ਗੋਲ਼ੀਆਂ-ਬੰਬਾਂ ਦੇ ਡਰ 'ਚ ਰਹਿਣਾ ਹੋਇਆ ਔਖ਼ਾ ! ਘਰ ਛੱਡ ਸੁਰੱਖਿਅਤ ਇਲਾਕਿਆਂ ਵੱਲ ਕੂਚ ਕਰਨ ਲੱਗੇ ਲੋਕ
Saturday, Jul 26, 2025 - 01:20 PM (IST)

ਇੰਟਰਨੈਸ਼ਨਲ ਡੈਸਕ- ਰੂਸ-ਯੂਕ੍ਰੇਨ ਤੇ ਇਜ਼ਰਾਈਲ-ਹਮਾਸ ਵਿਚਾਲੇ ਲੰਬੇ ਸਮੇਂ ਤੋਂ ਚੱਲਦੀ ਆ ਰਹੀ ਜੰਗ ਹਾਲੇ ਰੁਕਣ ਦਾ ਨਾਂ ਨਹੀਂ ਲੈ ਰਹੀ ਕਿ ਹੁਣ ਇਕ ਹੋਰ ਜੰਗ ਦਸਤਕ ਦੇ ਚੁੱਕੀ ਹੈ। ਬੀਤੇ ਦਿਨੀਂ ਕੰਬੋਡੀਆ ਨੇ ਥਾਈਲੈਂਡ 'ਤੇ ਹਵਾਈ ਹਮਲਾ ਕੀਤਾ ਸੀ, ਜਿਸ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਜੰਗ ਵਾਲੀ ਸਥਿਤੀ ਬਣ ਗਈ ਹੈ ਤੇ ਹਮਲਿਆਂ ਦੌਰਾਨ ਹੁਣ ਤੱਕ 32 ਲੋਕਂ ਦੀ ਮੌਤ ਹੋ ਚੁੱਕੀ ਹੈ।
ਥਾਈਲੈਂਡ ਅਤੇ ਕੰਬੋਡੀਆ ਦੀ ਸਰਹੱਦ 'ਤੇ ਹੋ ਰਹੇ ਫ਼ੌਜੀ ਟਕਰਾਅ ਕਾਰਨ ਲੱਖਾਂ ਲੋਕ ਆਪਣੇ ਘਰ ਛੱਡਣ ਲਈ ਮਜਬੂਰ ਹੋ ਗਏ ਹਨ। ਦੋਹਾਂ ਦੇਸ਼ਾਂ ਵਿਚਕਾਰ ਚੱਲ ਰਹੀ ਹਿੰਸਾ ਨੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਸੈਂਕੜੇ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਹਜ਼ਾਰਾਂ ਨਾਗਰਿਕ ਸੁਰੱਖਿਅਤ ਥਾਵਾਂ ਵੱਲ ਭੱਜ ਕੂਚ ਕਰ ਰਹੇ ਹਨ।
ਇਹ ਵੀ ਪੜ੍ਹੋ- ਵਿਆਹ ਹੀ ਨਹੀਂ, ਹੁਣ ਮੰਗਣੀ ਨੂੰ ਲੈ ਕੇ ਵੀ ਜਾਰੀ ਹੋਇਆ ਨਵਾਂ ਫ਼ਰਮਾਨ ! ਕੈਬਨਿਟ ਨੇ ਦਿੱਤੀ ਮਨਜ਼ੂਰੀ
ਹਾਲਾਂਕਿ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੇ ਦਾਅਵਾ ਕੀਤਾ ਹੈ ਕਿ ਉਹ ਹਾਲਾਤ 'ਤੇ ਕਾਬੂ ਪਾ ਰਹੀਆਂ ਹਨ, ਪਰ ਹਿੰਸਾ ਰੁਕਣ ਦੇ ਕੋਈ ਆਸਾਰ ਹਾਲੇ ਦਿਖ ਨਹੀਂ ਰਹੇ। ਨਾਗਰਿਕ ਹਾਲੇ ਵੀ ਗੋਲੀਆਂ ਅਤੇ ਬੰਬਾਂ ਦੇ ਖ਼ਤਰੇ ਹੇਠ ਜੀਵਨ ਬਿਤਾ ਰਹੇ ਹਨ। ਮਹੱਤਵਪੂਰਨ ਗੱਲ ਇਹ ਵੀ ਹੈ ਕਿ ਇਹ ਟਕਰਾਅ ਦੋਵਾਂ ਦੇਸ਼ਾਂ ਵਿਚਕਾਰ ਲੰਬੇ ਸਮੇਂ ਤੋਂ ਚੱਲ ਰਹੇ ਸਰਹੱਦੀ ਤਣਾਅ ਦਾ ਨਤੀਜਾ ਹੈ।
ਸੁਰੱਖਿਅਤ ਇਲਾਕਿਆਂ ਵੱਲ ਜਾ ਰਹੇ ਲੋਕਾਂ ਦੀ ਮਦਦ ਲਈ ਕਈ ਸਥਾਨਕ ਅਤੇ ਅੰਤਰਰਾਸ਼ਟਰੀ ਏਜੰਸੀਆਂ ਕੰਮ 'ਚ ਜੁਟੀਆਂ ਹੋਈਆਂ ਹਨ ਤੇ ਇਸ ਜੰਗ ਨੂੰ ਰੋਕਣ ਲਈ ਯੂ.ਐੱਨ.ਐੱਸ.ਸੀ. ਨੇ ਇਕ ਮੀਟਿੰਗ ਸੱਦੀ ਹੈ, ਜਿਸ ਦੌਰਾਨ ਦੋਵਾਂ ਦੇਸ਼ਾਂ ਨੂੰ ਜੰਗਬੰਦੀ ਲਈ ਸਹਿਮਤ ਕਰਨ 'ਤੇ ਵਿਚਾਰ-ਚਰਚਾ ਹੋ ਸਕਦੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e