ਪ੍ਰਵਾਸੀਆਂ ਨੂੰ ਰੋਕਣ ਲਈ ਟੈਕਸਾਸ ਨੂੰ ਮਿਲਿਆ 25 ਸੂਬਿਆਂ ਦਾ ਸਮਰਥਨ, ਬਾਈਡੇਨ ਸਰਕਾਰ ਨਾਲ ਵਧਿਆ ਵਿਵਾਦ

01/29/2024 10:46:32 AM

ਨਿਊਯਾਰਕ (ਰਾਜ ਗੋਗਨਾ)- ਅਮਰੀਕਾ ਦੇ ਦੂਜੇ ਸਭ ਤੋਂ ਵੱਡੇ ਸੂਬੇ ਟੈਕਸਾਸ ਨੇ ਖੁੱਲ੍ਹੀਆਂ ਸਰਹੱਦਾਂ ਦੇ ਮੁੱਦੇ ’ਤੇ ਬਾਈਡੇਨ ਸਰਕਾਰ ਵਿਰੁੱਧ ਹੁਣ ਮੋਰਚਾ ਖੋਲ੍ਹ ਦਿੱਤਾ ਹੈ। ਮੈਕਸੀਕੋ ਸਰਹੱਦ ’ਤੇ ਕੰਟਰੋਲ ਨੂੰ ਲੈ ਕੇ ਟੈਕਸਾਸ ਅਤੇ ਬਾਈਡੇਨ ਸਰਕਾਰ ਵਿਚਾਲੇ ਲੜਾਈ ਹੁਣ ਤੇਜ਼ ਹੋ ਗਈ ਹੈ। ਟੈਕਸਾਸ ਦੇ ਗਵਰਨਰ ਨੇ ਇਹ ਐਲਾਨ ਕੀਤਾ ਹੈ ਕਿ ਉਹ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਰੋਕਣ ਲਈ ਹੋਰ ਕੰਡਿਆਲੀ ਤਾਰ ਬੰਨ੍ਹਣ ਦੇ ਆਦੇਸ਼ ਦੇ ਕੇ ਬਾਈਡੇਨ ਪ੍ਰਸ਼ਾਸਨ ਅਤੇ ਯੂ. ਐੱਸ. ਸੁਪਰੀਮ ਕੋਰਟ ਦੀ ਉਲੰਘਣਾ ਕਰਨਗੇ।

ਇਹ ਵੀ ਪੜ੍ਹੋ: ਪਾਕਿਸਤਾਨ: ਨਵਾਜ਼ ਸ਼ਰੀਫ਼ ਦੀ ਟੋਪੀ ਨੇ ਖੜ੍ਹਾ ਕੀਤਾ ਨਵਾਂ ਵਿਵਾਦ, ਹਰ ਪਾਸੇ ਹੋ ਰਹੀ ਆਲੋਚਨਾ, ਜਾਣੋ ਵਜ੍ਹਾ

PunjabKesari

ਅਮਰੀਕਾ ਦੇ ਲਗਭਗ ਸਾਰੇ ਰਿਪਬਲਿਕਨ ਰਾਜਾਂ ਦੇ ਗਵਰਨਰ ਟੈਕਸਾਸ ਦੇ ਗਵਰਨਰ ਦਾ ਸਮਰਥਨ ਕਰ ਰਹੇ ਹਨ। ਵੱਧਦੇ ਪ੍ਰਵਾਸੀ ਅਮਰੀਕਾ ਲਈ ਚੁਣੌਤੀ ਬਣ ਗਏ ਹਨ। ਅਮਰੀਕਾ ’ਚ ਵੱਡੀ ਗਿਣਤੀ ’ਚ ਗੈਰ-ਕਾਨੂੰਨੀ ਸ਼ਰਨਾਰਥੀ (ਪ੍ਰਵਾਸੀ) ਆਉਂਦੇ ਰਹਿੰਦੇ ਹਨ। ਟੈਕਸਾਸ ਨੇ ਆਪਣੇ ਬਾਰਡਰ ਕ੍ਰਾਸਿੰਗ ਨੂੰ ਗੈਰ-ਕਾਨੂੰਨੀ ਬਣਾਉਣ ਅਤੇ ਇਸ ਨੂੰ ਜੇਲ੍ਹ ਦੀਆਂ ਸਜ਼ਾਵਾਂ ਦੁਆਰਾ ਸਜ਼ਾਯੋਗ ਬਣਾਉਣ ਵਾਲਾ ਕਾਨੂੰਨ ਪਾਸ ਕੀਤਾ ਹੈ। ਇਸ ਦੇ ਨਾਲ ਹੀ ਬਾਰਡਰ ’ਤੇ ਕੰਡਿਆਲੀ ਤਾਰ ਬੰਨ੍ਹਣ ਦੇ ਹੁਕਮ ਦਿੱਤੇ ਹਨ ਪਰ ਅਮਰੀਕੀ ਸੁਪਰੀਮ ਕੋਰਟ ਨੇ ਇਸ ’ਤੇ ਪਾਬੰਦੀ ਲਗਾ ਦਿੱਤੀ ਅਤੇ ਇਸ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਸੁਪਰੀਮ ਕੋਰਟ ਨੇ ਤਰਕ ਦਿੱਤਾ ਕਿ ਕੰਡਿਆਲੀ ਤਾਰ ਗਸ਼ਤ ’ਚ ਰੁਕਾਵਟ ਪਵੇਗੀ ਅਤੇ ਪ੍ਰਵਾਸੀਆਂ ਦੀਆਂ ਜਾਨਾਂ ਨੂੰ ਵੀ ਖ਼ਤਰੇ ’ਚ ਪਾਵੇਗੀ।

ਇਹ ਵੀ ਪੜ੍ਹੋ: ਜਨਮ ਲੈਂਦੇ ਹੀ ਵਿਛੜ ਗਈਆਂ ਸਨ ਇਹ ਜੁੜਵਾ ਭੈਣਾਂ, 19 ਸਾਲਾਂ ਬਾਅਦ ਇੰਝ ਹੋਈ ਮੁਲਾਕਾਤ

ਜ਼ਿਕਰਯੋਗ ਹੈ ਕਿ ਅਮਰੀਕਾ ’ਚ ਇਮੀਗ੍ਰੇਸ਼ਨ ਦਾ ਮੁੱਦਾ ਸੰਘੀ ਸਰਕਾਰ ਦੇ ਅਧੀਨ ਆਉਂਦਾ ਹੈ। ਟੈਕਸਾਸ ਬਾਰੇ ਕਿਹਾ ਗਿਆ ਹੈ ਕਿ ਸੰਘੀ ਅਦਾਲਤ ਦਾ ਫੈਸਲਾ ਹੁਣ ਪ੍ਰਵਾਸੀ ਨਾਗਰਿਕਾਂ ਦੇ ਮਾਮਲੇ ’ਚ ਲਾਗੂ ਨਹੀਂ ਹੋਵੇਗਾ। ਟੈਕਸਾਸ ਰਾਜ ਨੇ ਬਾਈਡੇਨ ਪ੍ਰਸ਼ਾਸਨ ਦੇ ਫੈਸਲੇ ਖਿਲਾਫ ਆਪਣੇ ਪੱਧਰ ’ਤੇ ਸੂਬੇ ਦੀ ਸਰਹੱਦ ਦੀ ਸੁਰੱਖਿਆ ਕਰਨ ਦਾ ਫੈਸਲਾ ਕੀਤਾ ਹੈ। ਦਿਲਚਸਪ ਗੱਲ ਇਹ ਹੈ ਕਿ ਇਸ ਮਾਮਲੇ ’ਚ ਟੈਕਸਾਸ ਸੂਬੇ ਨੂੰ ਅਮਰੀਕਾ ਦੇ 25 ਹੋਰ ਸੂਬਿਆਂ ਦਾ ਸਮਰਥਨ ਮਿਲ ਰਿਹਾ ਹੈ। ਲਗਭਗ ਸਾਰੇ ਅਮਰੀਕੀ ਰਿਪਬਲਿਕਨ ਗਵਰਨਰਾਂ ਨੇ ਸਰਹੱਦੀ ਕੰਟਰੋਲ ਨੂੰ ਲੈ ਕੇ ਸੰਘੀ ਸਰਕਾਰ ਵਿਰੁੱਧ ਲੜਾਈ ’ਚ ਟੈਕਸਾਸ ਦੇ ਗਵਰਨਰ ਗ੍ਰੇਗ ਐਬੋਟ ਦਾ ਸਮਰਥਨ ਕਰਨ ਵਾਲੇ ਇਕ ਬਿਆਨ ’ਤੇ ਦਸਤਖਤ ਵੀ ਕੀਤੇ ਹਨ।

ਇਹ ਵੀ ਪੜ੍ਹੋ: 'ਜੈ ਸੀਆ ਰਾਮ' ਦਾ ਨਾਅਰਾ ਲਗਾ ਅਧਿਆਪਕ ਦੇ ਲਾਇਆ ਪੈਰੀਂ ਹੱਥ, ਬ੍ਰਿਟੇਨ 'ਚ ਵਿਦਿਆਰਥੀ ਨੇ ਛੂਹਿਆ ਸਭ ਦਾ ਦਿਲ

ਰਿਪਬਲਿਕਨ ਪਾਰਟੀ ਦੇ ਗਵਰਨਰਜ਼ ਐਸੋਸੀਏਸ਼ਨ ਦੀ ਵੈੱਬਸਾਈਟ ’ਤੇ ਵੀਰਵਾਰ ਨੂੰ ਜਾਰੀ ਕੀਤੇ ਗਏ ਇਕ ਬਿਆਨ ’ਚ ਬਾਈਡੇਨ ਪ੍ਰਸ਼ਾਸਨ ਦੀ ਆਲੋਚਨਾ ਵੀ ਕੀਤੀ ਗਈ ਅਤੇ ਕਿਹਾ ਗਿਆ ਕਿ ਟੈਕਸਾਸ ਨੂੰ ਆਪਣਾ ਬਚਾਅ ਕਰਨ ਦਾ ਸੰਵਿਧਾਨਕ ਅਧਿਕਾਰ ਹੈ। ਇਸ ਹਫਤੇ ਰੀਓ ਗ੍ਰਾਂਡੇ ਦੇ ਕੰਢੇ ’ਤੇ ਲਗਾਈ ਗਈ ਕੰਡਿਆਲੀ ਤਾਰ ਨੂੰ ਲੈ ਕੇ ਟੈਕਸਾਸ ਦੇ ਅਧਿਕਾਰੀਆਂ ਅਤੇ ਹੋਮਲੈਂਡ ਸਕਿਓਰਿਟੀ ਵਿਭਾਗ ਵਿਚਾਲੇ ਵਿਵਾਦ ਹੋਇਆ ਸੀ। ਯੂ. ਐੱਸ. ਸੁਪਰੀਮ ਕੋਰਟ ਨੇ ਫੈਸਲਾ ਦਿੱਤਾ ਕਿ ਫੈੱਡਰਲ ਏਜੰਟ ਲੋਕਾਂ ਨੂੰ ਲੰਘਣ ਤੋਂ ਰੋਕਣ ਲਈ ਰਾਜਾਂ ਦੁਆਰਾ ਲਗਾਈਆਂ ਗਈਆਂ ਰੇਜ਼ਰ ਤਾਰਾਂ ਨੂੰ ਕੱਟ ਸਕਦੇ ਹਨ। ਉੱਧਰ 25 ਰਿਪਬਲਿਕਨ ਰਾਜਾਂ ਦੇ ਰਾਜਪਾਲਾਂ ਨੇ ਕਿਹਾ ਕਿ ਉਹ ਸਰਹੱਦ ਨੂੰ ਸੁਰੱਖਿਅਤ ਕਰਨ ਲਈ ਰੇਜ਼ਰ ਤਾਰ ਸਮੇਤ ਹਰ ਸੰਦ ਅਤੇ ਰਣਨੀਤੀ ਦੀ ਵਰਤੋਂ ਕਰਨ ਲਈ ਸਾਥੀ ਗਵਰਨਰ ਗ੍ਰੇਗ ਐਬੋਟ ਅਤੇ ਟੈਕਸਾਸ ਸੂਬੇ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ।

ਇਹ ਵੀ ਪੜ੍ਹੋ: ਨਾ ਫਾਂਸੀ, ਨਾ ਜ਼ਹਿਰੀਲਾ ਟੀਕਾ, ਵਿਰੋਧ ਦੇ ਬਾਵਜੂਦ US ਨੇ ਇਸ ਨਵੇਂ ਤਰੀਕੇ ਨਾਲ ਦਿੱਤੀ ਕੈਨੇਥ ਸਮਿੱਥ ਨੂੰ ਸਜ਼ਾ-ਏ-ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।


cherry

Content Editor

Related News