ਕੈਨੇਡਾ ਦੇ ਨਿਆਗਰਾ ''ਚ ਭਿਆਨਕ ਸੜਕ ਹਾਦਸਾ, ਇੱਕ ਡਰਾਈਵਰ ਦੀ ਦਰਦਨਾਕ ਮੌਤ

Tuesday, Apr 14, 2026 - 08:12 AM (IST)

ਕੈਨੇਡਾ ਦੇ ਨਿਆਗਰਾ ''ਚ ਭਿਆਨਕ ਸੜਕ ਹਾਦਸਾ, ਇੱਕ ਡਰਾਈਵਰ ਦੀ ਦਰਦਨਾਕ ਮੌਤ

ਵੈਨਕੂਵਰ (ਮਲਕੀਤ ਸਿੰਘ) : ਕੈਨੇਡਾ ਦੇ ਸੂਬੇ ਓਨਟਾਰਿਓ ਦੇ ਨਿਆਗਰਾ-ਆਨ-ਦ-ਲੇਕ ਖੇਤਰ ਵਿੱਚ ਦੋ ਵਾਹਨਾਂ ਦਰਮਿਆਨ ਹੋਈ ਭਿਆਨਕ ਟੱਕਰ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਹਾਦਸਾ ਸੋਮਵਾਰ ਸਵੇਰੇ ਨਿਆਗਰਾ ਸਟੋਨ ਰੋਡ ’ਤੇ ਵਾਪਰਿਆ, ਜਿੱਥੇ ਦੋ ਵਾਹਨਾਂ ਦੀ ਆਪਸੀ ਟੱਕਰ ਹੋ ਗਈ। ਪੁਲਸ ਅਨੁਸਾਰ ਇਸ ਹਾਦਸੇ ਵਿੱਚ ਇੱਕ ਡਰਾਈਵਰ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਪੱਛਮੀ ਏਸ਼ੀਆ 'ਚ ਸ਼ਾਂਤੀ ਲਈ ਪਾਕਿਸਤਾਨ ਦੀ ਕੂਟਨੀਤੀ ਦਾ ਮੁਰੀਦ ਹੋਇਆ ਬ੍ਰਿਟੇਨ

ਹਾਦਸੇ ਤੋਂ ਬਾਅਦ ਐਮਰਜੈਂਸੀ ਸੇਵਾਵਾਂ ਤੁਰੰਤ ਮੌਕੇ ’ਤੇ ਪਹੁੰਚ ਗਈਆਂ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਉਸ ਖੇਤਰ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ ਹੈ। ਅਧਿਕਾਰੀਆਂ ਨੇ ਕਿਹਾ ਹੈ ਕਿ ਹਾਦਸੇ ਨਾਲ ਸੰਬੰਧਿਤ ਹੋਰ ਵੇਰਵੇ ਜਾਂਚ ਮਗਰੋਂ ਜਾਰੀ ਕੀਤੇ ਜਾਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News