ਭਿਆਨਕ ਹੜ੍ਹ ਨੇ ਨੇਪਾਲ 'ਚ ਮਚਾਈ ਭਾਰੀ ਤਬਾਹੀ

Saturday, Sep 28, 2024 - 05:15 PM (IST)

ਭਿਆਨਕ ਹੜ੍ਹ ਨੇ ਨੇਪਾਲ 'ਚ ਮਚਾਈ ਭਾਰੀ ਤਬਾਹੀ

ਕਾਠਮੰਡੂ (ਭਾਸ਼ਾ) : ਨੇਪਾਲ ਵਿਚ ਲਗਾਤਾਰ ਭਾਰੀ ਬਾਰਿਸ਼ ਕਾਰਨ ਆਏ ਭਿਆਨਕ ਹੜ੍ਹ ਕਾਰਨ ਘੱਟੋ-ਘੱਟ 39 ਲੋਕਾਂ ਦੀ ਮੌਤ ਹੋ ਗਈ। ਸ਼ਨੀਵਾਰ ਨੂੰ ਮੀਡੀਆ ਰਿਪੋਰਟਾਂ 'ਚ ਇਹ ਜਾਣਕਾਰੀ ਦਿੱਤੀ ਗਈ।

ਨੇਪਾਲ ਦੇ ਕਈ ਹਿੱਸੇ ਸ਼ੁੱਕਰਵਾਰ ਤੋਂ ਬਾਰਿਸ਼ ਦੇ ਪਾਣੀ ਨਾਲ ਡੁੱਬ ਗਏ ਹਨ, ਜਿਸ ਕਾਰਨ ਆਫ਼ਤ ਪ੍ਰਬੰਧਨ ਅਧਿਕਾਰੀਆਂ ਨੇ ਅਚਾਨਕ ਹੜ੍ਹਾਂ ਦੀ ਚਿਤਾਵਨੀ ਜਾਰੀ ਕੀਤੀ ਹੈ। 'MyRepublica.com' ਦੀ ਖ਼ਬਰ ਮੁਤਾਬਕ ਕਾਠਮੰਡੂ 'ਚ 9, ਲਲਿਤਪੁਰ 'ਚ 16, ਭਗਤਾਪੁਰ 'ਚ 5, ਕਾਵਰੇਪਾਲਚੋਕ 'ਚ 3, ਪੰਜਥਰ ਅਤੇ ਧਨਕੁਟਾ 'ਚ 2-2 ਅਤੇ ਝਾਪਾ ਤੇ ਧਾਡਿੰਗ 'ਚ 1-1 ਵਿਅਕਤੀ ਦੀ ਮੌਤ ਹੋ ਗਈ। ਖ਼ਬਰਾਂ ਮੁਤਾਬਕ ਹੜ੍ਹ 'ਚ ਕੁੱਲ 11 ਲੋਕ ਲਾਪਤਾ ਹੋਏ ਹਨ।

ਇਸ ਸਬੰਧੀ ਪੁਲਸ ਨੇ ਦੱਸਿਆ ਕਿ ਕਾਠਮੰਡੂ 'ਚ 226 ਘਰ ਪਾਣੀ 'ਚ ਡੁੱਬ ਗਏ ਹਨ ਅਤੇ ਨੇਪਾਲ ਪੁਲਸ ਵੱਲੋਂ ਪ੍ਰਭਾਵਿਤ ਇਲਾਕਿਆਂ 'ਚ ਕਰੀਬ ਤਿੰਨ ਹਜ਼ਾਰ ਸੁਰੱਖਿਆ ਕਰਮਚਾਰੀਆਂ ਦੀ ਇਕ ਬਚਾਅ ਟੀਮ ਤਾਇਨਾਤ ਕੀਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Sandeep Kumar

Content Editor

Related News