੱਖ ਅਤੇ ਸੰਵੇਦਨਾ ਦੀ ਲਹਿਰ ਦੌੜ ਗਈ ਸੀ।

ਸੰਬੰਧਤ ਟਰੱਕ ਡਰਾਈਵਰ ਨੂੰ ਪਹਿਲਾਂ ਹੀ ਅਦਾਲਤ ਵੱਲੋਂ ਸਜ਼ਾ ਸੁਣਾਈ ਜਾ ਚੁੱਕੀ ਹੈ, ਜਦਕਿ ਉਸਦੀ ਇਮੀਗ੍ਰੇਸ਼ਨ ਸਥਿਤੀ ਸਬੰਧੀ ਕਾਰਵਾਈ ਜਾਰੀ ਹੈ। ਹਾਲ ਹੀ ਵਿੱਚ ਉਸਦੀ ਡਿਪੋਰਟੇਸ਼ਨ ਦੀ ਪ੍ਰਕਿਰਿਆ ਚੱਲ ਰਹੀ ਸੀ, ਪਰ ਹੁਣ ਇਸਨੂੰ ਕੁਝ ਸਮੇਂ ਲਈ ਰੋਕ ਦਿੱਤਾ ਗਿਆ ਹੈ।

ਇਸ ਫੈਸਲੇ ਨਾਲ ਜਿੱਥੇ ਕਾਨੂੰਨੀ ਕਾਰਵਾਈ ਨੂੰ ਹੋਰ ਸਮਾਂ ਮਿਲੇਗਾ, ਉੱਥੇ ਹੀ ਇਸ ਮਾਮਲੇ ਨਾਲ ਜੁੜੇ ਪਰਿਵਾਰਾਂ ਅਤੇ ਕਮਿਊਨਿਟੀ ਵਿੱਚ ਵੱਖ-ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਕੁਝ ਲੋਕ ਇਸਨੂੰ ਨਿਆਂਕ ਪ੍ਰਕਿਰਿਆ ਦਾ ਹਿੱਸਾ ਮੰਨ ਰਹੇ ਹਨ, ਜਦਕਿ ਹੋਰਾਂ ਵੱਲੋਂ ਇਸ ‘ਤੇ ਨਾਰਾਜ਼ਗੀ ਵੀ ਜਤਾਈ ਜਾ ਰਹੀ ਹੈ।


author

Inder Prajapati

Content Editor

Related News