ਈਰਾਨ ਸਰਹੱਦ ਦੇ ਕੋਲ ਅੱਤਵਾਦੀ ਹਮਲਾ, ਪਾਕਿਸਤਾਨ ਦੇ 4 ਫੌਜੀਆਂ ਦੀ ਮੌਤ
Sunday, Apr 02, 2023 - 12:16 AM (IST)
ਕਰਾਚੀ (ਏ. ਐੱਨ. ਆਈ.) : ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਕੇਚ ਜ਼ਿਲ੍ਹੇ ’ਚ ਈਰਾਨ ਨਾਲ ਲੱਗਦੀ ਸਰਹੱਦ ਨੇੜੇ ਸ਼ਨੀਵਾਰ ਨੂੰ ਹੋਏ ਅੱਤਵਾਦੀ ਹਮਲੇ ’ਚ ਪਾਕਿਸਤਾਨੀ ਫੌਜ ਦੇ 4 ਜਵਾਨ ਮਾਰੇ ਗਏ। ਈਰਾਨੀ ਖੇਤਰ ਤੋਂ ਅੱਤਵਾਦੀਆਂ ਦੇ ਸਮੂਹ ਨੇ ਜਲਗਾਈ ਸੈਕਟਰ ’ਚ ਪਾਕਿਸਤਾਨੀ ਸੁਰੱਖਿਆ ਬਲਾਂ ਦੇ ਇਕ ਰੈਗੂਲਰ ਸਰਹੱਦੀ ਗਸ਼ਤੀ ਟੀਮ ਨੂੰ ਨਿਸਾਨਾ ਬਣਾਇਆ।
ਇਹ ਵੀ ਪੜ੍ਹੋ : ਸੋਮਾਲੀਆ 'ਚ ਫੌਜ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, ਅਲ-ਸ਼ਬਾਬ ਦੇ 14 ਅੱਤਵਾਦੀ ਗਏ ਮਾਰੇ
ਗ੍ਰਹਿ ਮੰਤਰੀ ਰਾਣਾ ਸਨਾਉੱਲਾ ਨੇ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਟਵੀਟ ਕੀਤਾ ਕਿ ਦੇਸ਼ ਦੇ ਪੁੱਤਰ ਆਪਣੀ ਧਰਤੀ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਰਹੇ ਹਨ। ਪੂਰਾ ਦੇਸ਼ ਉਸ ਨੂੰ ਸਲਾਮ ਕਰਦਾ ਹੈ। ਅੱਤਵਾਦ ਵਿਰੁੱਧ ਲੜਾਈ 'ਚ ਦੇਸ਼ ਇਕਜੁੱਟ ਹੈ।
ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ, ਉਮੀਦਵਾਰ ਨੂੰ ਲੈ ਕੇ ਕੀਤਾ ਅਹਿਮ ਫ਼ੈਸਲਾ
ਇਸ ਤੋਂ ਪਹਿਲਾਂ ਜਨਵਰੀ 'ਚ ਬਲੋਚਿਸਤਾਨ ਦੇ ਪੰਜਗੁਰ ਜ਼ਿਲ੍ਹੇ 'ਚ ਪਾਕਿਸਤਾਨ-ਇਰਾਨ ਸਰਹੱਦ 'ਤੇ ਅੱਤਵਾਦੀਆਂ ਦੇ ਹਮਲੇ 'ਚ 4 ਸੁਰੱਖਿਆ ਕਰਮਚਾਰੀ ਮਾਰੇ ਗਏ ਸਨ। ਪਾਕਿਸਤਾਨ ਦੇ ਸੀਨੀਅਰ ਅਧਿਕਾਰੀਆਂ ਨੇ ਇਸ ਘਟਨਾ ਦੀ ਨਿੰਦਾ ਕੀਤੀ ਸੀ ਅਤੇ ਵਿਦੇਸ਼ ਦਫ਼ਤਰ ਨੇ ਈਰਾਨ ਨੂੰ ਦੋਸ਼ੀਆਂ ਨੂੰ ਸਜ਼ਾ ਦੇਣ ਅਤੇ ਪੂਰੀ ਜਾਂਚ ਯਕੀਨੀ ਬਣਾਉਣ ਲਈ ਕਿਹਾ ਸੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।