ਤੇਲ ਰਿਫਾਇਨਰੀ ਨੂੰ ਲੱਗੀ ਅੱਗ, ਕਈ ਕਿਲੋਮੀਟਰ ਦੂਰ ਤੱਕ ਵਿਖਾਈ ਦੇ ਰਹੀਆਂ ਨੇ ਲੱਪਟਾਂ (ਵੀਡੀਓ)

Thursday, Jun 13, 2024 - 01:26 PM (IST)

ਤੇਲ ਰਿਫਾਇਨਰੀ ਨੂੰ ਲੱਗੀ ਅੱਗ, ਕਈ ਕਿਲੋਮੀਟਰ ਦੂਰ ਤੱਕ ਵਿਖਾਈ ਦੇ ਰਹੀਆਂ ਨੇ ਲੱਪਟਾਂ (ਵੀਡੀਓ)

ਇੰਟਰਨੈਸ਼ਨਲ ਡੈਸਕ : ਕੁਵੈਤ ਵਿੱਚ 42 ਭਾਰਤੀਆਂ ਦੇ ਅੱਗ ਵਿਚ ਮਾਰੇ ਜਾਣ ਦੀ ਖ਼ਬਰ ਤੋਂ ਬਾਅਦ ਇਰਾਕ ਵਿਚ ਵੀ ਅੱਗ ਲੱਗ ਗਈ ਹੈ। ਜਾਣਕਾਰੀ ਮੁਤਾਬਕ ਇਰਾਕ ਦੇ ਇਰਬਿਲ ਵਿੱਚ ਸਥਿਤ ਇੱਕ ਤੇਲ ਸੋਧਕ ਕਾਰਖਾਨੇ ਅੰਦਰ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਇੰਨੀ ਜ਼ਿਆਦਾ ਭਿਆਨਕ ਹੈ ਕਿ ਇਸ ਦੀ ਲਪਟਾਂ ਦੂਰ-ਦੂਰ ਤੋਂ ਵਿਖਾਈ ਦੇ ਰਹੀਆਂ ਹਨ। ਰਿਫਾਇਨਰੀ ਵਿਚ ਤੇਲ ਦੀ ਬਹੁਤਾਤ ਹੋਣ ਕਾਰਨ ਅੱਗ ਹੋਰ ਜ਼ਿਆਦਾ ਭੜਕ ਗਈ, ਜਿਸ 'ਤੇ ਕਾਬੂ ਪਾਉਣਾ ਮੁਸ਼ਕਲ ਹੋ ਰਿਹਾ ਹੈ। ਸਿਵਲ ਡਿਫੈਂਸ ਦੀਆਂ ਟੀਮਾਂ ਅੱਗ 'ਤੇ ਕਾਬੂ ਪਾਉਣ ਅਤੇ ਇਸ ਨੂੰ ਫੈਲਣ ਤੋਂ ਰੋਕਣ ਲਈ ਕੰਮ ਕਰ ਰਹੀਆਂ ਹਨ। 

ਇਹ ਵੀ ਪੜ੍ਹੋ - ਜੇ ਤੁਹਾਡੇ ਘਰ ਵੀ ਲੱਗਾ ਹੈ AC ਤਾਂ ਸਾਵਧਾਨ, ਇਸ ਖ਼ਬਰ ਨੂੰ ਪੜ੍ਹਨ ਤੋਂ ਬਾਅਦ ਉੱਡਣਗੇ ਹੋਸ਼

ਮੀਡੀਆ ਰਿਪੋਰਟਾਂ ਮੁਤਾਬਕ ਬੁੱਧਵਾਰ ਦੇਰ ਰਾਤ ਇਰਬਿਲ-ਗੁਏਰ ਰੋਡ 'ਤੇ ਸਥਿਤ ਇਸ ਆਇਲ ਰਿਫਾਇਨਰੀ ਦੀ ਡਾਮਰ ਸਟੋਰੇਜ ਸਹੂਲਤ ਵਿੱਚ ਅੱਗ ਲੱਗ ਗਈ। ਇਸ ਘਟਨਾ ਵਿਚ ਅਜੇ ਤੱਕ ਕੋਈ ਵੀ ਜਾਨੀ ਨੁਕਸਾਨ ਹੋਣ ਦੀ ਖ਼ਬਰ ਨਹੀਂ ਹੈ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ। ਪਤਾ ਲੱਗਾ ਹੈ ਕਿ ਇਸ ਰਿਫਾਇਨਰੀ ਦੇ ਨੇੜੇ-ਤੇੜੇ ਕਈ ਹੋਰ ਰਿਫਾਇਨਰੀਆਂ ਵੀ ਸਥਿਤ ਹਨ, ਜਿਸ ਕਾਰਨ ਸਥਾਨਕ ਅਧਿਕਾਰੀਆਂ ਨੂੰ ਇਹ ਡਰ ਸਤਾ ਰਿਹਾ ਹੈ ਕਿ ਇਹ ਅੱਗ ਹੋਰ ਰਿਫਾਇਨਰੀਆਂ ਤੱਕ ਨਾ ਪਹੁੰਚ ਸਕੇ। ਇਸ ਨਾਲ ਵੱਡੇ ਪੱਧਰ 'ਤੇ ਨੁਕਸਾਨ ਹੋਣ ਦਾ ਖ਼ਦਸ਼ਾ ਹੈ।

ਇਹ ਵੀ ਪੜ੍ਹੋ - ਮੈਕਸੀਕੋ 'ਚ ਵੱਡੀ ਵਾਰਦਾਤ: ਹਥਿਆਰਬੰਦ ਵਿਅਕਤੀਆਂ ਨੇ ਦੋ ਬੱਚਿਆਂ ਤੇ 4 ਔਰਤਾਂ ਨੂੰ ਉਤਾਰਿਆ ਮੌਤ ਦੇ ਘਾਟ

ਇਸ ਦੇ ਨਾਲ ਹੀ ਦੱਸ ਦੇਈਏ ਕਿ ਬੀਤੇ ਦਿਨੀਂ ਕੁਵੈਤ ਦੇ ਦੱਖਣੀ ਮਾਂਗਫ ਜ਼ਿਲ੍ਹੇ ਵਿੱਚ ਭਾਰਤੀ ਮਜ਼ਦੂਰਾਂ ਦੀ ਰਿਹਾਇਸ਼ ਵਾਲੀ ਇੱਕ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ ਸੀ। ਇਸ ਅੱਗ ਕਾਰਨ 49 ਮਜ਼ਦੂਰਾਂ ਦੇ ਮਾਰੇ ਜਾਣ ਦੀ ਸੂਚਨਾ ਮਿਲੀ ਹੈ, ਜਿਸ ਵਿਚ ਮਰਨ ਵਾਲੇ ਭਾਰਤੀ ਨਾਗਰਿਕਾਂ ਦੀ ਗਿਣਤੀ 42 ਦੱਸੀ ਜਾ ਰਹੀ ਹੈ, ਜਦਕਿ ਕਈ ਹੋਰਾਂ ਦੇ ਝੁਲਸ ਜਾਣ ਦੀ ਵੀ ਖ਼ਬਰ ਹੈ। 

ਇਹ ਵੀ ਪੜ੍ਹੋ - ਸਹੁੰ ਚੁੱਕਣ ਤੋਂ ਬਾਅਦ PM ਮੋਦੀ ਨੇ ਟਰੂਡੋ ਨੂੰ ਦਿੱਤਾ ਕਰਾਰਾ ਜਵਾਬ, ਹਰ ਪਾਸੇ ਹੋ ਰਹੀ ਚਰਚਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News