ਸਾਬਕਾ ਪ੍ਰਧਾਨ ਮੰਤਰੀ ਥਾਕਸੀਨ ਸ਼ਿਨਾਵਾਤਰਾ ਦੀ ਧੀ ਬਣੇਗੀ ਥਾਈਲੈਂਡ ਦੀ ਪ੍ਰਧਾਨ ਮੰਤਰੀ
Thursday, Aug 15, 2024 - 05:44 PM (IST)
ਬੈਂਕਾਕ (ਏਜੰਸੀ): ਥਾਈਲੈਂਡ ਦੀ ਲੋਕਪ੍ਰਿਅ ਪਾਰਟੀ ਫਿਊ ਥਾਈ ਨੇ ਵੀਰਵਾਰ ਨੂੰ ਕਿਹਾ ਕਿ ਉਹ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਨੇਤਾ ਪਟੋਂਗਤਾਰਨ ਸ਼ਿਨਾਵਾਤਰਾ ਨੂੰ ਨਾਮਜ਼ਦ ਕਰੇਗੀ। ਇਸ ਤੋਂ ਪਹਿਲਾਂ ਥਾਈਲੈਂਡ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਸ਼ਰੇਥਾ ਥਾਵਿਸਿਨ ਨੂੰ ਨੈਤਿਕ ਕਦਰਾਂ-ਕੀਮਤਾਂ ਦਾ ਪਾਲਣ ਨਾ ਕਰਨ ਦੇ ਦੋਸ਼ ਵਿਚ ਅਹੁਦੇ ਤੋਂ ਹਟਾ ਦਿੱਤਾ ਸੀ।
ਪੜ੍ਹੋ ਇਹ ਅਹਿਮ ਖ਼ਬਰ-ਵਿਸ਼ਵ ਭਰ 'ਚ ਭਾਰਤੀ ਭਾਈਚਾਰੇ ਦੇ ਮੈਂਬਰਾਂ ਨੇ ਉਤਸ਼ਾਹ ਨਾਲ ਮਨਾਇਆ 78ਵਾਂ ਸੁਤੰਤਰਤਾ ਦਿਵਸ
ਪਟੋਂਗਟਾਰਨ ਸਾਬਕਾ ਪ੍ਰਧਾਨ ਮੰਤਰੀ ਥਾਕਸਿਨ ਸ਼ਿਨਾਵਾਤਰਾ ਦੀ ਸਭ ਤੋਂ ਛੋਟੀ ਧੀ ਹੈ। ਥਾਕਸੀਨ ਨੂੰ ਫਿਊ ਥਾਈ ਨੂੰ ਮਜ਼ਬੂਤ ਕਰਨ ਵਾਲਾ ਮੰਨਿਆ ਜਾਂਦਾ ਹੈ। ਉਹ ਪਹਿਲਾ ਥਾਈ ਆਗੂ ਸੀ ਜਿਸ ਨੇ ਸਮੁੱਚਾ ਬਹੁਮਤ ਹਾਸਲ ਕੀਤਾ ਸੀ। ਥਾਕਸੀਨ ਦੀ ਲੋਕਪ੍ਰਿਅਤਾ ਨੂੰ ਦੇਖਦੇ ਹੋਏ ਪਟੋਂਗਤਾਰਨ ਦਾ ਸਮਰਥਨ ਕੀਤਾ ਜਾ ਰਿਹਾ ਹੈ। ਜੇਕਰ ਪਟੋਂਗਤਾਰਨ ਨੂੰ ਸ਼ੁੱਕਰਵਾਰ ਨੂੰ ਸੰਸਦ ਦੀ ਵੋਟਿੰਗ 'ਚ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਉਹ ਥਾਈਲੈਂਡ ਦੀ ਦੂਜੀ ਮਹਿਲਾ ਪ੍ਰਧਾਨ ਮੰਤਰੀ ਹੋਵੇਗੀ। ਇਸ ਨਾਲ ਉਹ ਪ੍ਰਧਾਨ ਮੰਤਰੀ ਦੇ ਅਹੁਦੇ 'ਤੇ ਨਿਯੁਕਤ ਹੋਣ ਵਾਲੀ ਆਪਣੇ ਪਰਿਵਾਰ ਦੀ ਤੀਜੀ ਮੈਂਬਰ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।