ਵੱਡੀ ਖ਼ਬਰ: ਅੱਤਵਾਦੀ ਅਰਸ਼ ਡੱਲਾ ਦੇ 2 ਸਭ ਤੋਂ ਕਰੀਬੀ ਗੈਂਗਸਟਰ ਵਿਦੇਸ਼ ਤੋਂ ਭਾਰਤ ਡਿਪੋਰਟ

Friday, Aug 11, 2023 - 10:31 AM (IST)

ਵੱਡੀ ਖ਼ਬਰ: ਅੱਤਵਾਦੀ ਅਰਸ਼ ਡੱਲਾ ਦੇ 2 ਸਭ ਤੋਂ ਕਰੀਬੀ ਗੈਂਗਸਟਰ ਵਿਦੇਸ਼ ਤੋਂ ਭਾਰਤ ਡਿਪੋਰਟ

ਇੰਟਰਨੈਸ਼ਨਲ ਡੈਸਕ- ਫਿਲੀਪੀਨਜ਼ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਖ਼ਬਰ ਮੁਤਾਬਕ ਖ਼ਾਲਿਸਤਾਨੀ ਅੱਤਵਾਦੀ ਅਰਸ਼ ਡੱਲਾ ਦੇ ਨਜ਼ਦੀਕੀ ਗੈਂਗਸਟਰ ਨੂੰ ਬੀਤੀ ਰਾਤ ਭਾਰਤ ਡਿਪੋਰਟ ਕਰ ਦਿੱਤਾ ਗਿਆ। ਫਿਲੀਪੀਨਜ਼ ਤੋਂ ਅੱਤਵਾਦੀ ਅਰਸ਼ ਡੱਲਾ ਦੇ ਬੇਹੱਦ ਕਰੀਬੀ ਗੈਂਗਸਟਰ ਮਨਪ੍ਰੀਤ ਸਿੰਘ ਅਤੇ ਉਸ ਦੇ ਭਰਾ ਮਨਦੀਪ ਨੂੰ ਬੀਤੀ ਰਾਤ ਭਾਰਤ ਭੇਜ ਦਿੱਤਾ ਗਿਆ, ਜਿੱਥੋਂ NIA ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਸੂਤਰਾਂ ਦੀ ਮੰਨੀਏ ਤਾਂ ਪੰਜਾਬ ਪੁਲਸ ਵੀ ਉਸ ਸਮੇਂ ਦਿੱਲੀ ਏਅਰਪੋਰਟ 'ਤੇ ਮੌਜੂਦ ਸੀ।

ਪੜ੍ਹੋ ਇਹ ਅਹਿਮ ਖ਼ਬਰ-ਜਾਅਲੀ ਪੇਪਰਾਂ ਵਾਲੇ ਕੁਝ ਵਿਦਿਆਰਥੀਆਂ ਦੇ 'ਗੈਂਗ ਨਾਲ ਸਬੰਧ' ਹੋਣ ਦੇ ਸ਼ੱਕ 'ਚ ਕੈਨੇਡਾ ਦੀ ਵਧੀ ਚਿੰਤਾ 

ਜ਼ਿਕਰਯੋਗ ਹੈ ਕਿ ਮਨਪ੍ਰੀਤ ਨੇ ਪੰਜਾਬ 'ਚ ਕਈ ਵੱਡੀਆਂ ਵਾਰਦਾਤਾਂ ਤੋਂ ਇਲਾਵਾ ਫਿਲੀਪੀਨਜ਼ 'ਚ ਰਹਿੰਦਿਆਂ ਅਰਸ਼ ਡੱਲਾ ਦੇ ਇਸ਼ਾਰੇ 'ਤੇ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। ਹਾਲ ਹੀ ਵਿੱਚ ਇਸ ਦੇ ਦੋ ਸਾਥੀਆਂ ਨੂੰ ਭਾਰਤ ਡਿਪੋਰਟ ਕੀਤਾ ਗਿਆ ਹੈ। ਇਹ ਸਫਲਤਾ ਉਦੋਂ ਮਿਲੀ ਹੈ ਜਦੋਂ ਭਾਰਤੀ ਸੁਰੱਖਿਆ ਏਜੰਸੀਆਂ ਅਤੇ ਸਪੈਸ਼ਲ ਸੈੱਲ ਵਿਦੇਸ਼ਾਂ 'ਚ ਬੈਠੇ ਗੈਂਗਸਟਰਾਂ 'ਤੇ ਲਗਾਤਾਰ ਸ਼ਿਕੰਜਾ ਕੱਸ ਰਹੇ ਹਨ। ਦੁਨੀਆ ਭਰ ਤੋਂ ਦੇਸ਼ ਵਿਰੋਧੀ ਅਨਸਰਾਂ ਅਤੇ ਗੈਂਗਸਟਰਾਂ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਇਹ ਭਾਰਤ ਲਈ ਇੱਕ ਹੋਰ ਵੱਡੀ ਕਾਮਯਾਬੀ ਹੈ। ਇੱਥੇ ਦੱਸ ਦਈਏ ਕਿ ਭਾਰਤ ਦੀਆਂ ਸੁਰੱਖਿਆ ਏਜੰਸੀਆਂ ਸਚਿਨ ਬਿਸ਼ਨੋਈ ਨੂੰ ਭਾਰਤ ਲਿਆਉਣ ਵਿੱਚ ਕਾਮਯਾਬ ਹੋ ਗਈਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News