ਮੱਧ ਅਫ਼ਰੀਕੀ ਗਣਰਾਜ ''ਚ ਭਿਆਨਕ ਹਾਦਸਾ: ਡੀਜ਼ਲ ਟੈਂਕਰ ਪਲਟਣ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ
Sunday, Aug 09, 2026 - 01:53 AM (IST)
ਬਾਂਗੁਈ (ਯਾਓਂਡੇ) : ਮੱਧ ਅਫ਼ਰੀਕੀ ਗਣਰਾਜ ਦੀ ਰਾਜਧਾਨੀ ਬਾਂਗੁਈ ਦੇ ਦੱਖਣ-ਪੱਛਮ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਤੇਜ਼ ਰਫ਼ਤਾਰ ਡੀਜ਼ਲ ਟੈਂਕਰ ਪਲਟਣ ਕਾਰਨ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਮੌਕੇ 'ਤੇ ਮੌਜੂਦ ਚਸ਼ਮਦੀਦਾਂ ਅਨੁਸਾਰ, ਤੇਜ਼ ਰਫ਼ਤਾਰ ਨਾਲ ਜਾ ਰਹੇ ਇਸ ਡੀਜ਼ਲ ਟੈਂਕਰ ਨੇ ਅਚਾਨਕ ਆਪਣਾ ਸੰਤੁਲਨ ਗੁਆ ਦਿੱਤਾ। ਬੇਕਾਬੂ ਹੋਣ ਤੋਂ ਬਾਅਦ ਟੈਂਕਰ ਸੜਕ 'ਤੇ ਪਲਟ ਗਿਆ ਅਤੇ ਉੱਥੇ ਮੌਜੂਦ ਕਈ ਪੈਦਲ ਯਾਤਰੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ।
ਹਾਦਸੇ ਦੀ ਸੂਚਨਾ ਮਿਲਦੇ ਹੀ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਤੁਰੰਤ ਰਾਜਧਾਨੀ ਬਾਂਗੁਈ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਲਾਂਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਅਜੇ ਤੱਕ ਮੌਤਾਂ ਦੇ ਅੰਤਿਮ ਅੰਕੜੇ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ, ਪਰ ਮੁੱਢਲੀ ਰਿਪੋਰਟਾਂ ਅਨੁਸਾਰ ਮਰਨ ਵਾਲਿਆਂ ਦੀ ਗਿਣਤੀ 20 ਤੱਕ ਪਹੁੰਚ ਚੁੱਕੀ ਹੈ।
