ਭਾਰਤ-ਕੈਨੇਡਾ ਵਿਚਾਲੇ ਤਣਾਅ ਸਿੱਖਾਂ ਨੂੰ ਕਰੇਗਾ ਪ੍ਰਭਾਵਿਤ :  NAPA

Friday, Oct 18, 2024 - 01:30 PM (IST)

ਭਾਰਤ-ਕੈਨੇਡਾ ਵਿਚਾਲੇ ਤਣਾਅ ਸਿੱਖਾਂ ਨੂੰ ਕਰੇਗਾ ਪ੍ਰਭਾਵਿਤ :  NAPA

ਚੰਡੀਗੜ੍ਹ (ਏਜੰਸੀ)- ਸਿੱਖਾਂ ਦੇ ਇਕ ਸੰਗਠਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਅਤੇ ਕੈਨੇਡਾ ਵਿਚਾਲੇ, ਖਾਸ ਕਰਕੇ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਜਾਰੀ ਹਾਲੀਆ ਕੂਟਨੀਤਕ ਤਣਾਅ ਦਾ ਸਿੱਖ ਭਾਈਚਾਰੇ ਦੇ ਲੋਕਾਂ 'ਤੇ ਡੂੰਘਾ ਪ੍ਰਭਾਵ ਪਿਆ ਹੈ। ਨੌਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (NAPA) ਦੇ ਕਾਰਜਕਾਰੀ ਨਿਰਦੇਸ਼ਕ ਸਤਨਾਮ ਸਿੰਘ ਚਾਹਲ ਨੇ ਕਿਹਾ ਕਿ ਇਸ ਘਟਨਾ ਨੇ ਭਾਈਚਾਰੇ ਅੰਦਰ ਪਹਿਲਾਂ ਤੋਂ ਮੌਜੂਦ ਅਸੁਰੱਖਿਆ ਅਤੇ ਅਲੱਗ-ਥਲੱਗ ਦੀ ਭਾਵਨਾ ਨੂੰ ਹੋਰ ਵਧਾ ਦਿੱਤਾ ਹੈ, ਜਿਸ ਨਾਲ ਸਿੱਖ ਪਰਵਾਸੀ ਪਰਿਵਾਰਾਂ ਦੀ ਪਛਾਣ, ਸਿਆਸੀ ਮਾਨਤਾਵਾਂ ਅਤੇ ਸਮਾਜਿਕ ਸਬੰਧਾਂ 'ਤੇ ਅਸਰ ਪਿਆ ਹੈ।

ਇਹ ਵੀ ਪੜ੍ਹੋ: ਟਰੰਪ ਨੇ ਭੀੜ ਦੇ ਸਾਹਮਣੇ ਲਾਏ ਠੁਮਕੇ; ਸੰਗੀਤ ਸਮਾਰੋਹ 'ਚ ਬਦਲੀ ਚੋਣ ਰੈਲੀ (ਵੇਖੇ ਵੀਡੀਓ)

ਇਸ ਹਫ਼ਤੇ ਦੇ ਸ਼ੁਰੂ ਵਿੱਚ, ਭਾਰਤ ਨੇ 6 ਕੈਨੇਡੀਅਨ ਡਿਪਲੋਮੈਟਾਂ ਨੂੰ ਕੱਢ ਦਿੱਤਾ ਸੀ ਅਤੇ ਨਿੱਝਰ ਦੇ ਕਤਲ ਵਿੱਚ ਇੱਕ ਰਾਜਦੂਤ ਦੀ ਸ਼ਮੂਲੀਅਤ ਨਾਲ ਸਬੰਧਤ ਕੈਨੇਡਾ ਦੇ ਦੋਸ਼ਾਂ ਨੂੰ ਰੱਦ ਕਰਦੇ ਹੋਏ  ਕੈਨੇਡਾ ਵਿੱਚ ਆਪਣੇ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੂੰ ਵਾਪਸ ਬੁਲਾਇਆ ਸੀ। ਨਿੱਝਰ ਦੀ ਪਿਛਲੇ ਸਾਲ ਜੂਨ ਵਿੱਚ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਚਾਹਲ ਨੇ ਕਿਹਾ ਕਿ ਨਿੱਝਰ ਕਾਂਡ ਨੇ ਸਿੱਖ ਭਾਈਚਾਰੇ ਅੰਦਰ ਪਹਿਲਾਂ ਤੋਂ ਮੌਜੂਦ ਬੇਗਾਨਗੀ ਦੀ ਭਾਵਨਾ ਨੂੰ ਹੋਰ ਵਧਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਈਚਾਰੇ ਦੇ ਕੁਝ ਮੈਂਬਰ ਕੈਨੇਡੀਅਨ ਸਰਕਾਰ ਦੇ ਸਟੈਂਡ ਨੂੰ ਮਨੁੱਖੀ ਅਧਿਕਾਰਾਂ ਦੀ ਜਾਇਜ਼ ਰੱਖਿਆ ਵਜੋਂ ਦੇਖਦੇ ਹਨ, ਜਦੋਂ ਕਿ ਦੂਸਰੇ ਇਸ ਨੂੰ ਭਾਰਤ ਦੀ ਪ੍ਰਭੂਸੱਤਾ ਦਾ ਅਪਮਾਨ ਸਮਝਦੇ ਹਨ।

ਇਹ ਵੀ ਪੜ੍ਹੋ: ਕੀ ਸੁਧਰ ਜਾਣਗੇ ਭਾਰਤ-ਪਾਕਿ ਸਬੰਧ; ਬੋਲੇ ਨਵਾਜ਼ ਸ਼ਰੀਫ - ਅਤੀਤ ਨੂੰ ਭੁੱਲ ਕੇ ਅੱਗੇ ਵਧਣਾ ਚਾਹੀਦਾ ਹੈ...

ਉਨ੍ਹਾਂ ਕਿਹਾ ਕਿ ਇਹ ਧਰੁਵੀਕਰਨ ਪਰਿਵਾਰਾਂ ਅਤੇ ਸਮਾਜ ਵਿੱਚ ਦਰਾਰ ਪੈਦਾ ਕਰ ਸਕਦਾ ਹੈ ਜਿਸ ਨਾਲ ਬਹਿਸ ਅਤੇ ਦੂਰੀਆਂ ਦੀ ਸਥਿਤੀ ਪੈਦਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਖੁਫੀਆ ਏਜੰਸੀਆਂ ਦੀ ਸ਼ਮੂਲੀਅਤ ਅਤੇ ਸਿਆਸੀ ਹਿੰਸਾ ਦੇ ਦੋਸ਼ਾਂ ਨੇ ਕਈ ਸਿੱਖਾਂ, ਖਾਸ ਤੌਰ 'ਤੇ ਆਪਣੇ ਸਿਆਸੀ ਵਿਸ਼ਵਾਸਾਂ ਦੇ ਬਾਰੇ ਮੁਖਰ ਰਹੇ ਲੋਕਾਂ ਵਿਚ ਡਰ ਦੀ ਭਾਵਨਾ ਪੈਦਾ ਕਰ ਦਿੱਤੀ ਹੈ। ਚਾਹਲ ਨੇ ਕਿਹਾ ਕਿ ਸਾਧਾਰਨ ਪਰਿਵਾਰਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਲਈ ਨਿਸ਼ਾਨਾ ਬਣਾਏ ਜਾਣ ਦੀ ਚਿੰਤਾ ਹੋ ਸਕਦੀ ਹੈ, ਜਿਸ ਨਾਲ ਸਮਾਜ ਦੇ ਅੰਦਰ ਆਜ਼ਾਦ ਪ੍ਰਗਟਾਵੇ 'ਤੇ ਮਾੜਾ ਪ੍ਰਭਾਵ ਪਵੇਗਾ। ਉਨ੍ਹਾਂ ਕਿਹਾ ਕਿ ਭਾਈਚਾਰਕ ਸਬੰਧਾਂ ਦੇ ਲਿਹਾਜ਼ ਨਾਲ ਸਿੱਖ ਪਰਿਵਾਰਾਂ ਦੇ ਆਪਣੇ ਗੈਰ-ਸਿੱਖ ਗੁਆਂਢੀਆਂ ਅਤੇ ਦੋਸਤਾਂ ਨਾਲ ਸਬੰਧ ਗੁੰਝਲਦਾਰ ਹੋ ਸਕਦੇ ਹਨ।

ਇਹ ਵੀ ਪੜ੍ਹੋ: ਮੱਧ ਪ੍ਰਦੇਸ਼ ਦੀ ਨਿਕਿਤ ਪੋਰਵਾਲ ਸਿਰ ਸਜਿਆ ‘ਫੇਮਿਨਾ ਮਿਸ ਇੰਡੀਆ ਵਰਲਡ 2024’ ਦਾ ਤਾਜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

cherry

Content Editor

Related News