ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਏਅਰਬੇਸ 'ਚ ਵੜੇ ਦਹਿਸ਼ਤਗਰਦਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ

Saturday, Nov 04, 2023 - 10:13 AM (IST)

ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਏਅਰਬੇਸ 'ਚ ਵੜੇ ਦਹਿਸ਼ਤਗਰਦਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ

ਇੰਟਰਨੈਸ਼ਨਲ ਡੈਸਕ : ਪਾਕਿਸਤਾਨ 'ਚ ਇਕ ਵਾਰ ਫਿਰ ਵੱਡਾ ਅੱਤਵਾਦੀ ਹਮਲਾ ਹੋਇਆ ਹੈ। ਅੱਤਵਾਦੀਆਂ ਨੇ ਪਾਕਿਸਤਾਨ ਦੇ ਹਵਾਈ ਫ਼ੌਜ ਦੇ ਬੇਸ 'ਤੇ ਹਮਲਾ ਕੀਤਾ। ਆਤਮਘਾਤੀ ਹਮਲਾਵਰਾਂ ਸਣੇ ਕਈ ਭਾਰੀ ਹਥਿਆਰਾਂ ਨਾਲ ਲੈਸ ਅੱਤਵਾਦੀ ਪੰਜਾਬ ਦੇ ਮੀਆਂਵਾਲੀ ਸਥਿਤ ਪਾਕਿਸਤਾਨ ਹਵਾਈ ਫ਼ੌਜ ਦੇ ਅੱਡੇ 'ਚ ਵੜ ਗਏ, ਜਿੱਥੇ ਦੋਹਾਂ ਪਾਸਿਓਂ ਜ਼ਬਰਦਸਤ ਫਾਇਰਿੰਗ ਹੋਈ। ਇਸ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ : Chandigarh 'ਚ 24 ਸੈਕਿੰਡ ਦੀ ਵੀਡੀਓ ਨੇ ਮਚਾਇਆ ਤਹਿਲਕਾ, ਦੇਖ ਅੱਖਾਂ ਖੁੱਲ੍ਹੀਆਂ ਰਹਿ ਜਾਣਗੀਆਂ (ਵੀਡੀਓ)

ਜਾਣਕਾਰੀ ਮੁਤਾਬਕ ਆਤਮਘਾਤੀ ਹਮਲਾਵਰ ਪੌੜੀਆਂ ਰਾਹੀਂ ਵੜੇ ਅਤੇ ਫਿਰ ਹਮਲਾ ਸ਼ੁਰੂ ਕਰ ਦਿੱਤਾ। ਇਸ ਮਗਰੋਂ ਇਕ ਤੋਂ ਬਾਅਦ ਇਕ ਲਗਾਤਾਰ ਬੰਬ ਧਮਾਕਿਆਂ ਨੂੰ ਅੰਜਾਮ ਦਿੱਤਾ। ਹਾਲਾਂਕਿ ਅਜੇ ਤੱਕ ਪਾਕਿਸਤਾਨੀ ਫ਼ੌਜ ਨੇ ਇਸ ਨੂੰ ਲੈ ਕੇ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ।

ਇਹ ਵੀ ਪੜ੍ਹੋ : ਬਟਾਲਾ ਤੋਂ ਵੱਡੀ ਖ਼ਬਰ : ਪੰਜਾਬ ਪੁਲਸ ਨੇ ਕਰ 'ਤਾ ਗੈਂਗਸਟਰਾਂ ਦਾ ਐਨਕਾਊਂਟਰ, ਚੱਲੀਆਂ ਠਾਹ-ਠਾਹ ਗੋਲੀਆਂ (ਵੀਡੀਓ)

ਦੱਸਣਯੋਗ ਹੈ ਕਿ ਮੀਆਂਵਾਲੀ ਉਹ ਹੀ ਏਅਰਬੇਸ ਹੈ, ਜਿੱਥੇ ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਦੇ ਸਮਰਥਕਾਂ ਹਮਲਾ ਕੀਤਾ ਸੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਏਅਰਬੇਸ ਦੇ ਬਾਹਰ ਇਕ ਜਹਾਜ਼ ਦੇ ਢਾਂਚੇ ਨੂੰ ਵੀ ਅੱਗ ਲਾ ਦਿੱਤੀ ਸੀ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News