ਜੀ.ਐਚ.ਜੀ. ਅਕੈਡਮੀ ਵੱਲੋਂ ਆਯੋਜਿਤ ਸਲਾਨਾ 13ਵੇਂ ਅੰਤਰ-ਰਾਸ਼ਟਰੀ ਯੁਵਕ ਮੇਲੇ ਨੇ ਛੱਡੀਆਂ ਅਮਿੱਟ ਪੈੜਾ
Tuesday, Jul 25, 2023 - 12:20 PM (IST)
ਫਰਿਜ਼ਨੋ, ਕੈਲੀਫੋਰਨੀਆਂ (ਗੁਰਿੰਦਰਜੀਤ ਨੀਟਾ ਮਾਛੀਕੇ): ਜੀ.ਐਚ.ਜੀ. ਡਾਂਸ ਅਤੇ ਸੰਗੀਤ ਅਕੈਡਮੀ ਫਰਿਜ਼ਨੋ ਵੱਲੋਂ ਤੇਰਵਾਂ ਸਲਾਨਾ ਅੰਤਰ-ਰਾਸ਼ਟਰੀ ਯੁਵਕ ਮੇਲਾ ਫਰਿਜ਼ਨੋ ਦੇ “ਵਿਲੀਅਮ ਸਰੋਏਨ ਥੀਏਟਰ” (William Saroyan Theater) ਵਿੱਚ ਕਰਵਾਇਆ ਗਿਆ। ਜਿਸ ਦੀ ਸ਼ੁਰੂਆਤ ਜੀ. ਐਚ. ਜੀ. ਖਾਲਸਾ ਦੀ ਚੱਲੀ ਆ ਰਹੀ ਮਰਿਯਾਦਾ ਅਨੁਸਾਰ ਸਭ ਨੇ ਰਲ ਕੇ ਪ੍ਰੋਗਰਾਮ ਦੀ ਸਫਲਤਾ ਲਈ ਅਰਦਾਸ ਕੀਤੀ। ਇਸ ਉਪਰੰਤ ਧੰਨ-ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਤਸਵੀਰ ਅੱਗੇ ਨਤਮਸਤਕ ਹੋਏ। ਪੰਜਾਬੀ ਸੱਭਿਆਚਾਰ ਨੂੰ ਸਿਜਦਾ ਕਰਦੇ ਹੋਏ ਗਿੱਧੇ ਅਤੇ ਭੰਗੜੇ ਦਾ ਦੌਰ ਵਿੱਚ ਪਹਿਲਾ ਜੀ. ਐਚ. ਜੀ. ਅਕੈਡਮੀਂ ਦੇ ਵੱਲੋਂ ਤਿਆਰ ਬੱਚਿਆਂ ਦੀਆਂ ਟੀਮਾਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਉਪਰੰਤ ਚੱਲੇ ਭੰਗੜੇ ਦੇ ਮੁਕਾਬਲੇ ਦੇ ਮਹਾਂ ਯੁੱਧ ਵਿੱਚ ਕੈਲੇਫੋਰਨੀਆਂ ਦੇ ਵੱਖ-ਵੱਖ ਸ਼ਹਿਰ ਦੀਆਂ ਦੋ ਟੀਮਾਂ ਨੇ ਖੂਬ ਰੰਗ ਬੰਨ੍ਹੇ।
ਭੰਗੜੇ ਦੇ ਮੁਕਾਬਲੇ ਦਾ ਪਹਿਲੇ ਇਨਾਮ ਦੀ ਸਪਾਂਸਰਸਿਪ ਹਮੇਸ਼ਾ ਦੀ ਤਰ੍ਹਾਂ ‘ਸ਼ਾਨੇ-ਏ-ਪੰਜਾਬ’ ਇੰਡੀਅਨ ਗਰੋਸਰੀ ਸਟੋਰ ਦੇ ਮਾਲਕ ਸ. ਸੁਖਦੇਵ ਸਿੰਘ ਵੱਲੋਂ ਦਿੱਤਾ ਗਿਆ। ਜਦ ਕਿ ਬਾਕੀ ਇਨਾਮ ਹੋਰਨਾਂ ਵੱਲੋਂ ਸਪਾਂਸਰ ਸਨ। ਜੀ. ਐਚ. ਜੀ. ਅਕੈਡਮੀ ਟੀਮ ਨੇ ਵੀ ਬਾ-ਕਮਾਲ ਪੇਸ਼ਕਾਰੀ ਕੀਤੀ। ਇਸੇ ਤਰ੍ਹਾਂ ਕਈ ਟੀਮਾਂ ਵੱਲੋਂ ਲਾਈਵ ਬੋਲੀਆਂ ਨਾਲ ਭੰਗੜੇ ਦੀ ਪੇਸ਼ਕਾਰੀ ਵੀ ਦਰਸ਼ਕਾਂ ਦੇ ਮਨ ਨੂੰ ਭਾਅ ਗਈ। ਸਮੁੱਚੇ ਪ੍ਰੋਗਰਾਮ ਦੌਰਾਨ ਬਾਬਿਆਂ ਦਾ “ਮਲਵਈ ਗਿੱਧਾ” ਅਤੇ “ਮਾਂਵਾਂ ਦਾ ਗਿੱਧਾ” ਦੀ ਪੇਸ਼ਕਾਰੀ ਨੇ ਪੰਜਾਬੀ ਸੱਭਿਆਚਾਰ ਦੀ ਅਸਲ ਤਸਵੀਰ ਪੇਸ਼ ਕਰਦੇ ਹੋਏ ਰੂਬ ਰੰਗ ਬੰਨ੍ਹੇ। ਇਸੇ ਤਰਾਂ ਸਭ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਸਨਮਾਨ ਚਿੰਨ੍ਹ ਦਿੱਤੇ ਗਏ।
ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲਾ ਸਥਾਨ “ਗੱਭਰੂ ਗੁਲਾਬ ਵਰਗੇ” ਬੇ-ਏਰੀਆਂ, ਦੂਜਾ ਸਥਾਨ “ਸ਼ੇਰਨੀਆਂ ਰੰਗਲਾ ਪੰਜਾਬ ਆਰਟ ਅਕੈਡਮੀਂ” ਸਰੀ, ਕੈਨੇਡਾ ਅਤੇ ਤੀਜਾ “ਸਥਾਨ ਨੌਰਕਲ ਨੌਜਵਾਨ” ਬੇ-ਏਰੀਆਂ ਦੀ ਟੀਮ ਦੇ ਹਿੱਸੇ ਆਇਆ। ਜਿੰਨ੍ਹਾਂ ਵਿੱਚ ਪਹਿਲੇ ਇਨਾਮ ਦੇ ਸਪਾਂਸਰ ਸ. ਸੁਖਦੇਵ ਸਿੰਘ ‘ਸ਼ਾਨ-ਏ-ਪੰਜਾਬ’, ਦੂਜਾ ਇਨਾਮ ਜਸਪ੍ਰੀਤ ਸਿੰਘ ਅਟਾਰਨੀ ਅਤੇ ਤੀਜਾ ਇਨਾਮ ‘ਜਗਦੀਪ ਸਿੰਘ ਇੰਨਸੋਰੈਸ਼ ਏਜੰਸੀ’ ਵੱਲੋਂ ਦਿੱਤਾ ਗਿਆ। ਇਸ ਸਮੇਂ ਅਕੈਡਮੀ ਦੇ ਫਾਊਡਰ ਅਤੇ ਸਰਪ੍ਰਸਤ ਡਾ. ਦਲਜਿੰਦਰ ਸਿੰਘ ਜੌਹਲ, ਜਿੰਨਾਂ ਨੂੰ ਲਾਈਫ ਟਾਈਮ ਅਚੀਵਮੈਂਟ ਅਵਾਰਡ ਦੇ ਕੇ ਸਨਮਾਨਿਤ ਕਰਨਾ ਸੀ। ਪਰ ਆਪਣੀ ਅਚਾਨਕ ਸਿਹਤ ਖ਼ਰਾਬ ਹੋਣ ਕਰਕੇ ਨਹੀਂ ਪਹੁੰਚ ਸਕੇ। ਪਰ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸੱਭਿਆਚਾਰ ਸੇਵਾਵਾਂ ਦਾ ਜ਼ਿਕਰ ਕਰਦੇ ਹੋਏ ਯਾਦ ਕੀਤਾ ਗਿਆ। ਸਮੁੱਚੇ ਪ੍ਰੋਗਰਾਮ ਦੌਰਾਨ ਸਟੇਜ਼ ਸੰਚਾਲਨ ਦੀ ਮੁੱਖ ਭੂਮਿਕਾ ਬੀਬੀ ਆਸ਼ਾ ਸ਼ਰਮਾ ਅਤੇ ਗੁਰਦੀਪ ਸ਼ੇਰਗਿੱਲ ਨੇ ਨਾ-ਖੂਬੀ ਨਿਭਾਈ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਸ਼ੈੱਫ ਦੀ ਸ਼ੱਕੀ ਹਾਲਾਤ 'ਚ ਮੌਤ, ਓਬਾਮਾ ਹੋਏ ਭਾਵੁਕ
ਇਸ ਸਮੁੱਚੇ ਕਾਰਜ ਨੂੰ ਨੇਪਰੇ ਚਾੜਨ ਵਿੱਚ ਸਭ ਪ੍ਰਬੰਧਕ ਵਧਾਈ ਦੇ ਪਾਤਰ ਹਨ। ਜਿਸ ਤੋਂ ਸਭ ਹਾਜ਼ਰੀਨ ਬਹੁਤ ਖੁਸ਼ ਸਨ। ਅੱਜ ਦੇ ਸਮੇਂ ਅੰਦਰ ਬੱਚਿਆਂ ਨੂੰ ਘਰ ਦੀ ਚਾਰ ਦੀਵਾਰੀ ਤੋਂ ਬਾਹਰ ਕੱਢ ਵੀਡੀਓ ਗੇਮ ਵਰਗੀ ਆਦਤ ਤੋਂ ਦੂਰ ਕਰਨਾ ਅਤੇ ਆਪਣੇ ਸੱਭਿਆਚਾਰਕ ਵਿਰਸੇ ਅਤੇ ਧਰਮ ਨਾਲ ਜੋੜਨ ਦਾ ਇਹ ਇਕ ਪ੍ਰਬੰਧਕਾ ਦਾ ਬਹੁਤ ਵੱਡਾ ਉਪਰਾਲਾ ਹੈ। ਅੱਜ ਬੱਚੇ ਘਰ ਦੀ ਚਾਰ ਦੀਵਾਰੀ ਅੰਦਰ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਬਾਹਰ ਬੱਚਿਆਂ ਵਿੱਚ ਲਿਆਉਣਾ ਅਤੇ ਆਪਣੇ ਸੱਭਿਆਚਾਰ ਨਾਲ ਜੋੜਨਾ, ਜਿੱਥੇ ਉਨ੍ਹਾਂ ਦੀ ਮਾਨਸਿਕਤਾ ਨੂੰ ਕਾਇਮ ਰੱਖਦਾ ਹੈ, ਉੱਥੇ ਉਨ੍ਹਾਂ ਵਿੱਚ ਤੰਦਰੁਸਤੀ ਅਤੇ ਸਵੈ-ਵਿਸ਼ਵਾਸ ਵੀ ਪੈਦਾ ਹੁੰਦਾ ਹੈ। ਅਜਿਹੇ ਪ੍ਰੋਗਰਾਮ ਹੀ ਪੰਜਾਬੀ ਸੱਭਿਆਚਾਰ ਅਤੇ ਬੋਲੀ ਨੂੰ ਆਉਣ ਵਾਲੀਆ ਪੀੜ੍ਹੀਆਂ ਤੱਕ ਚੱਲਦੇ ਰੱਖਣ ਵਿੱਚ ਬਹੁਤ ਸਹਾਇਕ ਹੋਣਗੇ। ਇਸ ਸਮੁੱਚੇ ਕਾਰਜ ਲਈ ਪਰਮਜੀਤ ਸਿੰਘ ਧਾਲੀਵਾਲ, ਉਦੈਦੀਪ ਸਿੰਘ ਸਿੱਧੂ, ਗੁਰਦੀਪ ਸਿੰਘ ਸ਼ੇਰਗਿੱਲ ਅਤੇ ਸਮੂੰਹ ਪ੍ਰਬੰਧਕ ਵਧਾਈ ਦੇ ਪਾਤਰ ਹਨ। ਅੰਤ ਆਪਣੀਆਂ ਅਮਿੱਟ ਪੈੜਾ ਛੱਡਦਾ ਹੋਇਆ ਇਹ ਅੰਤਰ-ਰਾਸ਼ਟਰੀ ਯੁਵਕ ਮੇਲਾ ਯਾਦਗਾਰੀ ਹੋ ਨਿਬੜਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।