ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ’ਚ ਅੱਤਵਾਦੀ ਹਮਲਾ, ਤਿੰਨ ਪੁਲਸ ਮੁਲਾਜ਼ਮਾਂ ਦੀ ਮੌਤ

Friday, Jan 20, 2023 - 02:40 AM (IST)

ਇਸਲਾਮਾਬਾਦ (ਵਾਰਤਾ) : ਪਾਕਿਸਤਾਨ ਦੇ ਉੱਤਰ-ਪੱਛਮੀ ਖ਼ੈਬਰ ਪਖਤੂਨਖਵਾ ਸੂਬੇ (ਕੇ.ਪੀ.) ’ਚ ਹੋਏ ਅੱਤਵਾਦੀ ਹਮਲੇ ’ਚ ਤਿੰਨ ਪੁਲਸ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ ਹੈ। ਪੁਲਸ ਨੇ ਵੀਰਵਾਰ ਨੂੰ ਸਥਾਨਕ ਮੀਡੀਆ ਨੂੰ ਦੱਸਿਆ ਕਿ ਵਿਸਫ਼ੋਟਕ ਸਮੱਗਰੀ ਲਿਜਾ ਰਹੇ ਅੱਤਵਾਦੀਆਂ ਦੇ ਇਕ ਸਮੂਹ ਨੇ ਦੇਸ਼ ਦੇ ਖ਼ੈਬਰ ਪਖਤੂਨਖਵਾ ਸੂਬੇ ’ਚ ਅਫ਼ਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹੇ ਕੀਬਰ ਏਜੰਸੀ ਦੇ ਤਖਤਾ ਬੇਗ ਇਲਾਕੇ ’ਚ ਇਕ ਪੁਲਸ ਚੌਕੀ ’ਤੇ ਹਮਲਾ ਕੀਤਾ। ਪੁਲਸ ਬਲ ਅਤੇ ਅੱਤਵਾਦੀਆਂ ਵਿਚਾਲੇ ਗੋਲ਼ੀਬਾਰੀ ਹੋਈ।

ਇਹ ਖ਼ਬਰ ਵੀ ਪੜ੍ਹੋ : ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਪੁਲਸ, ਇਰਾਦਾ ਕਤਲ ਦੀ ਧਾਰਾ 307 ਲਾਈ

ਇਸ ਗੋਲ਼ੀਬਾਰੀ ਦੌਰਾਨ ਘੱਟੋ-ਘੱਟ ਤਿੰਨ ਪੁਲਸ ਮੁਲਾਜ਼ਮਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਸ ਨੇ ਅਪਰਾਧੀਆਂ ਦੀ ਭਾਲ ਲਈ ਇਲਾਕੇ ’ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਅਜੇ ਤੱਕ ਕਿਸੇ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

ਇਹ ਖ਼ਬਰ ਵੀ ਪੜ੍ਹੋ : ਗੈਂਗਸਟਰ ਸੁੱਖਾ ਕਾਹਲਵਾਂ ਕਤਲਕਾਂਡ ’ਚ ਸ਼ਾਮਲ ਗੈਂਗਸਟਰ ਤੀਰਥ ਢਿੱਲਵਾਂ ਦੀ ਹੋਈ ਮੌਤ


Manoj

Content Editor

Related News