ਪਾਕਿਸਤਾਨ: ਖੈਬਰ ਪਖਤੂਨਖਵਾ ''ਚ ਅੱਤਵਾਦੀ ਹਮਲਾ, 4 ਜਵਾਨਾਂ ਦੀ ਮੌਤ

Sunday, Dec 18, 2022 - 05:17 PM (IST)

ਪਾਕਿਸਤਾਨ: ਖੈਬਰ ਪਖਤੂਨਖਵਾ ''ਚ ਅੱਤਵਾਦੀ ਹਮਲਾ, 4 ਜਵਾਨਾਂ ਦੀ ਮੌਤ

ਇਸਲਾਮਾਬਾਦ- ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ 'ਚ ਐਤਵਾਰ ਯਾਨੀ ਅੱਜ ਇਕ ਪੁਲਸ ਸਟੇਸ਼ਨ 'ਤੇ ਹੋਏ ਹਮਲੇ 'ਚ ਚਾਰ ਪੁਲਸ ਕਰਮਚਾਰੀ ਮਾਰੇ ਗਏ ਅਤੇ ਚਾਰ ਹੋਰ ਜ਼ਖਮੀ ਹੋ ਗਏ। ਹਾਲ ਹੀ 'ਚ ਅਧਿਕਾਰੀਆਂ ਵੱਲੋਂ ਇਸ ਪੁਲਸ ਸਟੇਸ਼ਨ ਦਾ ਉਦਘਾਟਨ ਕੀਤਾ ਗਿਆ ਸੀ ਪਰ ਇਸ ਨੂੰ ਅੱਤਵਾਦੀਆਂ ਨੇ ਨਿਸ਼ਾਨਾ ਬਣਾਇਆ ਸੀ ਅਤੇ ਇਕ ਵੱਡਾ ਹਮਲਾ ਕੀਤਾ ਗਿਆ ਸੀ। ਪੁਲਸ ਸੂਤਰਾਂ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਇਹ ਘਟਨਾ ਰਾਤ ਕਰੀਬ ਸਾਢੇ 12 ਵਜੇ ਵਾਪਰੀ ਸੀ।

ਇਹ ਵੀ ਪੜ੍ਹੋ- ਖੰਨਾ 'ਚ ਧੁੰਦ ਕਾਰਨ ਸ਼ਰਧਾਲੂਆਂ ਦੀ ਭਰੀ ਬੱਸ ਨਾਲ ਵਾਪਰਿਆ ਵੱਡਾ ਹਾਦਸਾ, ਮਚ ਗਿਆ ਚੀਕ ਚਿਹਾੜਾ

ਜਦੋਂ ਕਈ ਭਾਰੀ ਹਥਿਆਰਾਂ ਨਾਲ ਲੈਸ ਅੱਤਵਾਦੀਆਂ ਨੇ ਸੂਬੇ ਦੇ ਲੱਕੀ ਮਰਵਾਤ ਇਲਾਕੇ 'ਚ ਪੁਲਸ ਸਟੇਸ਼ਨ 'ਤੇ ਹਮਲਾ ਕਰ ਦਿੱਤਾ। ਇਕ ਨਿਊਜ਼ ਏਜੰਸੀ ਮੁਤਾਬਕ ਪੁਲਸ ਦੀ ਜਵਾਬੀ ਕਾਰਵਾਈ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ, ਜਦਕਿ ਜ਼ਖਮੀ ਪੁਲਸ ਕਰਮਚਾਰੀਆਂ ਨੂੰ ਨੇੜਲੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ। 

ਇਹ ਵੀ ਪੜ੍ਹੋ- ਵਿਦਿਆਰਥਣ ਨੂੰ 2 ਨੌਜਵਾਨਾਂ ਨੇ ਕੀਤੀ ਅਗਵਾ ਕਰਨ ਦੀ ਕੋਸ਼ਿਸ਼, ਕੁੜੀ ਨੇ ਚੱਲਦੇ ਮੋਰਟਸਾਈਕਲ ਤੋਂ ਮਾਰੀ ਛਾਲ

ਸੂਤਰਾਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਪੁਲਸ ਫੋਰਸ ਮੌਕੇ 'ਤੇ ਪਹੁੰਚ ਗਈ ਅਤੇ ਅੱਤਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਜਾਰੀ ਕਰ ਦਿੱਤੀ। ਅਜੇ ਤੱਕ ਕਿਸੇ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।


 


author

Shivani Bassan

Content Editor

Related News