ਪਾਕਿਸਤਾਨ ਦੇ ਪੈਰ ''ਚ ਚੁੱਭੇ ਆਪਣੇ ਹੀ ਬੀਜੇ ''ਕੰਢੇ'', ਅੱਤਵਾਦੀ ਹਮਲੇ ''ਚ 2 ਅਫ਼ਸਰਾਂ ਸਣੇ 7 ਫ਼ੌਜੀ ਜਵਾਨਾਂ ਦੀ ਹੋਈ ਮੌਤ
Sunday, Mar 17, 2024 - 05:13 AM (IST)
ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੇ ਉੱਤਰੀ ਵਜ਼ੀਰਿਸਤਿਨ ਜ਼ਿਲ੍ਹੇ 'ਚ ਮੀਰ ਅਲੀ ਇਲਾਕੇ 'ਚ ਬਣੀ ਸੁਰੱਖਿਆ ਬਲਾਂ ਦੀ ਪੋਸਟ 'ਤੇ ਇਕ ਅੱਤਵਾਦੀ ਹਮਲਾ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ, ਜਿਸ 'ਚ 2 ਅਧਿਕਾਰੀਆਂ ਸਣੇ 7 ਜਵਾਨਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਹਮਲੇ 'ਚ ਫ਼ੌਜ ਦੀ ਜਵਾਬੀ ਕਾਰਵਾਈ 'ਚ 6 ਅੱਤਵਾਦੀਆਂ ਦੇ ਵੀ ਮਾਰੇ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ।
ਇਸ ਮਾਮਲੇ ਬਾਰੇ ਪਾਕਿਸਤਾਨੀ ਫ਼ੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ 6 ਅੱਤਵਾਦੀਆਂ ਦੇ ਸਮੂਹ ਨੇ ਸ਼ਨੀਵਾਰ ਨੂੰ ਉੱਤਰੀ ਵਜ਼ੀਰਿਸਤਾਨ 'ਚ ਮੀਰ ਅਲੀ ਸਥਿਤ ਫ਼ੌਜ ਦੀ ਪੋਸਟ 'ਤੇ ਹਮਲਾ ਕੀਤਾ ਸੀ, ਉਨ੍ਹਾਂ ਅੱਗੇ ਦੱਸਿਆ ਕਿ ਅੱਤਵਾਦੀਆਂ ਵੱਲੋਂ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਅੱਤਵਾਦੀਆਂ ਨੇ ਗੋਲ਼ਾ-ਬਾਰੂਦ ਨਾਲ ਲੱਦੀ ਇਕ ਗੱਡੀ ਪੋਸਟ 'ਚ ਲਿਆ ਮਾਰੀ। ਇਸ ਤੋਂ ਇਲਾਵਾ ਉਨ੍ਹਾਂ ਕੋਲ ਕਈ ਆਤਮਘਾਤੀ ਬੰਬ ਵੀ ਸਨ।
ਇਹ ਵੀ ਪੜ੍ਹੋ- ਭਾਬੀ ਦੇ ਪਿਆਰ 'ਚ ਅੰਨ੍ਹੇ ਦਿਓਰ ਨੇ ਕੀਤਾ ਵੱਡਾ ਕਾਂਡ, ਰਸਤੇ 'ਚੋਂ ਹਟਾਉਣ ਲਈ ਭਰਾ ਨੂੰ ਉਤਾਰ ਦਿੱਤਾ ਮੌਤ ਦੇ ਘਾਟ
ਇਸ ਤੋਂ ਇਲਾਵਾ ਉਨ੍ਹਾਂ ਅੱਗੇ ਦੱਸਿਆ ਕਿ ਫ਼ੌਜ ਦੇ 5 ਜਵਾਨਾਂ ਨੇ ਜਵਾਬੀ ਕਾਰਵਾਈ ਕਰਦਿਆਂ ਗੋਲ਼ੀਬਾਰੀ ਦੌਰਾਨ ਆਪਣੀ ਜਾਨ ਗੁਆ ਦਿੱਤੀ। ਮਾਰੇ ਗਏ ਜਵਾਨਾਂ ਦੀ ਪਛਾਣ ਹਵਲਦਾਰ ਸਬੀਰ, ਨਾਇਕ ਖੁਰਸ਼ਿਦ, ਸਿਪਾਹੀ ਨਾਸਿਰ, ਸਿਪਾਹੀ ਰਾਜਾ ਅਤੇ ਸਿਪਾਹੀ ਸੱਜਾਦ ਵਜੋਂ ਹੋਈ ਹੈ। ਇਨ੍ਹਾਂ ਤੋਂ ਇਲਾਵਾ ਆਪਣੀਆਂ ਟੁਕੜੀਆਂ ਦੀ ਅਗਵਾਈ ਕਰਦਿਆਂ ਅੱਤਵਾਦੀਆਂ ਦੇ ਹਮਲਿਆਂ ਨੂੰ ਰੋਕਣ ਦੀ ਕੋਸ਼ਿਸ਼ 'ਚ ਲੈਫਟੀਨੈਂਟ ਕਰਨਲ ਸੱਯਦ ਕਾਸ਼ਿਫ਼ ਅਲੀ ਅਤੇ ਕਪਤਾਨ ਮੁਹੰਮਦ ਅਹਿਮਦ ਬਦਬਰ ਵੀ ਮਾਰੇ ਗਏ।
ਇਹ ਵੀ ਪੜ੍ਹੋ- ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, 2 ਟਰਾਲਿਆਂ 'ਚ ਫਸ ਜਾਣ ਕਾਰਨ ਨੌਜਵਾਨ ਦੀ ਹੋਈ ਦਰਦਨਾਕ ਮੌਤ
ਇਸ ਅੱਤਵਾਦੀ ਹਮਲੇ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਅਤੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੇ ਡੂੰਘਾ ਦੁੱਖ ਜਤਾਇਆ ਹੈ। ਉਨ੍ਹਾਂ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਜਵਾਨਾਂ ਦੀ ਇਹ ਕਾਰਵਾਈ ਦੇਸ਼ ਦੀ ਅੱਤਵਾਦ ਨੂੰ ਖ਼ਤਮ ਕਰਨ ਦੀ ਨੀਤੀ ਨੂੰ ਦਰਸਾਉਂਦੀ ਹੈ। ਉਨ੍ਹਾਂ ਅੱਤਵਾਦੀਆਂ ਦੇ ਹਮਲੇ ਨੂੰ ਕਾਇਰਾਨਾ ਦੱਸਿਆ ਅਤੇ ਮਾਰੇ ਗਏ ਜਵਾਨਾਂ ਦੀਆਂ ਆਤਮਾਵਾਂ ਦੀ ਸ਼ਾਂਤੀ ਲਈ ਦੁਆ ਕੀਤੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e