ਦੱਖਣੀ ਕੋਰੀਆ 'ਚ ਕੋਰੋਨਾ ਵਿਸਫੋਟ, 12 ਹਜ਼ਾਰ ਤੋਂ ਵਧੇਰੇ ਨਵੇਂ ਮਾਮਲੇ ਦਰਜ

07/11/2022 5:30:17 PM

ਸਿਓਲ (ਵਾਰਤਾ) ਦੱਖਣੀ ਕੋਰੀਆ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਲਾਗ ਦੇ 12,693 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵੱਧ ਕੇ 1,85,24,538 ਹੋ ਗਈ ਹੈ। ਸਿਹਤ ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਕੋਰੀਆ ਰੋਗ ਨਿਯੰਤਰਣ ਅਤੇ ਰੋਕਥਾਮ ਏਜੰਸੀ (ਕੇਡੀਸੀਏ) ਦੇ ਅਨੁਸਾਰ ਕੋਰੀਆ ਵਿੱਚ ਰੋਜ਼ਾਨਾ ਐਕਟਿਵ ਕੇਸ ਐਤਵਾਰ ਨੂੰ 20410 ਤੋਂ ਘੱਟ ਸਨ ਪਰ ਇੱਕ ਹਫ਼ਤੇ ਵਿੱਚ 6249 ਮਾਮਲਿਆਂ ਵਿੱਚ ਵਾਧਾ ਹੋਇਆ। 

ਪੜ੍ਹੋ ਇਹ ਅਹਿਮ ਖ਼ਬਰ-ਨਿਊਯਾਰਕ ਦੇ ਸੈਨੇਟਰ ਚੱਕ ਸ਼ੂਮਰ ਹੋਏ ਕੋਰੋਨਾ ਪਾਜ਼ੇਟਿਵ

ਪਿਛਲੇ ਇੱਕ ਹਫ਼ਤੇ ਵਿੱਚ, ਰੋਜ਼ਾਨਾ ਕੇਸਾਂ ਦੀ ਕੁੱਲ ਗਿਣਤੀ 18,388 ਰਹੀ। ਸਿਹਤ ਅਧਿਕਾਰੀ ਦੇ ਅਨੁਸਾਰ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚੋਂ 180 ਵਿਦੇਸ਼ਾਂ ਤੋਂ ਸੰਕਰਮਿਤ ਯਾਤਰੀ ਸਨ, ਜਿਸ ਨਾਲ ਕੁੱਲ ਕੇਸ 37,358 ਹੋ ਗਏ ਹਨ। ਸਿਹਤ ਅਧਿਕਾਰੀ ਨੇ ਦੱਸਿਆ ਕਿ ਕੋਰੋਨਾ ਦੇ ਕੁੱਲ ਮਾਮਲਿਆਂ 'ਚੋਂ 71 ਮਰੀਜ਼ਾਂ ਦੀ ਹਾਲਤ ਨਾਜ਼ੁਕ ਹੈ ਅਤੇ ਇਸੇ ਸਮੇਂ ਦੌਰਾਨ 18 ਮਰੀਜ਼ਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ 24,661 ਹੋ ਗਈ ਹੈ। ਕੁੱਲ ਮੌਤ ਦਰ 0.13 ਫੀਸਦੀ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News