ਪਾਕਿਸਤਾਨ ''ਚ ਅੱਤਵਾਦੀ ਹਮਲਾ, ਦੋ ਸੈਨਿਕਾਂ ਦੀ ਮੌਤ
Wednesday, Mar 06, 2024 - 03:34 PM (IST)
ਪੇਸ਼ਾਵਰ (ਭਾਸ਼ਾ): ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਵਿਚ ਬੁੱਧਵਾਰ ਨੂੰ ਤਲਾਸ਼ੀ ਮੁਹਿੰਮ ਦੌਰਾਨ ਨੀਮ ਫੌਜੀ ਫਰੰਟੀਅਰ ਕੋਰ ਦੇ ਜਵਾਨਾਂ ਦੀ ਟੀਮ 'ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ, ਜਿਸ ਵਿਚ ਦੋ ਫੌਜੀ ਮਾਰੇ ਗਏ ਅਤੇ ਇਕ ਜ਼ਖਮੀ ਹੋ ਗਿਆ। ਸਥਾਨਕ ਸੂਤਰਾਂ ਨੇ ਦੱਸਿਆ ਕਿ ਅਰਧ ਸੈਨਿਕ ਬਲਾਂ ਦੀ ਟੀਮ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਬੰਨੂ ਜ਼ਿਲੇ ਦੇ ਸਪਾਰੀ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾ ਰਹੀ ਸੀ ਜਦੋਂ ਪਹਾੜੀ 'ਤੇ ਚੜ੍ਹਦੇ ਸਮੇਂ ਅੱਤਵਾਦੀਆਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ।
ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆ ਅਤੇ ਲਾਓਸ ਨੇ ਦੱਖਣ-ਪੂਰਬੀ ਏਸ਼ੀਆਈ ਸੰਮੇਲਨ 'ਚ ਦੁਵੱਲੇ ਸਬੰਧਾਂ ਨੂੰ ਕੀਤਾ ਉੱਚਾ
ਸੂਤਰਾਂ ਨੇ ਦੱਸਿਆ ਕਿ ਗੋਲੀਬਾਰੀ ਕਰਨ ਤੋਂ ਬਾਅਦ ਅੱਤਵਾਦੀ ਭੱਜ ਗਏ ਅਤੇ ਇਸ ਘਟਨਾ 'ਚ ਦੋ ਜਵਾਨ ਮਾਰੇ ਗਏ ਜਦਕਿ ਇਕ ਜ਼ਖਮੀ ਹੋ ਗਿਆ। ਮਾਰੇ ਗਏ ਸੈਨਿਕਾਂ ਅਤੇ ਜ਼ਖਮੀਆਂ ਨੂੰ ਬੰਨੂ ਦੇ ਮਿਲਟਰੀ ਹਸਪਤਾਲ ਲਿਜਾਇਆ ਗਿਆ। ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਨੇ ਸੁਰੱਖਿਆ ਬਲਾਂ 'ਤੇ ਹਮਲੇ ਦੀ ਨਿੰਦਾ ਕੀਤੀ ਅਤੇ ਅੱਤਵਾਦ ਵਿਰੁੱਧ ਜੰਗ 'ਚ ਸੁਰੱਖਿਆ ਸੇਵਾਵਾਂ ਦੀ ਸ਼ਲਾਘਾ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।