ਪਾਕਿਸਤਾਨੀ ਪੰਜਾਬ ''ਚ ਵਾਪਰਿਆ ਭਿਆਨਕ ਬੱਸ ਹਾਦਸਾ, ਘੱਟੋ-ਘੱਟ 13 ਲੋਕਾਂ ਦੀ ਹੋਈ ਮੌਤ

Sunday, Jun 18, 2023 - 04:41 AM (IST)

ਪਾਕਿਸਤਾਨੀ ਪੰਜਾਬ ''ਚ ਵਾਪਰਿਆ ਭਿਆਨਕ ਬੱਸ ਹਾਦਸਾ, ਘੱਟੋ-ਘੱਟ 13 ਲੋਕਾਂ ਦੀ ਹੋਈ ਮੌਤ

ਇਸਲਾਮਾਬਾਦ (ਭਾਸ਼ਾ): ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਸ਼ਨੀਵਾਰ ਨੂੰ ਇਕ ਰਾਜਮਾਰਗ 'ਤੇ ਬੱਸ ਪਲਟ ਜਾਣ ਨਾਲ 5 ਔਰਤਾਂ ਤੇ 3 ਬੱਚਿਆਂ ਸਮੇਤ ਘੱਟੋ-ਘੱਟ 13 ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਅਧਿਕਾਰੀ ਨੇ ਦਿੱਤੀ। ਬੱਸ ਲਾਹੌਰ ਤੋਂ ਰਾਵਲਪਿੰਡੀ ਜਾ ਰਹੀ ਸੀ ਤੇ ਇਹ ਕੱਲਾਰ ਕਹਾਰ ਸਾਲਟ ਰੇਂਜ ਨੇੜੇ ਰਾਜਮਾਰਗ 'ਤੇ ਪਲਟ ਗਈ। 

ਇਹ ਖ਼ਬਰ ਵੀ ਪੜ੍ਹੋ - ਇਸ ਦੇਸ਼ 'ਚ ਵਸਣ ਲਈ 71 ਲੱਖ ਰੁਪਏ ਦੇਵੇਗੀ ਸਰਕਾਰ, ਜਾਣੋ ਕੀ ਹੈ ਪੂਰੀ ਯੋਜਨਾ

ਅਧਿਕਾਰੀਆਂ ਨੇ ਕਿਹਾ, "5 ਔਰਤਾਂ ਤੇ 3 ਬੱਚਿਆਂ ਸਮੇਤ ਘੱਟੋ-ਘੱਟ 13 ਯਾਤਰੀਆਂ ਦੀ ਮੌਤ ਹੋ ਗਈ ਤੇ 25 ਹੋਰ ਜ਼ਖ਼ਮੀ ਹੋ ਗਏ।" ਨੈਸ਼ਨਲ ਹਾਈਵੇ ਐਂਡ ਮੋਟਰਵੇ ਪੁਲਸ ਨੇ ਦੱਸਿਆ ਕਿ ਸ਼ਾਇਦ ਹਾਦਸਾ ਬੱਸ ਦੀ ਬ੍ਰੇਕ ਫੇਲ੍ਹ ਹੋਣ ਕਾਰਨ ਵਾਪਰਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਮ੍ਰਿਤਕਾਂ ਦੀ ਗਿਣਤੀ ਵੱਧ ਸਕਦੀ ਹੈ ਕਿਉਂਕਿ ਕੁੱਝ ਜ਼ਖ਼ਮੀਆਂ ਦੀ ਹਾਲਤ ਗੰਭੀਰ ਹੈ। ਪੁਲਸ ਨੇ ਦੱਸਿਆ ਕਿ ਬੱਸ ਵਿਚ 34 ਯਾਤਰੀ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News