ਅਮਰੀਕਾ ''ਚ ਵਾਪਰਿਆ ਭਿਆਨਕ ਸੜਕ ਹਾਦਸਾ, ਤੇਲੰਗਾਨਾ ਦੀ ਭਾਰਤੀ ਮਹਿਲਾ ਸਾਫਟਵੇਅਰ ਇੰਜੀਨੀਅਰ ਦੀ ਮੌਤ
Thursday, Jul 30, 2026 - 01:26 AM (IST)
ਨਿਊਜਰਸੀ (ਰਾਜ ਗੋਗਨਾ) : ਤੇਲੰਗਾਨਾ ਦੀ ਰਹਿਣ ਵਾਲੀ ਇਕ 44 ਸਾਲਾ ਭਾਰਤੀ ਸਾਫਟਵੇਅਰ ਇੰਜੀਨੀਅਰ ਸ਼੍ਰੀਪਤੀ ਦੀਪਾ ਰੈੱਡੀ ਦੀ ਕਾਰ ਸੜਕ ਹਾਦਸੇ 'ਚ ਮੌਤ ਹੋ ਗਈ। ਨਿਊਜਰਸੀ ਵਿੱਚ ਇਕ ਤੇਜ਼ ਰਫ਼ਤਾਰ ਵਾਹਨ ਨਾਲ ਉਸ ਦੀ ਕਾਰ ਟਕਰਾਉਣ ਤੋਂ ਬਾਅਦ ਉਹ ਮੌਕੇ 'ਤੇ ਹੀ ਉਸਦੀ ਮੌਤ ਹੋ ਗਈ। ਦੱਸਿਆ ਜਾਂਦਾ ਹੈ ਕਿ ਕੁਝ ਦਿਨ ਪਹਿਲਾਂ ਉਹ ਭਾਰਤ ਵਾਪਸ ਘਰ ਜਾਣ ਵਾਲੀ ਸੀ। ਉਸ ਦੇ ਪਰਿਵਾਰ ਨੇ ਉਸ ਦੇ ਅੰਗ ਦਾਨ ਕਰਨ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਕੋਈ ਰਾਹਤ ਨਹੀਂ! ਕੈਨੇਡੀਅਨ ਮੰਤਰੀ ਨੇ ਦੇ'ਤਾ ਕੋਰਾ ਜਵਾਬ
ਮ੍ਰਿਤਕਾ ਤੇਲੰਗਾਨਾ ਦੇ ਰੰਗਾ ਰੈੱਡੀ ਜ਼ਿਲ੍ਹੇ ਦੇ ਮਡਗੁਲਾ ਮੰਡਲ ਦੀ ਰਹਿਣ ਵਾਲੀ ਸੀ ਅਤੇ ਉਹ ਆਪਣੇ ਪਤੀ ਅਤੇ ਬੱਚਿਆਂ ਨਾਲ ਲਗਭਗ ਦੋ ਦਹਾਕਿਆਂ ਤੋਂ ਅਮਰੀਕਾ ਵਿੱਚ ਰਹਿ ਰਹੀ ਸੀ। ਅਧਿਕਾਰੀਆਂ ਨੇ ਟੱਕਰ ਦੇ ਸਹੀ ਹਾਲਾਤਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਵਾਹਨ ਜਾਂ ਸੰਭਾਵਿਤ ਦੋਸ਼ਾਂ ਬਾਰੇ ਅਜੇ ਤੱਕ ਕੋਈ ਹੋਰ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ। ਮ੍ਰਿਤਕਾ ਦੀਪਾ ਰੈੱਡੀ, ਰਾਮਕ੍ਰਿਸ਼ਨ ਰੈੱਡੀ ਨਾਲ ਵਿਆਹ ਕਰਨ ਤੋਂ ਬਾਅਦ ਸੰਯੁਕਤ ਰਾਜ ਅਮਰੀਕਾ ਚਲੀ ਗਈ ਸੀ ਅਤੇ ਇਹ ਜੋੜਾ ਨਿਊਜਰਸੀ ਵਿੱਚ ਸੈਟਲ ਹੋ ਗਿਆ ਸੀ, ਜਿੱਥੇ ਦੋਵੇਂ ਸੂਚਨਾ ਤਕਨਾਲੋਜੀ ਖੇਤਰ ਵਿੱਚ ਕੰਮ ਕਰਦੇ ਸਨ। ਦੀਪਾ ਰੈੱਡੀ ਦੇ ਪਰਿਵਾਰ ਨੇ ਸੰਯੁਕਤ ਰਾਜ ਅਮਰੀਕਾ ਵਿੱਚ ਹੀ ਉਸ ਦੇ ਅੰਗ ਦਾਨ ਕਰਨ ਦਾ ਫੈਸਲਾ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
