ਅਫਗਾਨਿਸਤਾਨ ਦੀ ਰਾਜਧਾਨੀ ''ਚ ਇਕ ਬੱਸ ''ਚ ਹੋਏ ਧਮਾਕੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਆਈ.ਐੱਸ. ਨੇ ਲਈ

01/07/2024 8:20:25 PM

ਇਸਲਾਮਾਬਾਦ, (ਭਾਸ਼ਾ)- ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ.ਐੱਸ.) ਨੇ ਸ਼ਨੀਵਾਰ ਦੇਰ ਰਾਤ ਅਫਗਾਨਿਸਤਾਨ ਦੀ ਰਾਜਧਾਨੀ 'ਚ ਇਕ ਮਿੰਨੀ ਬੱਸ 'ਚ ਹੋਏ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਇਸ ਧਮਾਕੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਸੀ। ਪੁਲਸ ਬੁਲਾਰੇ ਖਾਲਿਦ ਜ਼ਾਦਰਾਨ ਮੁਤਾਬਕ ਕਾਬੁਲ ਦੇ ਪੱਛਮੀ ਇਲਾਕੇ ਦਸ਼ਤੀ ਬਾਰਚੀ 'ਚ ਹੋਏ ਹਮਲੇ 'ਚ 14 ਲੋਕ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ : ਕੈਨੇਡਾ ਤੋਂ ਮੁੜ ਮੰਦਭਾਗੀ ਖ਼ਬਰ, PR ਦੀ ਉਡੀਕ ਕਰ ਰਹੇ ਮੋਹਾਲੀ ਦੇ ਨੌਜਵਾਨ ਦੀ ਕਾਰ ਹਾਦਸੇ 'ਚ ਮੌਤ

ਧਮਾਕੇ ਤੋਂ ਤੁਰੰਤ ਬਾਅਦ ਸ਼ਨੀਵਾਰ ਨੂੰ ਜਾਰੀ ਇਕ ਬਿਆਨ ਵਿਚ, ਸੁੰਨੀ ਅੱਤਵਾਦੀ ਸੰਗਠਨ ਨੇ ਕਿਹਾ ਕਿ ਉਸ ਦੇ ਮੈਂਬਰਾਂ ਨੇ ਸ਼ੀਆ ਮੁਸਲਮਾਨਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਵਿਚ ਵਿਸਫੋਟਕ ਯੰਤਰ ਨਾਲ ਧਮਾਕਾ ਕੀਤਾ। ਆਈ. ਐਸ. ਸ਼ੀਆ ਮੁਸਲਮਾਨਾਂ ਨੂੰ ਗ਼ੈਰ-ਮੁਸਲਿਮ ਮੰਨਦਾ ਹੈ। ਕਾਬੁਲ ਦੇ ਦਸ਼ਤੀ ਬਾਰਚੀ ਇਲਾਕੇ ਨੂੰ ਵਾਰ-ਵਾਰ ਆਈ. ਐਸ. ਨਾਲ ਸਬੰਧਤ ਸੰਗਠਨਾਂ ਨੇ ਨਿਸ਼ਾਨਾ ਬਣਾਇਆ ਹੈ। 

ਇਹ ਵੀ ਪੜ੍ਹੋ : ਦਿਲਚਸਪ ਮਾਮਲਾ : ਪਾਲਤੂ ਕੁੱਤੇ ਨੇ ਨਿਗਲੇ 4000 ਡਾਲਰ, ਡਾਕਟਰ ਨੇ ਇੰਝ ਕੱਢੇ ਬਾਹਰ

ਅੱਤਵਾਦੀ ਸੰਗਠਨ ਨੇ ਸਕੂਲਾਂ, ਹਸਪਤਾਲਾਂ ਅਤੇ ਮਸਜਿਦਾਂ 'ਤੇ ਕਈ ਹਮਲੇ ਕੀਤੇ ਹਨ ਅਤੇ ਦੇਸ਼ ਭਰ ਦੇ ਹੋਰ ਸ਼ੀਆ ਖੇਤਰਾਂ ਨੂੰ ਵੀ ਨਿਸ਼ਾਨਾ ਬਣਾਇਆ ਹੈ। ਇਸ ਤੋਂ ਪਹਿਲਾਂ ਪਿਛਲੇ ਸਾਲ ਨਵੰਬਰ ਵਿੱਚ ਕਾਬੁਲ ਦੇ ਇਸੇ ਇਲਾਕੇ ਵਿੱਚ ਇੱਕ ਬੱਸ ਵਿੱਚ ਹੋਏ ਧਮਾਕੇ ਦੀ ਜ਼ਿੰਮੇਵਾਰੀ ਆਈ. ਐਸ. ਨੇ ਲਈ ਸੀ, ਜਿਸ ਵਿੱਚ ਸੱਤ ਲੋਕ ਮਾਰੇ ਗਏ ਸਨ ਅਤੇ 20 ਹੋਰ ਜ਼ਖ਼ਮੀ ਹੋ ਗਏ ਸਨ। ਤਾਲਿਬਾਨ ਦੇ ਰੱਖਿਆ ਮੰਤਰੀ ਮੁਹੰਮਦ ਯਾਕੂਬ ਮੁਜਾਹਿਦ ਨੇ 31 ਦਸੰਬਰ ਨੂੰ ਕਿਹਾ ਕਿ ਪਿਛਲੇ ਸਾਲ ਆਈ. ਐਸ. ਨਾਲ ਜੁੜੇ ਹਮਲਿਆਂ ਵਿੱਚ 90 ਫੀਸਦੀ ਦੀ ਕਮੀ ਆਈ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

Tarsem Singh

This news is Content Editor Tarsem Singh