ਪਾਕਿਸਤਾਨ 'ਚ ਵੱਖ-ਵੱਖ ਕਾਰਵਾਈਆਂ 'ਚ ਚਾਰ ਅੱਤਵਾਦੀ ਢੇਰ

Monday, Oct 28, 2024 - 12:27 PM (IST)

ਇਸਲਾਮਾਬਾਦ (ਯੂ. ਐੱਨ. ਆਈ.)- ਪਾਕਿਸਤਾਨ ਦੇ ਉੱਤਰ ਪੱਛਮੀ ਖੈਬਰ ਪਖਤੂਨਖਵਾ ਸੂਬੇ 'ਚ ਦੋ ਫੌਜੀ ਕਾਰਵਾਈਆਂ 'ਚ ਚਾਰ ਅੱਤਵਾਦੀ ਮਾਰੇ ਗਏ। ਪਾਕਿਸਤਾਨੀ ਫੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼ (ਆਈ.ਐੱਸ.ਪੀ.ਆਰ.) ਨੇ ਐਤਵਾਰ ਨੂੰ ਇਕ ਬਿਆਨ 'ਚ ਦੱਸਿਆ ਕਿ ਸੂਬੇ 'ਚ ਦੋ ਵੱਖ-ਵੱਖ ਥਾਵਾਂ 'ਤੇ ਸੁਰੱਖਿਆ ਬਲਾਂ ਦੇ ਜਵਾਨਾਂ ਦੀ ਅੱਤਵਾਦੀਆਂ ਨਾਲ ਝੜਪ ਹੋਈ। ਆਈ.ਐਸ.ਪੀ.ਆਰ ਨੇ ਕਿਹਾ ਕਿ ਪਹਿਲਾ ਮੁਕਾਬਲਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ ਵਿੱਚ ਹੋਇਆ ਅਤੇ ਗੋਲੀਬਾਰੀ ਦੌਰਾਨ ਦੋ ਅੱਦਵਾਦੀ ਮਾਰੇ ਗਏ। 

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕੀ ਰਾਸ਼ਟਰਪਤੀ ਚੋਣਾਂ 'ਚ ਚੀਨੀ ਹੈਕਰਾਂ ਦੀ ਐਂਟਰੀ, ਨਿਸ਼ਾਨੇ 'ਤੇ ਸਿਆਸਤਦਾਨ

ਇੱਕ ਹੋਰ ਕਾਰਵਾਈ ਵਿੱਚ ਸੂਬੇ ਦੇ ਖੈਬਰ ਜ਼ਿਲ੍ਹੇ ਵਿੱਚ ਦੋ ਅੱਤਵਾਦੀ ਮਾਰੇ ਗਏ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਆਈ.ਐਸ.ਪੀ.ਆਰ ਨੇ ਕਿਹਾ ਕਿ ਮਾਰੇ ਗਏ ਅੱਤਵਾਦੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਨਾਲ-ਨਾਲ ਖੇਤਰ ਵਿੱਚ ਨਿਰਦੋਸ਼ ਨਾਗਰਿਕਾਂ ਖ਼ਿਲਾਫ਼ ਅੱਤਵਾਦੀ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਸ਼ਾਮਲ ਸਨ। ਆਪਰੇਸ਼ਨ ਦੌਰਾਨ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News