ਚੀਨ : ਟੈਕਸਟਾਈਲ ਫੈਕਟਰੀ ''ਚ ਲੱਗੀ ਅੱਗ, ਅੱਠ ਲੋਕਾਂ ਦੀ ਮੌਤ
Monday, Sep 21, 2026 - 11:43 AM (IST)
ਬੀਜਿੰਗ (ਭਾਸ਼ਾ)- ਚੀਨ ਦੇ ਫੋਸ਼ਾਨ ਵਿੱਚ ਇੱਕ ਟੈਕਸਟਾਈਲ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਫੋਸ਼ਾਨ ਗੁਆਂਗਡੋਂਗ ਸੂਬੇ ਵਿੱਚ ਸਥਿਤ ਹੈ। ਫੈਕਟਰੀ ਵਿੱਚ ਐਤਵਾਰ ਨੂੰ ਅੱਗ ਲੱਗ ਗਈ ਸੀ। ਸਰਕਾਰੀ ਸਮਾਚਾਰ ਏਜੰਸੀ ਸ਼ਿਨਹੂਆ ਨੇ ਸੋਮਵਾਰ ਨੂੰ ਰਿਪੋਰਟ ਦਿੱਤੀ ਕਿ ਬਚਾਅ ਕਾਰਜ ਜਾਰੀ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਇਸ ਘਟਨਾ ਵਿੱਚ ਹੁਣ ਤੱਕ ਅੱਠ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਇੱਕ ਵਿਅਕਤੀ ਜ਼ਖਮੀ ਹੋਇਆ ਹੈ।
ਪੜ੍ਹੋ ਇਹ ਅਹਿਮ ਖ਼ਬਰ- ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ ਅੱਗੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
