ਥਰਮਨ ਵਿਸ਼ਵ ਰਾਜਨੀਤੀ ''ਚ ਦਬਦਬਾ ਕਾਇਮ ਕਰਨ ਵਾਲੇ ਭਾਰਤੀ ਮੂਲ ਦੇ ਨੇਤਾਵਾਂ ਦੀ ਸੂਚੀ ''ਚ ਹੋਏ ਸ਼ਾਮਲ

Saturday, Sep 02, 2023 - 04:24 PM (IST)

ਥਰਮਨ ਵਿਸ਼ਵ ਰਾਜਨੀਤੀ ''ਚ ਦਬਦਬਾ ਕਾਇਮ ਕਰਨ ਵਾਲੇ ਭਾਰਤੀ ਮੂਲ ਦੇ ਨੇਤਾਵਾਂ ਦੀ ਸੂਚੀ ''ਚ ਹੋਏ ਸ਼ਾਮਲ

ਸਿੰਗਾਪੁਰ (ਭਾਸ਼ਾ)- ਥਰਮਨ ਸ਼ਨਮੁਗਾਰਤਨਮ ਦੇ ਸਿੰਗਾਪੁਰ ਦੀ ਰਾਸ਼ਟਰਪਤੀ ਚੋਣ ਜਿੱਤਣ ਦੇ ਨਾਲ ਹੀ ਉਹ ਭਾਰਤੀ ਮੂਲ ਦੇ ਉਨ੍ਹਾਂ ਨੇਤਾਵਾਂ ਦੀ ਲੰਮੀ ਸੂਚੀ ਵਿਚ ਸ਼ਾਮਲ ਹੋ ਗਏ ਹਨ, ਜੋ ਦੁਨੀਆ ਦੀਆਂ ਮਹੱਤਵਪੂਰਨ ਰਾਜਧਾਨੀਆਂ ਵਿਚ ਰਾਜਨੀਤੀ 'ਤੇ ਦਬਦਬਾ ਰੱਖਦੇ ਹਨ। ਸ਼ੁੱਕਰਵਾਰ ਨੂੰ ਹੋਈਆਂ ਰਾਸ਼ਟਰਪਤੀ ਚੋਣਾਂ 'ਚ ਸ਼ਨਮੁਗਾਰਤਨਮ ਨੂੰ 70.4 ਫ਼ੀਸਦੀ ਵੋਟਾਂ ਮਿਲੀਆਂ। ਪ੍ਰਧਾਨ ਮੰਤਰੀ ਲੀ ਹਸੀਨ ਲੂਂਗ ਨੇ ਸ਼ਨੀਵਾਰ ਨੂੰ ਥਰਮਨ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਿੰਗਾਪੁਰ ਦੇ ਲੋਕਾਂ ਨੇ ਨਿਰਣਾਇਕ ਫਰਕ ਨਾਲ ਥਰਮਨ ਸ਼ਨਮੁਗਾਰਤਨਮ ਨੂੰ ਸਾਡਾ ਅਗਲਾ ਰਾਸ਼ਟਰਪਤੀ ਚੁਣਿਆ ਹੈ। ਉਹ ਭਾਰਤੀ ਮੂਲ ਦੇ ਉਨ੍ਹਾਂ ਕਈ ਨੇਤਾਵਾਂ ਵਿੱਚੋਂ ਇੱਕ ਹਨ ਜੋ ਵਿਸ਼ਵ ਪੱਧਰ 'ਤੇ ਜਨਤਕ ਸੇਵਾ ਦੇ ਉੱਚੇ ਪੱਧਰ ਤੱਕ ਪਹੁੰਚੇ ਹਨ। ਉਨ੍ਹਾਂ ਦੀ ਜਿੱਤ ਵਿਸ਼ਵ ਭਰ ਵਿੱਚ ਭਾਰਤੀਆਂ ਦੇ ਵਧਦੇ ਪ੍ਰਭਾਵ ਦਾ ਪ੍ਰਤੀਕ ਹੈ। ਅਮਰੀਕਾ ਵਿੱਚ ਭਾਰਤੀ-ਅਮਰੀਕੀ ਭਾਈਚਾਰੇ ਦੇ ਵਧਦੇ ਪ੍ਰਭਾਵ ਨੂੰ ਕਮਲਾ ਹੈਰਿਸ ਦੀ ਸਫਲਤਾ ਵਿੱਚ ਦੇਖਿਆ ਜਾ ਸਕਦਾ ਹੈ ਜੋ ਦੇਸ਼ ਦੀ ਪਹਿਲੀ ਮਹਿਲਾ ਉਪ ਰਾਸ਼ਟਰਪਤੀ ਬਣੀ। ਉਹ 2017 ਤੋਂ 2021 ਤੱਕ ਕੈਲੀਫੋਰਨੀਆ ਦੀ ਸੰਸਦ ਮੈਂਬਰ ਰਹੀ।

ਇਹ ਵੀ ਪੜ੍ਹੋ: ਕੈਸ਼ ਵੈਨ ਲੁੱਟਣ ਦੀ ਯੋਜਨਾ ਬਣਾ ਰਹੇ ਹਥਿਆਰਬੰਦਾਂ ਤੇ ਪੁਲਸ ਵਿਚਾਲੇ ਮੁਕਾਬਲਾ, 18 ਲੁਟੇਰੇ ਢੇਰ

ਹੈਰਿਸ ਨੇ 2011 ਤੋਂ 2017 ਤੱਕ ਕੈਲੀਫੋਰਨੀਆ ਦੇ ਅਟਾਰਨੀ ਜਨਰਲ ਵਜੋਂ ਵੀ ਕੰਮ ਕੀਤਾ। ਉਨ੍ਹਾਂ ਜਨਮ ਕੈਲੀਫੋਰਨੀਆ ਵਿੱਚ ਭਾਰਤੀ ਅਤੇ ਜਮਾਇਕਨ ਮਾਪਿਆਂ ਦੇ ਘਰ ਹੋਇਆ ਸੀ। ਕੈਲੀਫੋਰਨੀਆ ਦੇ ਇੱਕ ਉੱਘੇ ਸਿਆਸਤਦਾਨ ਹਰਮੀਤ ਢਿੱਲੋਂ ਨੇ ਹਾਲ ਹੀ ਵਿੱਚ ਰਿਪਬਲਿਕਨ ਨੈਸ਼ਨਲ ਕਮੇਟੀ (ਆਰ.ਐੱਨ.ਸੀ) ਦੇ ਚੇਅਰਮੈਨ ਲਈ ਚੋਣ ਲੜੀ ਸੀ। ਨਿੱਕੀ ਹੇਲੀ ਅਤੇ ਵਿਵੇਕ ਰਾਮਾਸਵਾਮੀ ਵਰਗੇ ਭਾਰਤੀ ਮੂਲ ਦੇ ਨੇਤਾਵਾਂ ਨੇ 2024 ਵਿੱਚ ਵ੍ਹਾਈਟ ਹਾਊਸ ਲਈ ਆਪਣਾ ਦਾਅਵਾ ਪੇਸ਼ ਕੀਤਾ ਹੈ। ਰਿਸ਼ੀ ਸੁਨਕ ਪਿਛਲੇ ਸਾਲ ਬ੍ਰਿਟੇਨ ਦੇ ਪਹਿਲੇ ਭਾਰਤੀ ਮੂਲ ਦੇ ਪ੍ਰਧਾਨ ਮੰਤਰੀ ਬਣੇ ਸਨ। ਉਹ 210 ਸਾਲਾਂ ਵਿੱਚ ਇਤਿਹਾਸ ਵਿੱਚ ਸਭ ਤੋਂ ਘੱਟ ਉਮਰ ਦੇ ਬ੍ਰਿਟਿਸ਼ ਪ੍ਰਧਾਨ ਮੰਤਰੀ ਹਨ। ਉਹ ਬ੍ਰਿਟੇਨ ਦੇ ਪਹਿਲੇ ਹਿੰਦੂ ਪ੍ਰਧਾਨ ਮੰਤਰੀ ਵੀ ਹਨ। ਆਇਰਲੈਂਡ ਦੇ ਪ੍ਰਧਾਨ ਮੰਤਰੀ ਲਿਓ ਵਰਾਡਕਰ ਵੀ ਭਾਰਤੀ ਮੂਲ ਦੇ ਹਨ।

ਇਹ ਵੀ ਪੜ੍ਹੋ: ਸਿੰਗਾਪੁਰ 'ਚ ਭਾਰਤੀ ਮੂਲ ਦੇ ਥਰਮਨ ਨੇ ਜਿੱਤੀ ਰਾਸ਼ਟਰਪਤੀ ਚੋਣ, PM ਮੋਦੀ ਨੇ ਦਿੱਤੀ ਵਧਾਈ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News